ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)– ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਤਹਿਤ ਲੋਕਾਂ ਨੂੰ ਪਿੰਡੋ ਪਿੰਡ ਲਾਮਬੰਦ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਫ਼ਿਕਰਮੰਦ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਨੂੰ ਜਦੋਂ ਤੋਂ ਪੁਲਿਸ ਨੇ ਝੂਠਾ ਕੇਸ ਪਾ ਕੇ ਜੇਲ੍ਹ’ਚ ਬੰਦ ਕੀਤਾ ਹੈ ,ਉਸ ਤੋਂ ਉਪਰੰਤ ਜਿਥੇ ਮਾਨਸਾ ਜ਼ਿਲ੍ਹਾ ਕਚਹਿਰੀਆਂ ਵਿਚ ਪਰਮਿੰਦਰ ਸਿੰਘ ਝੋਟਾ ਨੂੰ ਤੁਰੰਤ ਰਿਹਾਅ ਕਰਵਾਉਣ ਲਈ ਸਰਕਾਰ ਵਿਰੁੱਧ ਮੋਰਚਾ ਲੱਗਾ ਹੋਇਆ ਹੈ ਅਤੇ ਸਮੂਹ ਸਿਆਸੀ ਅਤੇ ਗੈਰ ਸਿਆਸੀ ਜਥੇਬੰਦੀਆਂ ਬੰਦੀਆਂ ਝੋਟਾ ਨੂੰ ਤੁਰੰਤ ਰਿਹਾਅ ਕਰਨ ਲਈ ਸਰਕਾਰ ਤੇ ਦਬਾਅ ਬਣਾ ਰਹੀਆਂ ਹਨ,ਉਥੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਕਈ ਜ਼ਿਲਿਆਂ ਵਿਚ ਲੋਕਾਂ ਵੱਲੋਂ ਆਪਣੇ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਨੂੰ ਨਾਲ ਲੈਕੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸੇ ਤਹਿਤ ਅੱਜ ਬਠਿੰਡਾ ਗੁਰਦਾਸਪੁਰ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਲੋਕਾਂ ਵੱਲੋਂ ਕਾਰਵਾਈ ਕਰਨ ਦੀਆਂ ਖ਼ਬਰਾਂ ਸਹਾਮਣੇ ਆ ਰਹੀਆਂ ਹਨ, ਜਿਸ ਵਿਚ ਲੋਕ ਪ੍ਰਸ਼ਾਸ਼ਨ ਤੋਂ ਮੰਗ ਕਰ ਰਹੇ ਹਨ ਕਿ ਚਿੱਟਾ ਵੇਚਣ ਵਾਲੇ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਨਸ਼ਾ ਤਸਕਰਾਂ ਵਿਰੁੱਧ ਲੋਕਾਂ ਵਲੋਂ ਲਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਕਿਹਾ ਜਾ ਰਿਹਾ ਹੈ ਅਤੇ ਇਸ ਦੀ ਹਰ ਵਰਗ ਦੇ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਕੇ ਨੌਜ਼ਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਸਰਕਾਰ ਤੋਂ ਤੁਰੰਤ ਰਿਹਾਈ ਦੀ ਮੰਗ ਕਰਦੀ ਹੈ, ਉਥੇ ਪਿੰਡਾਂ ਪਿੰਡਾਂ ਵਿੱਚ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਾਲੀ ਵਿੱਢੀ ਮੁਹਿੰਮ ਦਾ ਪੂਰਨ ਸਮਰੱਥਨ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਮੁਤਾਬਕ ਨਸ਼ਿਆਂ ਦੇ ਸੁਦਾਗਰਾਂ ਨੂੰ ਕਾਬੂ ਕਰਕੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਵੇ ,ਤਾਂ ਕਿ ਨਿੱਤ ਦਿਨ ਚਿੱਟੇ ਨਾਲ ਮਰ ਰਹੇ ਮਾਵਾਂ ਦੇ ਪੁੱਤ ਤੇ ਭੈਣਾਂ ਦੇ ਭਰਾਵਾਂ ਨੂੰ ਬਚਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਦੇ ਕਈ ਜ਼ਿਲਿਆਂ ਵਿਚ ਲੋਕਾਂ ਵੱਲੋਂ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਪੂਰਨ ਹਮਾਇਤ ਅਤੇ ਸਰਕਾਰ ਤੋਂ ਲੋਕਾਂ ਦੀ ਮੰਗ ਅਨੁਸਾਰ ਨਸ਼ਿਆਂ ਦੇ ਸੁਦਾਗਰਾਂ ਨੂੰ ਕਾਬੂ ਕਰਕੇ ਜੇਲ੍ਹ ਵਿੱਚ ਸੁੱਟਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ਕਿਹਾ ਬਠਿੰਡਾ ਦੇ ਲੋਕਾਂ ਵਲੋਂ ਸੜਕ ਜਾਮ ਕਰਕੇ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਇਸੇ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਕਸਬੇ ਵਿਚ ਮਹਿਲਾ ਪੁਲਿਸ ਇੰਸਪੈਕਟਰ ਦੀ ਅਗਵਾਈ ਵਿੱਚ ਲੋਕਾਂ ਨੇ ਨਸ਼ਾ ਵੇਚਣ ਵਾਲਿਆਂ ਦੇ ਸ਼ਰੇਆਮ ਘਰ ਵਖਾਏ ਤੇ ਐਸ ਐਚ ਓ ਵੱਲੋਂ ਉਨ੍ਹਾਂ ਤਸਕਰਾਂ ਨੂੰ ਤਾੜਨਾ ਕੀਤੀ ਗਈ ਕਿ ਉਹ ਇਸ ਧੰਦੇ ਤੋਂ ਬਾਜ਼ ਆ ਜਾਣ ਨਹੀਂ ਤਾਂ ਭਵਿੱਖ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਸੇ ਤੇ ਕੋਈ ਤਰਸ ਨਹੀਂ ਕੀਤਾ ਜਾਵੇਗਾ,ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬੱਸ ਨਹੀਂ ਜ਼ਿਲ੍ਹਾ ਸੰਗਰੂਰ ਵਿਖੇ ਵੀ ਲੋਕਾਂ ਵਲੋਂ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਮੁਹਿੰਮ ਵਿੱਢੀ ਗਈ ਹੈ ਅਤੇ ਵਿਖਾਵੇ ਕਰਕੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦੇ ਸੁਦਾਗਰਾਂ ਨੂੰ ਨੱਥ ਪਾਉਣ ਲਈ ਸਰਕਾਰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਵੇ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਨਸ਼ਿਆਂ ਵਿਰੁੱਧ ਲੋਕਾਂ’ਚ ਜਾਗਰੂਕਤਾ ਫੈਲਾਉਣ ਵਾਲੇ ਮਾਨਸਾ ਦੇ ਯੋਧੇ ਬਹਾਦਰ ਤੇ ਨਿਧੜਕ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ, ਉਥੇ ਪੰਜਾਬ ਦੇ ਕਈ ਜ਼ਿਲਿਆਂ ਵਿਚ ਲੋਕਾਂ ਵੱਲੋਂ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਪੂਰਨ ਹਮਾਇਤ ਅਤੇ ਸਮਰੱਥਨ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਆਪਣੇ ਕੀਤੇ ਵਾਅਦੇ ਮੁਤਾਬਕ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਰਾਜ ਨੂੰ ਨਸ਼ਾ ਮੁਕਤ ਰਾਜ ਬਣਾਇਆ ਜਾ ਸਕੇ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਸਮੇਤ ਭਾਰੀ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਅਤੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਆਦਿ ਆਗੂ ਹਾਜਰ ਸਨ।


