ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)—ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਨੰਦ ਮੈਰਿਜ ਐਕਟ ਰਜਿਸਟਰੇਸ਼ਨ ਦੀ ਸੱਦੀ ਇੱਕ ਮੀਟਿੰਗ ਭਾਵੇਂ ਮੁਲਤਵੀ ਕਰ ਦਿੱਤੀ ਗਈ ਹੈ, ਜਿਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਅਤੇ ਤਖਤ ਸ਼੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀਆਂ ਆਦਿ ਨੂੰ ਸੱਦਿਆ ਗਿਆ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਇਸ ਮੀਟਿੰਗ ਤੋਂ ਕੋਹਾਂ ਦੂਰ ਰੱਖਿਆ ਗਿਆ, ਜਿਸ ਦਾ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਦੇ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ, ਸਿਖਾਂ ਦੀ ਨੁਮਾਇੰਦਗੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਨੰਦ ਮੈਰਿਜ ਐਕਟ ਨਾਲ ਸਬੰਧਤ ਹੋਣ ਵਾਲੀ ਮੀਟਿੰਗ ਤੋਂ ਦੂਰ ਰੱਖਣਾ ਸਹੀ ਨਹੀਂ ਅਤੇ ਇਹ ਸਰਕਾਰੀ ਚਾਲ ਹੈ, ਜਦੋਂ ਕਿ ਬਾਦਲਕਿਆਂ ਦੇ ਨਜਾਇਜ਼ ਕਬਜ਼ੇ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮੀਟਿੰਗ ਤੋਂ ਦੂਰ ਰੱਖਣ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੈਸਲੇ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਦੱਸਿਆ ਜਾ ਰਿਹਾ ਹੈ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸਾਹਿਬ ਨੇ ਕਿਹਾ ਹੈ ਕਿ ਅਨੰਦ ਮੈਰਿਜ ਐਕਟ ਰਜਿਸਟਰੇਸ਼ਨ ਦੀ ਸੋਧ ਲਈ ਸਮੂਹ ਦੇਸ਼ ਵਾਸੀਆਂ ਦੇ ਧਾਰਮਿਕ ਨੁਮਾਇੰਦਿਆਂ ਦੀ ਸੁਲਾਹ ਲਈ ਜਾਵੇ ਜਿਸ ਕਰਕੇ ਇਹ ਮੀਟਿੰਗ ਮੁਲਤਵੀ ਕੀਤੀ ਗਈ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮੀਟਿੰਗ ਤੋਂ ਦੂਰ ਰੱਖਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ਼੍ਰੀ ਦਰਬਾਰ ਸਾਹਿਬ ਤੋਂ ਸਰਬਸਾਂਝੀ ਗੁਰਬਾਣੀ ਦਾ ਕੀਰਤਨ ਪ੍ਰਸਾਰਣ ਸਮੂਹ ਚਾਇਨਲਾਂ ਨੂੰ ਫ੍ਰੀ ਕਰਨ ਲਈ ਵੀ ਇੱਕ ਸਮੂਹ ਧਾਰਮਿਕ ਕਮੇਟੀਆਂ ਦੀ ਮੀਟਿੰਗ ਸੱਦੀ ਜਾਵੇ ਅਤੇ ਸਮੁੱਚੇ ਸਿੱਖ ਜਗਤ ਦੀ ਇੱਛਾ ਮੁਤਾਬਿਕ ਸ਼੍ਰੀ ਦਰਬਾਰ ਸਾਹਿਬ ਤੋਂ ਪੀ ਟੀ ਸੀ ਦਾ ਕੀਰਤਨ ਪ੍ਰਸ਼ਾਰਨ ਤੁਰੰਤ ਬੰਦ ਕੀਤਾ ਜਾਵੇ ਅਤੇ ਸਮੂਹ ਚਾਇਨਲਾਂ ਨੂੰ ਸਰਬ ਸਾਂਝੀ ਗੁਰਬਾਣੀ ਦਾ ਕੀਰਤਨ ਪ੍ਰਸਾਰਣ ਫ੍ਰੀ ਦੇਸ਼ਾਂ ਵਿਦੇਸ਼ਾਂ ਵਿਚ ਪਹੁਚਾਉਣ ਦਾ ਉਪਰਾਲਾ ਕੀਤਾ ਜਾਵੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਨੰਦ ਮੈਰਿਜ ਐਕਟ ਨਾਲ ਸਬੰਧਤ ਹੋਣ ਵਾਲੀ ਸਮੂਹ ਧਾਰਮਿਕ ਕਮੇਟੀਆਂ ਦੀ ਮੀਟਿੰਗ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੂਰ ਰੱਖਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਸ਼ਲਾਘਾ ਅਤੇ ਪੀਟੀਸੀ ਦਾ ਕੀਰਤਨ ਪ੍ਰਸਾਰਣ ਸ਼੍ਰੀ ਦਰਬਾਰ ਸਾਹਿਬ ਤੋਂ ਬੰਦ ਕਰਵਾਉਣ ਅਤੇ ਸਮੂਹ ਚਾਇਨਲਾਂ ਨੂੰ ਸਰਬਸਾਂਝੀ ਬਾਣੀ ਦਾ ਕੀਰਤਨ ਪ੍ਰਸ਼ਾਰਨ ਫ੍ਰੀ ਲੋਕਾਂ ਤੱਕ ਪਹੁੰਚਾਉਣ ਲਈ ਇਕ ਮੀਟਿੰਗ ਸਮੂਹ ਕਮੇਟੀਆਂ ਦੀ ਸੱਦੀ ਜਾਵੇ ਤਾਂ ਕਿ ਸਮੁੱਚੇ ਸਿੱਖ ਪੰਥ ਦੀਆਂ ਮਨ ਭਾਵਨਾਵਾਂ ਵਿਰੁੱਧ ਪੀਟੀਸੀ ਨੂੰ ਮੁੜ ਗੁਰਬਾਣੀ ਪ੍ਰਸਾਰਣ ਕਰਨ ਦੇਣ ਦੀ ਬਾਦਲਕਿਆਂ ਦੀ ਮਨਮਰਜ਼ੀ ਨੂੰ ਖਤਮ ਕੀਤਾ ਜਾ ਸਕੇ । ਭਾਈ ਖਾਲਸਾ ਨੇ ਦਲਜੀਤ ਸਿੰਘ ਚੀਮਾ ਨੂੰ ਮੁੱਖ ਮੰਤਰੀ ਵੱਲੋਂ ਅਨੰਦ ਮੈਰਿਜ ਐਕਟ ਦੀ ਮੀਟਿੰਗ ਤੋਂ ਖਫਾ ਹੋਏ ਦਲਜੀਤ ਸਿੰਘ ਚੀਮਾ ਨੂੰ ਪੁੱਛਿਆ ਜਦੋਂ ਮੁਖ ਮੰਤਰੀ ਪੀਟੀਸੀ ਦਾ ਕੀਰਤਨ ਪ੍ਰਸ਼ਾਰਨ ਸ਼੍ਰੀ ਦਰਬਾਰ ਸਾਹਿਬ ਤੋਂ ਬੰਦ ਕਰਕੇ ਸਮੂਹ ਚਾਇਨਲਾਂ ਨੂੰ ਫ੍ਰੀ ਦੇਣ ਦੀ ਗੱਲ ਕਰਦੇ ਹਨ ਤਾਂ ਉਸ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਕਿਹਾ ਜਾਂਦਾ ਹੈ ਅਤੇ ਜਦੋਂ ਸਰਸੇ ਵਾਲੇ ਸਾਧ ਨੂੰ ਮੁਆਫੀ ਦੇਣ ਸਮੇਂ ਬਾਦਲਕਿਆਂ ਦੇ ਜਥੇਦਾਰ ਸਾਹਿਬਾਨਾਂ ਤੇ ਹੁਕਮ ਠੋਸੇ ਜਾਂਦੇ, ਉਦੋਂ ਸਰਕਾਰੀ ਦਖਲ ਅੰਦਾਜੀ ਕਿਉਂ ਬਰਦਾਸ਼ਤ ਕੀਤੀ ਜਾਂਦੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਅਨੰਦ ਮੈਰਿਜ ਐਕਟ ਨਾਲ ਸਬੰਧਤ ਹੋਣ ਵਾਲੀ ਧਾਰਮਿਕ ਕਮੇਟੀਆਂ ਦੀ ਮੀਟਿੰਗ ਵਿੱਚ ਬਾਦਲਕਿਆਂ ਦੇ ਨਜਾਇਜ਼ ਕਬਜ਼ੇ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੂਰ ਰੱਖਣ ਵਾਲੇ ਫੈਸਲੇ ਦੀ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਮੰਨਦੀ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੀਟੀਸੀ ਦਾ ਕੀਰਤਨ ਪ੍ਰਸ਼ਾਰਨ ਸ਼੍ਰੀ ਦਰਬਾਰ ਸਾਹਿਬ ਤੋਂ ਤੁਰੰਤ ਬੰਦ ਕਰਵਾਉਣ ਲਈ ਯਤਨ ਕੀਤੇ ਜਾਣ ਤੇ ਸਮੂਹ ਚਾਇਨਲਾਂ ਨੂੰ ਸਰਬਸਾਂਝੀ ਗੁਰਬਾਣੀ ਦਾ ਕੀਰਤਨ ਪ੍ਰਸ਼ਾਰਨ ਕਰਨ ਦਾ ਮੌਕਾ ਦਿੱਤਾ ਜਾਵੇ ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਤੇ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਗੁਰਮੀਤ ਸਿੰਘ ਬਿੱਟੂ ਧਾਲੀਵਾਲ ਇੰਗਲੈਂਡ ਆਦਿ ਆਗੂ ਹਾਜ਼ਰ ਸਨ ।