ਓਪਰੇਸ਼ਨ `ਸਤਰਕ` ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਦੀ ਅਗਵਾਈ ਹੇਠ ਕੇਂਦਰੀ ਜੇਲ੍ਹ ਦੀ ਕੀਤੀ ਗਈ ਵਿਸ਼ੇਸ਼ ਚੈਕਿੰਗ

ਗੁਰਦਾਸਪੁਰ

ਚੈਕਿੰਗ ਦੌਰਾਨ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ

ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ਨੂੰ ਅਪਰਾਧ ਮੁਕਤ ਬਣਾਉਣ ਲਈ ਚਲਾਏ ਜਾ ਰਹੇ ਓਪਰੇਸ਼ਨ `ਸਤਰਕ` ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਚੈਕਿੰਗ ਅਭਿਆਨ ਦੀ ਅਗਵਾਈ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ੍ਰੀ ਨਵਇੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਚੈਕਿੰਗ ਅਭਿਆਨ ਦੌਰਾਨ ਗੁਰਦਾਸਪੁਰ ਪੁਲਿਸ ਦੇ 200 ਦੇ ਕਰੀਬ ਮੁਲਾਜ਼ਮਾਂ ਨੇ ਵੱਖ-ਵੱਖ ਟੀਮਾਂ ਬਣਾ ਕੇ ਕੇਂਦਰੀ ਜੇਲ੍ਹ ਦੀਆਂ ਸਾਰੀਆਂ ਬੈਰਿਕਾਂ ਦੀ ਚੈਕਿੰਗ ਕੀਤੀ।

ਇਸ ਚੈਕਿੰਗ ਅਭਿਆਨ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੀ ਚੈਕਿੰਗ ਦੌਰਾਨ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮਕਸਦ ਇਹ ਹੈ ਕਿ ਕੋਈ ਵੀ ਅਪਰਾਧੀ ਜੇਲ੍ਹ ਵਿੱਚ ਬੈਠ ਕੇ ਬਾਹਰ ਕਿਸੀ ਤਰ੍ਹਾਂ ਦੇ ਅਪਰਾਧ ਨੂੰ ਇੰਜ਼ਾਮ ਨਾ ਦੇ ਸਕੇ। ਇਸਦੇ ਨਾਲ ਹੀ ਅਪਰਾਧੀਆਂ ਦੇ ਮਨਾਂ ਵਿੱਚ ਕਾਨੂੰਨ ਦਾ ਡਰ ਬਣਿਆ ਰਹੇ। ਉਨ੍ਹਾਂ ਕਿਹਾ ਕਿ ਚੈਕਿੰਗ ਅਭਿਆਨ ਨੂੰ ਪੂਰੀ ਬਾਰੀਕੀ ਨਾਲ ਚਲਾਇਆ ਗਿਆ ਹੈ ਅਤੇ ਜੇਲ੍ਹ ਦੇ ਹਰ ਹਿੱਸੇ ਦੀ ਤਲਾਸ਼ੀ ਲਈ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਚੈਕਿੰਗ ਅਭਿਆਨ ਜਾਰੀ ਰਹਿਣਗੇ।

ਇਸ ਮੌਕੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨਵਇੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਬਾਹਰੀ ਵਿਅਕਤੀ ਜੇਲ੍ਹ ਵਿੱਚ ਬੰਦ ਬੰਦੀਆਂ ਨੂੰ ਮਿਲਣ ਆਉਂਦਾ ਹੈ ਤਾਂ ਉਸਦੀ ਚੈਕਿੰਗ ਕੀਤੀ ਜਾਂਦੀ ਹੈ।ਇਸੇ ਤਰਾਂ ਜਦੋਂ ਕੋਈ ਹਵਾਲਾਤੀ ਪੇਸ਼ੀ ਭੁਗਤ ਕੇ ਆਉਂਦਾ ਹੈ ਤਾਂ ਉਸ ਬੰਦੀ ਦੀ ਥ੍ਰੀ ਲੇਅਰ ਚੈਕਿੰਗ ਕੀਤੀ ਜਾਂਦੀ ਹੈ ਤਾਂ ਕਿ ਕੋਈ ਵੀ ਮੁਲਜ਼ਮ ਫੋਨ, ਨਸ਼ਾ ਜਾਂ ਜੋਈ ਹੋਰ ਇਤਰਾਜ਼ਯੋਗ ਸਮੱਗਰੀ ਜੇਲ੍ਹ ਦੇ ਅੰਦਰ ਨਾ ਲਿਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਲਈ ਵਿਸ਼ੇਸ਼ ਸਕੈਨਰ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਹਰ ਕੈਦੀ ਅਤੇ ਹਵਾਲਾਤੀ ਉੱਪਰ ਤਿੱਖੀ ਨਜ਼ਰ ਰੱਖੀ ਜਾਂਦੀ ਹੈ।   

Leave a Reply

Your email address will not be published. Required fields are marked *