13 ਅਗਸਤ 2022  ਨੂੰ ਲਗਾਈ ਜਾ ਰਹੀ ਨੇਸ਼ਨਲ ਲੋਕ ਅਦਾਲਤ – ਮੈਡਮ ਨਵਦੀਪ ਕੌਰ ਗਿੱਲ

ਗੁਰਦਾਸਪੁਰ

ਗੁਰਦਾਸਪੁਰ ,6  ਜੁਲਾਈ ( ਸਰਬਜੀਤ   )  : ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਿਵਿਲ, ਜੱਜ(ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੁਆਰਾ ਮਿਤੀ 4. ਜੁਲਾਈ 2022 ਨੂੰ ਗੁਰਦਾਸਪੁਰ ਦੀਆਂ Insurance Companies ਦੇ ਮੈਨੇਜਰਜ, ਲੀਡ ਬੈਂਕ ਮੈਨੇਜਰ ਅਤੇ ਗੁਰਦਾਸਪੁਰ ਦੇ ਸਮੂਹ ਬੈਂਕਾਂ ਦੇ ਮੈਨੇਜਰਜ਼ ਨਾਲ ਮੀਟਿੰਗ ਰੱਖੀ ਗਈ। ਇਹ ਮੀਟਿੰਗ ਮਿਤੀ 13 ਅਗਸਤ.2022 ਨੂੰ ਲਗਾਈ ਜਾ ਰਹੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਰੱਖੀ ਗਈ। ਇਸ ਮੀਟਿੰਗ ਵਿੱਚ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਸੰਬੋਧਨ ਕਰਦੇ ਹੋਏ ਸਮੂਹ ਮੈਨੇਜਰਜ਼ ਨੂੰ ਕਿਹਾ ਕਿ ਮਿਤੀ 13 ਅਗਸਤ.2022 ਨੂੰ ਲਗਾਈ ਜਾ ਰਹੀ ਨੇਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਬੈਂਕਾਂ ਦੇ ਪ੍ਰੀ ਲਿਟੀਗੇਟਿਵ ਕੇਸਾਂ, 138 Nal Aet ਕੇਸ ਅਤੇ ਅਦਾਲਤਾਂ ਵਿੱਚ ਚੱਲ ਰਹੇ ਬੈਂਕ ਰਿਕਵਰੀ ਕੇਸਾਂ ਨੂੰ ਨੈਸ਼ਨਲ ਲੋਕ ਅਦਾਲਤ ਵਿੱਚ ਲਗਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਮੈਡਮ ਨਵਦੀਪ ਕੌਰ ਗਿੱਲ ਜੀ ਨੇ ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਛੇਤੀ ਤੇ ਸਸਤਾ ਨਿਆ ਮਿਲਦਾ ਹੈ। ਇਸਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ। ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮਦੀ ਨਾਲ ਕਰਵਾਇਆ ਜਾਂਦਾ ਹੈ ਅਤੇ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ।–

Leave a Reply

Your email address will not be published. Required fields are marked *