ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)–ਪੰਜਾਬ ਦੇ ਸਰਕਾਰੀ ਮੁਲਾਜ਼ਾਮਾਂ ਨੂੰ ਸਮਾਂਬੱਧ ਤਨਖਾਹ ਦੇਣ ਲਈ ਪੰਜਾਬ ਸਰਕਾਰ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ। ਜਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਸਮੂਹ ਕਰਮਚਾਰੀਆਂ ਨੂੰ ਤਨਖਾਹ ਮਿਲਣ ਵਿੱਚ ਦੇਰੀ ਹੋਈ ਤਾਂ ਉਸ ਮਹਿਕਮੇ ਦੇ ਮੁੱਖੀ ਖਿਲਾਫ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਤਨਖਾਹਾਂ ਦੇ ਬਿੱਲ ਹਰ ਮਹੀਨੇ 7 ਤਾਰੀਖ ਨੂੰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।