ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਚਿਲਡਰਨ ਹੋਮ ਅਤੇ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਦੌਰੇ ਦੌਰਾਨ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ। ਚਿਲਡਰਨ ਹੋਮ ਵਿੱਚ ਮੌਜੂਦ 12 ਬੱਚਿਆਂ ਨਾਲ ਜ਼ਿਲ੍ਹਾ ਤੇ ਸ਼ੈਸਨ ਜੱਜ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਬੱਚਿਆਂ ਕੋਲੋਂ ਚਿਲਡਰਨ ਹੋਮ ਦੇ ਪ੍ਰਬੰਧਾਂ ਬਾਰੇ ਫੀਡਬੈਕ ਲਈ ਜਿਸ ਦੌਰਾਨ ਸਾਰੇ ਹੀ ਬੱਚਿਆਂ ਨੇ ਚਿਲਡਰਨ ਹੋਮ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਆਪਸ ਵਿੱਚ ਮਿਲ-ਜੁਲ ਕੇ ਰਹਿਣ ਲਈ ਪ੍ਰੇਰਤ ਕੀਤਾ। ਇਸ ਮੌਕੇ ਚਿਲਡਰਨ ਹੋਮ, ਗੁਰਦਾਸਪੁਰ ਦੀ ਸੁਪਰਡੈਂਟ ਸ੍ਰੀਮਤੀ ਸੰਦੀਪ ਕੌਰ ਅਤੇ ਹੋਰ ਸਟਾਫ ਵੀ ਮੌਜੂਦ ਸੀ।
ਇਸ ਤੋਂ ਬਾਅਦ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਬਿਰਦ ਆਸ਼ਰਮ ਵਿੱਚ 27 ਬਜ਼ੁਰਗ ਰਹਿ ਰਹੇ ਹਨ। ਆਪਣੁ ਦੌਰੇ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਬਜ਼ੁਰਗਾਂ ਦੀ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਹੈਲਪ ਏਜ ਇੰਡੀਆ ਵੱਲੋਂ ਬਜ਼ੁਰਗਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਪ੍ਰਬੰਧਾਂ `ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਬਿਰਦ ਆਸ਼ਰਮ ਦੀ ਮੈਨੇਜਰਅਰਚਨਾ ਸ਼ਰਮਾਂ ਨੇ ਜੱਜ ਸਾਹਿਬਾਨ ਦਾ ਬਿਰਦ ਆਸ਼ਰਮ ਆਉਣ `ਤੇ ਸਵਾਗਤ ਕੀਤਾ।