ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)–ਜ਼ਿਲਾ ਤਰਨਤਾਰਨ ਦੇ ਕਸਬਾ ਝਬਾਲ ਦੀ ਸਰਪੰਚ ਦਾ ਪਤੀ ਦੇਵ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਾਲੀ ਵਾਰਦਾਤ ਨੇ ਸਾਬਤ ਕਰ ਦਿੱਤਾ ਹੈ ਕਿ ਝਾੜੂ ਸਰਕਾਰ ਦੇ ਆਗੂ ਖੁਦ ਇਸ ਗੋਰਖਧੰਦੇ ਵਿਚ ਸ਼ਾਮਲ ਹਨ ਅਤੇ ਸਰਕਾਰ ਨੇ ਇਸ ਤੇ ਪੜਦਾ ਪਾਉਣ ਸਮੇਤ ਨਸ਼ੇ ਦੇ ਸੁਦਾਗਰਾਂ ਨੂੰ ਉਤਸ਼ਾਹਿਤ ਕਰਨ ਹਿਤ ਹੀ ਨਸ਼ਿਆਂ ਵਿਰੁੱਧ ਨੌਜਵਾਨਾਂ ਤੇ ਲੋਕਾਂ ਨੂੰ ਲਾਮਬੰਦ ਕਰਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਵਾਲੇ ਮਾਨਸਾ ਦੇ ਸੂਰਬੀਰ ਬਹਾਦਰ ਯੋਧੇ ਪਰਵਿੰਦਰ ਸਿੰਘ ਝੋਟਾ ਤੇ ਝੂਠਾ ਕੇਸ ਪਾ ਕੇ ਜੇਲ੍ਹ’ਚ ਬੰਦ ਕੀਤਾ ਗਿਆ ਹੈ ਅਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਮੋਰਚਾ ਖੋਲ ਦਿੱਤਾ ਗਿਆ ਹੈ ,ਜਿਸ ਵਿਚ ਪੰਜਾਬ ਤੋਂ ਇਲਾਵਾ ਦੇਸ਼ ਦੇ ਕੌਮੀ ਪੱਧਰ ਦੇ ਸਿਆਸੀ ਤੇ ਗ਼ੈਰ ਸਿਆਸੀ ਪਾਰਟੀਆਂ ਦੇ ਆਗੂ ਧੜਾ ਧੜ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਦੀ ਨਸ਼ਿਆਂ ਵਿਰੁੱਧ ਮਿਲੀ ਭੁਗਤ ਸਬੰਧੀ ਸੁਵਾਲ ਚੁੱਕ ਰਹੇ ਹਨ, ਜੋਂ ਸਮੇਂ ਤੇ ਲੋਕਾਂ ਦੀ ਮੁੱਖ ਮੰਗ ਹੈ।ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਰਵਿੰਦਰ ਸਿੰਘ ਝੋਟਾ ਤੇ ਝੂਠਾ ਕੇਸ ਦਰਜ ਕੀਤੇ ਜਾਣ ਵਾਲੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਵਿੱਢੇ ਮੋਰਚੇ ਦੀ ਪੂਰੀ ਹਮਾਇਤ ਕਰਦੀ ਹੋਈ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਨਹੀਂ ਤਾਂ ਸਰਕਾਰ ਵਿਰੁੱਧ ਚਲਾਇਆ ਜਾ ਰਿਹਾ ਨਸ਼ਿਆਂ ਵਿਰੋਧੀ ਮੋਰਚਾ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਕੌਮੀ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਹਮਾਇਤ ਨਾਲ ਤਿਖਾ ਹੋ ਸਕਦਾ ਹੈ ਜੋਂ ਸਰਕਾਰ ਦੀ ਗਲ਼ੇ ਦੀ ਹੱਡੀ ਸਾਬਤ ਹੋਵੇਗਾ ਅਤੇ ਇਸ ਤੇ ਕਾਬੂ ਪਾਉਣਾ ਸਰਕਾਰ ਦੇ ਵੱਸੋ ਬਾਹਰ ਹੋ ਸਕਦਾ ਹੈ ਇਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਤੁਰੰਤ ਰਿਹਾਅ ਕਰੇ ਅਤੇ ਚਿੱਟੇ ਵਰਗੇ ਕਾਰੋਬਾਰ’ਚ ਸ਼ਾਮਲ ਕਿਸੇ ਵੀ ਵੱਡੇ ਤੋਂ ਵੱਡੇ ਸਮਗਲਰ ਨੂੰ ਫੜਕੇ ਜੇਲ੍ਹ ਵਿੱਚ ਸੁੱਟੇ ਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਦੀ ਲੋੜ ਤੇ ਜ਼ੋਰ ਦੇਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਤਰਨਤਾਰਨ ਕਸਬਾ ਝਬਾਲ ਦੇ ਝਾੜੂ ਸਰਕਾਰ ਦੀ ਸਰਪੰਚ ਦੇ ਪਤੀ ਦੇਵ ਕੋਲੋਂ 40 ਗ੍ਰਾਮ ਹੈਰੋਇਨ ਮਿਲਨ, ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਮੋਰਚੇ ਦੀ ਹਮਾਇਤ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਤੁਰੰਤ ਰਿਹਾਅ ਕਰਨ ਸਮੇਤ ਨਸ਼ਿਆਂ ਦੇ ਸੋਦਾਗਰਾਂ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਕਿਹਾ ਪੰਜਾਬ ਦੇ ਏਡੀਜੀਪੀ ਵੱਲੋਂ ਮਾਨਸਾ ਵਿਖੇ ਇੱਕ ਤਸਕਰ ਦੇ ਗਲ ਜੁਤੀਆਂ ਦਾ ਹਾਰ ਪਾ ਕੇ ਸ਼ਹਿਰ’ਚ ਘੁਮਾਣ ਵਾਲੇ ਵਰਤਾਰੇ ਤੇ ਐਕਸ਼ਨ ਲੈਂਦਿਆਂ ਇਹ ਕਹਿਣਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦਾ ਪਰਵਿੰਦਰ ਸਿੰਘ ਝੋਟਾ ਨੂੰ ਕੀ ਅਧਿਕਾਰ ਹੈ ਦੇ ਜੁਵਾਬ’ਚ ਭਾਈ ਖਾਲਸਾ ਨੇ ਸਪਸ਼ਟ ਕੀਤਾ ਸਰਕਾਰ ਜਦੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਚੋਰ ਕੁੱਤੀ ਨਾਲ ਰਲ਼ ਜਾਵੇ ਤਾਂ ਪਰਵਿੰਦਰ ਸਿੰਘ ਝੋਟਾ ਨੂੰ ਅਜਿਹਾ ਕਰਨਾ ਪਿਆ ਜਦੋਂ ਸਰਕਾਰ ਇਨ੍ਹਾਂ ਸਮੱਗਲਰਾਂ ਨੂੰ ਫੜਨ ਲਈ ਨਾਕਾਮ ਹੋ ਰਹੀ ਹੈ ਅਤੇ ਰੋਜ਼ ਦੇ ਰੋਜ਼ ਪੰਜਾਬ ਦੀ ਜਵਾਨੀ ਨਸ਼ਿਆਂ ਨਾਲ ਮਰ ਰਹੀ ਹੈ ਅਤੇ ਮਾਵਾਂ ਭੈਣਾਂ ਭਰਾਵਾਂ ਦੇ ਸਰਕਾਰ ਵਿਰੁੱਧ ਵੈਣ ਪੈ ਰਹੇ ਹਨ ਤੇ ਲੋਕ ਜਿਥੇ ਚਿੱਟਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ ਉਥੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅੱਗੇ ਆਏ ਮਾਨਸਾ ਦੇ ਨਿਧੜਕ ਯੋਧੇ ਪਰਵਿੰਦਰ ਸਿੰਘ ਝੋਟਾ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਨ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਮੋਰਚੇ ਦੀ ਹਮਾਇਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਨਸ਼ਿਆਂ ਦੇ ਵਪਾਰੀਆਂ ਨੂੰ ਨਕੇਲ ਪਾਉਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਜਾਣ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ ਉਥੇ ਪਰਵਿੰਦਰ ਸਿੰਘ ਝੋਟਾ ਨੂੰ ਬਿਨਾਂ ਸ਼ਰਤ ਰਿਹਾਈ ਕੀਤਾ ਜਾਵੇ ਅਤੇ ਉਸ ਨੂੰ ਨੌਜਵਾਨਾਂ ਨੇ ਲੋਕਾਂ ਦੀ ਹਮਾਇਤ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੀ ਆਗਿਆ ਦਿੱਤੀ ਜਾਵੇ। ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਮੀਤ ਪ੍ਰਧਾਨ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਆਦਿ ਆਗੂ ਹਾਜਰ ਸਨ।


