ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)–ਪੰਜਾਬ ਦੇ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਨੇ 212 ਕਰੋੜ ਰੁਪਏ ਦਿਤੇ ਸਨ ਜਦੋਂ ਕਿ ਪੰਜਾਬ ਵਿੱਚ ਲੱਗਭਗ 1500 ਕਰੋੜ ਰੁਪਏ ਦਾ ਨੁਕਸਾਨ ਹੋਇਆ, ਵਿਰੋਧੀ ਧਿਰ ਦੇ ਆਗੂ ਕੇਂਦਰ ਤੋਂ ਹੋਰ ਪੈਸਾ ਮੰਗਣ ਦੀ ਮੰਗ ਕਰ ਰਹੇ ਸਨ ਅਤੇ ਨਾਲ ਹੀ ਇਹ ਕਹਿ ਰਹੇ ਸਨ ਕਿ ਅਜੇ ਤਕ ਕੇਂਦਰ ਤੋਂ ਆਏ 212 ਕਰੋੜ ਰੁਪਏ ਵਿਚੋ ਆਪ ਸਰਕਾਰ ਨੇ ਹੜ ਪੀੜਤਾਂ ਨੂੰ ਕੁਝ ਨਹੀਂ ਦਿੱਤਾ ਜਦੋਂ ਕਿ ਮੁੱਖ ਮੰਤਰੀ ਨੇ ਵਿਰੋਧੀਆਂ ਦੀ ਕੇਂਦਰ ਤੋਂ ਹੋਰ ਪੈਸਾ ਮੰਗਣ ਤੇ ਕਿਹਾ ਪੰਜਾਬ ਦੇ ਖਜ਼ਾਨੇ ਵਿਚ ਵਾਧੂ ਪੈਸਾ ਹੈ ਅਤੇ ਆਏਂ ਪੈਸੇ ਦੇ ਵੰਡਣ ਸਬੰਧੀ ਕਿਹਾ ਕਿ ਅਜੇ ਉਸ ਮੰਤਰੀ ਅਤੇ ਅਫਸਰ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਮਹਿਸੂਸ ਕਰਵਾਉਣ ਲਈ ਜੁਟੇ ਹਨ ਅਤੇ ਗਿਰਦਾਵਰੀਆਂ ਵੀ ਕਰਵਾ ਰਹੇ ਹਨ ਅਤੇ ਹੁਣ ਮੁੱਖ ਮੰਤਰੀ ਨੇ ਵਿਰੋਧੀਆਂ ਦੇ ਮੂੰਹ ਬੰਦ ਕਰਨ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਭੇਜੇਂ 212 ਕਰੋੜ ਵਿਚੋਂ 101 ਕਰੋੜ ਰੁਪਏ 25 ਹਜ਼ਾਰ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਇੱਕ ਲੱਖ 75 ਹਜ਼ਾਰ ਰੁਪਏ ਵੰਡਣ ਦਾ ਐਲਾਨ ਕਰ ਦਿੱਤਾ ਹੈ ਜੋਂ ਕੇ ਮੁੱਖ ਮੰਤਰੀ ਦਾ ਸ਼ਲਾਘਾ ਯੋਗ ਉਪਰਾਲਾ ਹੈ ਅਤੇ ਲੋਕ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ ਪਹਿਲੇ ਗੇੜ ਦੀ ਕਿਸ਼ਤ ਵਿਚ ਟੋਟਲ 12 ਜ਼ਿਲੇ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਵਿਚ ਅੰਮ੍ਰਿਤਸਰ, ਤਰਨਤਾਰਨ, ਜਲੰਧਰ ,ਪਟਿਆਲਾ, ਸੰਗਰੂਰ, ਬਰਨਾਲਾ ,ਨਵਾਂ ਸ਼ਹਿਰ ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ ਤੇ ਰੋਪੜ ਜ਼ਿਲ੍ਹੇ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਮਾਨਸਾ ਜ਼ਿਲ੍ਹੇ ਨੂੰ ਇਸ ਵਿਚ ਸ਼ਾਮਲ ਨਹੀਂ ਕੀਤਾ ਗਿਆ ਮੁੱਖ ਮੰਤਰੀ ਦੇ ਇਸ ਐਲਾਨ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਕਰਵਾਈ ਜਾਵੇਗੀ ਭਾਵੇਂ ਕਿ ਲੋਕਾਂ ਦਾ ਨੁਕਸਾਨ ਦਿੱਤੀ ਜਾ ਰਹੀ ਇੱਕ 25 ਹਜ਼ਾਰ ਦੀ ਰਾਸ਼ੀ ਤੋਂ ਕਿਤੇ ਵੱਧ ਹੋਇਆ ਹੈ ਪਰ ਇਸ ਐਲਾਨ ਨੇ ਸਾਬਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਵੱਲੋਂ ਹਰ ਹੜ੍ਹ ਪੀੜਤ ਹਰ ਪਰਿਵਾਰ ਦੀ ਸਹਾਇਤਾ ਜ਼ਰੂਰ ਕੀਤੀ ਜਾਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਭੇਜੇਂ 212 ਕਰੋੜ ਵਿਚੋਂ 101 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਬਾਕੀ ਰਹਿੰਦੇ ਜ਼ਿਲਿਆਂ ਦੇ ਹੜ੍ਹ ਪੀੜਤਾਂ ਨੂੰ ਜਲਦੀ ਮੁਵਾਜਾ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਏ ਆਈ ਐਸ ਐਸ ਐਫ ਖਾਲਸਾ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ ਕਦਮ ਮੰਨਦੀ ਹੈ, ਉਹਨਾਂ ਕਿਹਾ ਇਸ ਨਾਲ ਹੜ੍ਹ ਪੀੜਤਾਂ ਨੂੰ ਕੁਝ ਰਾਹਤ ਮਹਿਸੂਸ ਹੋਵੇਗੀ ਭਾਈ ਖਾਲਸਾ ਨੇ ਕਿਹਾ ਇਸ ਨਾਲ ਉਨ੍ਹਾਂ ਵਿਰੋਧੀਆਂ ਦੇ ਮੂੰਹ ਬੰਦ ਹੋਏ ਹਨ ਜੋਂ ਇਹ ਕਹਿ ਰਹੇ ਸਨ ਕਿ ਮੁੱਖ ਮੰਤਰੀ ਦੀ ਸਰਕਾਰ ਕੇਂਦਰ ਵੱਲੋਂ ਆਏ 212 ਕਰੋੜ ਰੁਪਏ ਹੜ੍ਹ ਪੀੜਤਾਂ ਨੂੰ ਵੰਡਣ ਵਿਚ ਕਿਉਂ ਦੇਰੀ ਕਰ ਰਹੇ ਹਨ ਭਾਈ ਖਾਲਸਾ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਪਹਿਲੀ ਕਿਸ਼ਤ ਵਿਚ 101 ਕਰੋੜ ਰੁਪਏ 25 ਹਜ਼ਾਰ ਹੜ ਪੀੜਤਾਂ ਨੂੰ ਪ੍ਰਤੀ ਪਰਿਵਾਰ ਇੱਕ ਲੱਖ 75 ਰੁਪਏ ਦੇਣ ਵਾਲੇ ਐਲਾਨ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਸਰਕਾਰ ਜਲਦੀ ਮੁਆਵਜੇ ਦੀ ਦੂਜੀ ਕਿਸ਼ਤ ਜਾਰੀ ਕਰ ਕੇ ਰਹਿੰਦੇ ਬਾਕੀ ਜ਼ਿਲ੍ਹਿਆਂ ਦੇ ਹੜ੍ਹ ਪੀੜਤਾਂ ਦੀ ਢੁੱਕਵੀਂ ਮਦਦ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਇਹਨਾਂ ਕੁਦਰਤ ਦੇ ਮਾਰੇ ਹੜ੍ਹ ਪੀੜਤਾਂ ਨੂੰ ਕੁਝ ਰਾਹਤ ਮਹਿਸੂਸ ਕਰਵਾਈ ਜਾ ਸਕੇ ਅਤੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਜਾ ਸਕਣ ਇਸ ਮੌਕੇ ਭਾਈ ਖਾਲਸਾ ਪ੍ਰਧਾਨ ਆਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜ਼ਰ ਸਨ ।


