ਕਪੂਰਥਲਾ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਕਾਂਗਰਸ ਹਾਈ ਕਮਾਂਡ ਨੇ ਰਾਜਾਂ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਕੇ ਕਾਂਗਰਸ ਦੇ ਇੱਕ ਮੁਠਤਾ ਵਾਲੇ ਕਾਟੋ ਕਲੇਸ਼ ਨੂੰ ਹਾਸ਼ੀਏ ਤੇ ਲੈ ਆਂਦਾ,ਚੰਨੀ ਧੜੇ ਦਾ ਕਹਿਣਾ ਹੈ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਨਹੀਂ ਚੱਲਣਾ ਭਾਵੇਂ ਕਿ ਹਾਈਕੋਰਟ ਰਾਜਾ ਵੜਿੰਗ ਦੇ ਹੱਕ ਵਿੱਚ ਹੈ ਪਰ ਚੰਨੀ ਧੜੇ ਦੀਆਂ ਕਤਾਰਾਂ ਲੰਬੀਆਂ ਹੁੰਦੀਆਂ ਜਾ ਰਹੀਆਂ ਹਨ ਅਤੇ ਹੁਣ ਉਹਨਾਂ ਨੇਂ ਕਾਂਗਰਸ ਦੇ ਧਨਾਢ ਅਤੇ ਕਿਸੇ ਧੜੇ ਨੂੰ ਵੀ ਨਾਂ ਮੰਨਣ ਵਾਲੇ ਭਲੱਥ ਤੋਂ ਕਾਂਗਰਸੀ ਵਿਧਾਇਕ ਸ੍ਰ ਸੁਖਪਾਲ ਸਿੰਘ ਖਹਿਰਾ ਨਾਲ ਉਹਨਾਂ ਦੇ ਘਰ ਜਾ ਕੇ ਗੱਲਬਾਤ ਕੀਤੀ ਹੈ,ਇੰਜ ਲਗਦਾ ਹੈ ਜਿਵੇਂ ਆਉਂਣ ਵਾਲੇ ਦਿਨਾ ਵਿੱਚ ਚਰਨਜੀਤ ਸਿੰਘ ਚੰਨੀ ਕਾਂਗਰਸ ਹਾਈ ਕਮਾਂਡ ਨੂੰ ਪ੍ਰਧਾਨਗੀ ਦੇਂਣ ਲਈ ਮਜਬੂਰ ਕਰ ਦੇਵੇਗਾ ਕਿਉਂਕਿ ਉਨ੍ਹਾਂ ਦੀ ਲੜਕੀ ਆਰਪਾਰ ਹੈ ਅਤੇ ਵੱਡੀ ਕਾਂਗਰਸ ਦਾ ਹਿੱਸਾ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਇਕੱਠਾਂ ਹੋ ਰਿਹਾ ਹੈ ਅਤੇ ਰਾਜਾ ਵੜਿੰਗ ਥੱਲੇ ਵੱਲ ਵਧ ਰਹੇ ਹਨ ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ,ਕੌਣ ਕਾਂਗਰਸ ਦੀ ਪ੍ਰਧਾਨਗੀ ਖੋਹਣ ਵਿੱਚ ਕਾਮਯਾਬ ਹੁੰਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਭਲੱਥ ਤੋਂ ਖਾੜਕੂ ਕਾਂਗਰਸੀ ਲੀਡਰ ਸ੍ਰ ਸੁੱਖਪਾਲ ਸਿੰਘ ਖਹਿਰਾ ਨਾਲ ਗੱਲਬਾਤ ਕਰਨ ਵਾਲੇ ਸਿਆਸੀ ਪੈਂਤੜੇ ਦੀ ਸ਼ਲਾਘਾ ਅਤੇ ਕਾਂਗਰਸ ਹਾਈ ਕਮਾਂਡ ਨੂੰ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਅਜੇ ਤੱਕ ਚਰਨਜੀਤ ਸਿੰਘ ਚੰਨੀ ਨੇ ਆਪਣੀ ਇਸ ਸਿਆਸੀ ਲੜਾਈ ਹਰ ਹਾਲਤ ਵਿੱਚ ਜਿੱਤਣ ਦਾ ਕਮਰਕੱਸਾ ਕੀਤਾ ਹੋਇਆ ਹੈ ਅਤੇ ਉਸ ਨੇ ਕਾਂਗਰਸ ਹਾਈ ਕਮਾਂਡ ਦੀ ਨੱਕ ‘ਚ ਦਮ ਕਰ ਰੱਖਿਆ ਹੈ ਕਿ ਮੁੱਖ ਮੰਤਰੀ ਦਾ ਚੇਹਰਾ ਉਹਨਾਂ ਤੋਂ ਬਗੈਰ ਹੋਰ ਕੋਈ ਨਹੀਂ ਹੋ ਸਕਦਾ, ਭਾਈ ਖਾਲਸਾ ਨੇ ਕਿਹਾ ਖਹਿਰਾ ਅਜੇ ਦੋਹਾਂ ਧੜਿਆਂ ਤੋਂ ਦੂਰ ਚੱਲ ਰਿਹਾ ਸੀ ਪਰ ਚਰਨਜੀਤ ਸਿੰਘ ਚੰਨੀ ਵੱਲੋਂ ਉਹਨਾਂ ਦੇ ਘਰ ਜਾ ਗੱਲਬਾਤ ਕਰਨ ਨਾਲ ਚੰਨੀ ਦਾ ਸਿਆਸੀ ਕੱਦ ਬੁੱਤ ਉਂਚਾ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਚੰਨੀ ਸਾਰੀ ਗੇਮ ਪਲਟ ਕੇ ਰੱਖ ਦੇਣਗੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਚਰਨਜੀਤ ਸਿੰਘ ਚੰਨੀ ਵੱਲੋਂ ਭਲੱਥ ਕਾਂਗਰਸੀ ਵਿਧਾਇਕ ਸ੍ਰ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਵਾਲੇ ਪੈਂਤੜੇ ਦਾ ਸਵਾਗਤ ਕਰਦੀ ਹੋਈ ਇਸ ਨੂੰ ਸਮੇ ਦੀ ਲੋੜ ਵਾਲਾਂ ਸ਼ਲਾਘਾਯੋਗ ਪੈਂਤੜਾ ਮੰਨਦੀ ਹੋਈ ਕਾਂਗਰਸ ਹਾਈ ਕਮਾਂਡ ਨੂੰ ਬੇਨਤੀ ਕਰਦੀ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨ ਬਣਾਇਆ ਜਾਵੇ ਤਾਂ ਹੀ ਕਾਂਗਰਸ ਦਾ ਬੇੜਾ ਪਾਰ ਹੋ ਸਕਦਾ ਹੈ ਇਸ ਮੌਕੇ ਤੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਸੁਖਦੇਵ ਸਿੰਘ ਫੌਜੀ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ, ਭਾਈ ਪਿਰਥੀ ਸਿੰਘ ਭਾਈ ਰਛਪਾਲ ਸਿੰਘ ਭਾਈ ਮਨਜਿੰਦਰ ਸਿੰਘ ਭਾਈ ਜਗਤਾਰ ਸਿੰਘ ਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।


