ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਹਰਿਆਣਾ ਫੇਰੀ ਦੌਰਾਨ ਪੰਜਾਬ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣੀ ਬਹੁਤ ਹੀ ਚਿੰਤਾ ਜਨਕ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਹਗੜ੍ਹ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)–ਦੇਸ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਜੀ ਅੱਜ਼ ਪੰਜਾਬ ਹਰਿਆਣਾ ਦੇ ਦੋਰੇ ਤੇ ਹਨ, ਇਥੇ ਉਨ੍ਹਾਂ ਨੇ ਹਰਿਆਣਾ ਵਾਸੀਆਂ ਲਈ ਇੱਕ ਨਵੀਂ ਗੱਡੀ ਦਾ ਉਦਘਾਟਨ ਕੀਤਾ, ਉਹਨਾਂ ਨੇ ਰੈਲਵੇ ਸਟੇਸ਼ਨ ਜਲੰਧਰ ਛਾਉਣੀ ਦਾ ਵੀ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਪੰਜਾਬ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣੀ ਬਹੁਤ ਹੀ ਚਿੰਤਾਜਨਕ ਘਟਨਾ ਕਿਹਾ ਜਾ ਸਕਦਾ, ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਫੜ ਕੇ ਜੇਲ੍ਹ ਵਿਚ ਸੁੱਟੇ ਜੋ ਪੰਜਾਬ ਦੇ ਸਾਨਮਤੀ ਮਹੌਲ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਹਰਿਆਣਾ ਫੇਰੀ ਦੌਰਾਨ ਪੰਜਾਬ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੇ ਗਹਿਰੀ ਚਿੰਤਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਅੱਜ਼ ਕੱਲ ਰਾਜ ਵਿੱਚ ਸਕੂਲਾਂ ਨੂੰ,ਬੱਸ ਅੱਡਿਆਂ ਨੂੰ, ਰੇਲਵੇ ਸਟੇਸ਼ਨਾਂ ਤੇ ਥਾਣੇ ਚੌਕੀਆਂ ਤੋਂ ਇਲਾਵਾ ਲੋਕਾਂ ਦੀਆਂ ਨਿਜੀ ਸੰਪਤੀਆਂ ਤੇ ਬੰਬ ਚਲਣ ਤੇ ਚਲਾਉਣ ਦੀਆਂ ਧਮਕੀਆਂ ਮਿਲਣੀਆਂ ਆਮ ਜਿਹੀ ਗੱਲ ਹੋ ਗਈ ਹੈ ਅਤੇ ਇਸੇ ਕੜੀ ਤਹਿਤ ਅਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਹਰਿਆਣਾ ਦੌਰੇ ਦੌਰਾਨ ਪੰਜਾਬ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਹੋਈ ਹੈ ਜੋ ਲੋਕਾਂ ਲਈ ਦਾਹਿਸਤ ਦਾ ਮਹੌਲ ਪੈਦਾ ਕਰ ਰਹੀ ਹੈ, ਭਾਈ ਖਾਲਸਾ ਨੇ ਕਿਹਾ ਅਜਿਹੀਆ ਧਮਕੀਆਂ ਕਰਕੇ ਸੂਬੇ ਦੇ ਲੋਕ ਗਹਿਰੀ ਸਾਹਿਸਤ ਦੇ ਮਹੌਲ ਵਿੱਚ ਜਿਉਣ ਨੂੰ ਤਿਆਰ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਹਨਾਂ ਦੇ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਹਰਿਆਣਾ ਵਿਖੇ ਦੌਰੇ ਤੇ ਆਉਣ ਦਾ ਸਵਾਗਤ ਕਰਦੀ ਹੈ ਉਥੇ ਇਸ ਦਰਮਿਆਨ ਪੰਜਾਬ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੇ ਗਹਿਰੀ ਚਿੰਤਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕਰਕੇ ਜੇਲ੍ਹ ਵਿੱਚ ਸੁੱਟਣ ਦੀ ਸਰਕਾਰ ਤੋਂ ਮੰਗ ਕਰਦੀ ਹੈ, ਕਿਉਂਕਿ ਅਜਿਹੀਆਂ ਧਮਕੀਆਂ ਕਰਕੇ ਸਮਾਜ ਦੇ ਲੋਕ ਗਹਿਰੀ ਦਾਹਿਸਤ ਵਿੱਚ ਹਨ ਅਤੇ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।

Leave a Reply

Your email address will not be published. Required fields are marked *