ਮੁਕਤਸਰ ਸਾਹਿਬ, ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)–ਪਿੰਡ ਥਾਂਧਾ ਜ਼ਿਲ੍ਹਾ ਮੁਕਤਸਰ ਸਾਹਿਬ ਜਥੇਦਾਰਨੀ ਸੁਖਦੀਪ ਕੌਰ ਛਾਉਣਾ ਮਾਲਵਾ ਤਰਨਾ ਦਲ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਬੀਤੇ ਦਿਨੀਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਮਨਰੇਗਾ ਬੀਬੀਆਂ ਤੇ ਹੋਰ ਮਰਦਾਂ ਤੇ ਪੰਜਾਬ ਸਰਕਾਰ ਦੀ ਪੁਲਿਸ ਵੱਲੋਂ ਕੀਤੇ ਗਏ ਅਥਰੂਗੇਸ ਤੇ ਚਲਾਈਆਂ ਗੋਲੀਆਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਦੀਆਂ ਸਾਰੀਆਂ ਹੱਕੀ ਮੰਗਾਂ ਜਲਦੀ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਉਨ੍ਹਾਂ ਨੂੰ ਦੁਬਾਰਾ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਨਾਂ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਪਿੰਡ ਥਾਂਧਾ ਜ਼ਿਲ੍ਹਾ ਮੁਕਤਸਰ ਸਾਹਿਬ ਛਾਉਣਾ ਨਿਹੰਗ ਸਿੰਘਾਂ ਨੇ ਬੀਤੇ ਦਿਨੀਂ ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਅੱਥਰੂ ਗੈਸ, ਤੇ ਗੋਲੀਆਂ ਚਲਾਉਣ ਦੀ ਸਖਤ ਨਿੰਦਾ ਅਤੇ ਮਨਰੇਗਾ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਜਥੇਦਾਰਨੀ ਸੁਖਦੀਪ ਕੌਰ ਨੇ ਸਪੱਸ਼ਟ ਕੀਤਾ ਦੇਸ਼ ਦੇ ਹਰ ਨਾਗਰਿਕ ਨੂੰ ਆਪਣੇ ਨਾਲ ਹੋ ਰਹੀ ਧੱਕੇਸ਼ਾਹੀ ਤੇ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਹੱਕ ਹੈ, ਉਹਨਾਂ ਕਿਹਾ ਮਨਰੇਗਾ ਮਜ਼ਦੂਰ ਆਪਣੇ ਹੱਕਾਂ ਲਈ ਹੀ ਸ਼ਾਂਤਮਈ ਢੰਗ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਦਬਾਉਣ ਲਈ ਉਨ੍ਹਾਂ ਤੇ ਅੱਥਰੂ ਗੈਸ ਗੋਲੀਆਂ ਤੇ ਹੋਰ ਹਥਿਆਰਾਂ ਦੀ ਵਰਤੋਂ ਕਰਨੀ ਸਰਕਾਰ ਦਾ ਨਿੰਦਣਯੋਗ ਵਰਤਾਰਾ ਹੈ,ਜਥੇਦਾਰਨੀ ਸ਼ੁਖਦੀਪ ਕੌਰ ਜੋ ਸਮਾਜ ਭਲਾਈ ਕੰਮਾਂ ਲਈ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਦੇ ਰਹਿੰਦੇ ਹਨ ਦੇ ਨਾਲ ਨਾਲ ਕਿਸੇ ਦੀ ਧੀ ਭੈਣ ਨੂੰ ਕੋਈ ਨਜਾਇਜ ਤੋਰ ਤੇ ਤੰਗ ਪ੍ਰੇਸਾਨ ਕਰਦਾ ਹੈ ਤਾਂ ਉਹ ਹਮੇਸ਼ਾ ਉਨ੍ਹਾਂ ਦੀ ਬਾਂਹ ਫੜਦੇ ਹਨ , ਉਹਨਾਂ ਕਿਹਾ ਸਰਕਾਰ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਦਬਾਉਣ ਲਈ ਕੀਤੀ ਗਈ ਨਿੰਦਣਯੋਗ ਕਾਰਵਾਈ ਦੀ ਸਾਡੀ ਜਥੇਬੰਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਨਰੇਗਾ ਮਜ਼ਦੂਰਾਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਨਾ ਹੋਣਾ ਪਵੇ ।


