ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਕੀਤੇ ਵਾਅਦੇ ਮੁਤਾਬਕ ਭਿਰਸਟਾਚਾਰੀ ਸਿਆਸਤਦਾਨਾ ਨੂੰ ਸਬਕ ਸਿਖਾਉਣ ਲਈ ਵਿਜੀਲੈਂਸ ਵਿਭਾਗ ਨੂੰ ਸਰਗਰਮ ਕਰ ਦਿੱਤਾ ਹੈ ਅਤੇ ਉਸ ਨੇ ਬੀਤੇ ਸਮੇਂ’ਚ ਭ੍ਰਿਸ਼ਟਾਚਾਰ ਸਿਆਸਤਦਾਨਾ ਤੇ ਪਰਚੇ ਕਰਨੇ ਸ਼ੁਰੂ ਕਰ ਦਿੱਤੇ ਹਨ, ਅਤੇ ਇਸੇ ਤਹਿਤ ਹੀ ਕਈ ਅਕਾਲੀ ਤੇ ਕਾਂਗਰਸੀ ਆਗੂਆਂ ਨੂੰ ਜੇਲ੍ਹਾਂ ਵਿੱਚ ਵੀ ਭੇਜਿਆ ਗਿਆ ਤੇ ਹੁਣ ਕਾਂਗਰਸ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਆਗੂ ਇਨ੍ਹਾਂ ਸਾਰੇ ਪਰਚਿਆਂ ਨੂੰ ਸਿਆਸੀ ਬਦਲਾਖ਼ੋਰੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੇ ਹੋਏ ਹਨ ,ਜਦੋਂ ਕਿ ਲੋਕ ਮੁੱਖ ਮੰਤਰੀ ਵੱਲੋਂ ਬੀਤੇ ਸਮੇਂ ਵਿੱਚ ਦੋਹਾਂ ਸਰਕਾਰਾਂ ਦੇ ਭ੍ਰਿਸ਼ਟਾਚਾਰੀ ਮੰਤਰੀਆਂ ਅਤੇ ਵਿਧਾਇਕਾਂ ਆਦਿ ਤੇ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਤੇ ਸਮੇਂ ਦੀ ਲੋੜ ਵਾਲਾਂ ਕਦਮ ਦੱਸ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ।
ਭਾਈ ਖਾਲਸਾ ਨੇ ਸਪੱਸ਼ਟ ਕੀਤਾ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਹੁੱਦਾ ਸੰਭਾਲਿਆ ਹੈ ਉਦੋਂ ਤੋਂ ਹੀ ਅਕਾਲੀ ਤੇ ਕਾਂਗਰਸੀ ਸਰਕਾਰਾਂ ਸਮੇਂ ਭ੍ਰਿਸ਼ਟਾਚਾਰੀ ਮੰਤਰੀਆਂ ਵਿਧਾਇਕਾਂ ਦੀਆਂ ਫਾਇਲਾਂ ਖੋਲ ਕੇ ਵਿਜੀਲੈਂਸ ਦੀ ਕਾਰਵਾਈ ਰਾਹੀਂ ਕਈਆਂ ਨੂੰ ਜੇਲ੍ਹ’ਚ ਸੁੱਟਿਆ ਗਿਆ ਅਤੇ ਇਸ ਵਿੱਚ ਉਨ੍ਹਾਂ ਆਪਣੇ ਮੰਤਰੀਆਂ ਨੂੰ ਵੀ ਨਹੀਂ ਬਖਸ਼ਿਆ ਅਤੇ ਇਹ ਕਾਰਵਾਈ ਅਜੇ ਮੁੱਖ ਮੰਤਰੀ ਵੱਲੋਂ ਨਿਰੰਤਰ ਜਾਰੀ ਹੈ ਜਿਸ ਤਹਿਤ ਹੁਣ ਮਨਪ੍ਰੀਤ ਸਿੰਘ ਬਾਦਲ ਤੋੰ ਵਿਜੀਲੈਂਸ ਨੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਵਿਰੋਧੀਆਂ ਵਲੋਂ ਇਸ ਨੂੰ ਸਿਆਸੀ ਬਦਲਾਖ਼ੋਰੀ ਦੱਸਿਆ ਜਾ ਰਿਹਾ ਹੈ ਪਰ ਲੋਕ ਇਸ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲੀ ਕਾਰਵਾਈ ਦੱਸ ਕੇ ਮੁੱਖ ਮੰਤਰੀ ਦੀ ਤਰੀਫ਼ ਕਰ ਰਹੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਨਪ੍ਰੀਤ ਸਿੰਘ ਬਾਦਲ ਤੇ ਕੀਤੀ ਗਈ ਕਾਨੂੰਨੀ ਕਾਰਵਾਈ ਦੀ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੀਤੀਆਂ ਸਰਕਾਰਾਂ ਸਮੇਂ ਭਿਰਸਟਾਚਾਰ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਇਨ੍ਹਾਂ ਮੰਤਰੀਆਂ ਵਿਧਾਇਕਾਂ ਤੇ ਹੋਰ ਉੱਚ ਅਧਿਕਾਰੀਆਂ ਨੂੰ ਬਖਸ਼ਿਆ ਨਾਂ ਜਾਵੇ ਅਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋਂ ਜਨਤਾ ਦੇ ਖਜ਼ਾਨੇ ਨੂੰ ਲੁਟਣ ਵਾਲੇ ਇਨ੍ਹਾਂ ਭ੍ਰਿਸ਼ਟਾਚਾਰੀ ਸਿਆਸਤਦਾਨਾ ਨੂੰ ਇਮਾਨਦਾਰੀ ਵਾਲਾਂ ਸਬਕ ਸਿਖਾਇਆ ਜਾ ਸਕੇ ਅਤੇ ਪੰਜਾਬ ਨੂੰ ਭ੍ਰਿਸ਼ਟਾ ਮੁੱਕਤ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਮੁੱਖ ਦੀਆਂ ਕਾਰਵਾਈਆਂ ਨੂੰ ਡਰਾਮਾ ਤੇ ਸਿਆਸੀ ਬਦਲਾਖ਼ੋਰੀ ਦੱਸਣ ਵਾਲੇ ਸਿਆਸਤਦਾਨਾਂ ਨੂੰ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਨੀਤੀ ਛੱਡ ਦੇਣੀ ਚਾਹੀਦੀ ਹੈ ਭਾਈ ਖਾਲਸਾ ਨੇ ਸਪਸ਼ਟ ਕੀਤਾ ਇਹਦੇ ਵਿਚ ਕੋਈ ਦੋ ਰਾਵਾਂ ਨਹੀਂ ਕਿ ਪਹਿਲੀਆਂ ਅਕਾਲੀ ਕਾਂਗਰਸ ਸਰਕਾਰਾਂ ਪੰਜਾਬ ਨੂੰ ਰਲ਼ ਕੇ ਲੁੱਟਦੀਆਂ ਰਹੀਆਂ ਇਕ ਦੂਜੇ ਭਿਰਸਟਾਚਾਰੀ ਨੇਤਾਵਾਂ ਤੇ ਕਾਰਵਾਈ ਨਹੀਂ ਕਰਦੀਆਂ ਰਹੀਆਂ ਜਿਸ ਦੇ ਸਿੱਟੇ ਵੱਜੋਂ ਪੰਜਾਬ ਕਰਜੇ ਥੱਲੇ ਦੱਬਿਆ ਗਿਆ ,ਭਾਈ ਖਾਲਸਾ ਨੇਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਭ੍ਰਿਸ਼ਟਾਚਾਰੀ ਵੱਡੇ ਤੋਂ ਵੱਡੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਸੇ ਤਹਿਤ ਹੀ ਕਾਰਵਾਈ ਕਰਕੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਯਤਨ ਜਾਰੀ ਹਨ ਅਤੇ ਸਰਕਾਰ ਵਿਰੋਧੀ ਭ੍ਰਿਸ਼ਟਾਚਾਰ ਨੇਤਾ ਇਹਨਾਂ ਵਿਜੀਲੈਂਸ ਦੀਆਂ ਕਾਰਵਾਈਆਂ ਨੂੰ ਸਿਆਸੀ ਬਦਲਾਖ਼ੋਰੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੇ ਹੋਏ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਸ਼ਲਾਘਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਇਸ ਕਾਨੂੰਨੀ ਕਾਰਵਾਈ ਨੂੰ ਸਿਆਸੀ ਬਦਲਾਖ਼ੋਰੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਨੀਤੀ ਬੰਦ ਕੀਤੀ ਜਾਵੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਅਤੇ ਭਾਈ ਕਸ਼ਮੀਰ ਸਿੰਘ ਜਲਾਲਾਬਾਦ ਆਦਿ ਆਗੂ ਹਾਜ਼ਰ ਸਨ ।


