ਗੁਰਦਾਸਪੁਰ, 6 ਜੁਲਾਈ (ਸਰਬਜੀਤ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ਼ ਰਮਨ ਬਹਿਲ ਵੱਲੋਂ ਪਿੰਡ ਬਾਹੀਆ ਵਿਖੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਲੰਬੇ ਸਮੇਂ ਤੋਂ ਆ ਰਹੀ ਸਮੱਸਿਆ ਦਾ ਜਾਇਜਾ ਲਿਆ ਗਿਆ ਅਤੇ ਮੌਕੇ ’ਤੇ ਹੀ ਗੰਦੇ ਪਾਣੀ ਦੇ ਨਿਕਾਸ ਲਈ ਡਰੇਨ ਦੀ ਸਫਾਈ ਦੀ ਸ਼ੁਰੂਆਤ ਕਰਵਾਈ। ਉਨਾਂ ਪਿੰਡ ਦੇ ਆਮ ਲੋਕਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਜਾਣੂ ਕਰਵਾਇਆ।
ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ। ਇਸ ਪਾਰਟੀ ਵਿੱਚ ਲੋਕਾਂ ਦੇ ਹਰ ਸਮੱਸਿਆ ਦਾ ਹੱਲ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜ਼ਾਂ ਨੂੰ ਦੇਖ ਕੇ ਵਿਰੋਧੀ ਪਾਰਟੀ ਦੇ ਨੁਮਾਇੰਦੇ ਡਰੇ ਹੋਏ ਹਨ ਅਤੇ ਲੋਕਾਂ ਨੂੰ ਪਾਰਟੀ ਪ੍ਰਤੀ ਭੜਕਾਇਆ ਜਾ ਰਿਹਾ ਹੈ। ਲੇਕਿਨ ਲੋਕ ਇਨਾਂ ਦੇ ਝਾਂਸੇ ਵਿੱਚ ਨਹੀਂ ਆਉਣ ਵਾਲੇ ਹਨ। ਉਨਾਂ ਕਿਹਾ ਕਿ ਪਾਰਟੀ ਨੇ ਕੁੱਝ ਹੀ ਮਹੀਨਿਆ ਵਿੱਚ ਉਹ ਕੰਮ ਕਰਕੇ ਵਿਖਾ ਦਿੱਤੇ ਹਨ, ਜੋ ਕਿ ਪਿੱਛਲੀ ਸਰਕਾਰਾਂ ਆਪਣੇ ਕਾਰਜਕਾਲ ਦੌਰਾਨ ਨਹੀਂ ਕਰ ਸਕੀ।