ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਸਲਿੰਗ 7 ਅਗਸਤ ਨੂੰ

ਗੁਰਦਾਸਪੁਰ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਅਗਸਤ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫਤ ਡੇਅਰੀ ਸਿਖ਼ਲਾਈ ਦੇ ਨਾਲ-ਨਾਲ ਸਫਲਤਾਪੂਰਵਕ ਟੇ੍ਰਨਿੰਗ ਕਰਨ ਉਪਰੰਤ ਰੁਪਏ 3500 ਵਜ਼ੀਫ਼ਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ।

ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਵਰਿਆਮ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਸਲਿੰਗ ਮਿਤੀ 7 ਅਗਸਤ 2023 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ-508 ਵਿਖੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਉਹ ਪਿੰਡ ਦਾ ਵਸਨੀਕ ਹੋਵੇ, ਆਪਣੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ-ਘੱਟ ਪੰਜਵੀਂ ਪਾਸ ਦਾ ਤਸਦੀਕਸੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜਰ ਹੋਣ। ਉਨਾਂ ਕਿਹਾ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖ਼ਲਾਈ ਦਿੱਤੀ ਜਾਵੇਗੀ। ਇਸ ਉਪਰੰਤ ਉਨਾਂ ਨੂੰ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ਅਤੇ ਮੋਬਾਈਲ ਨੰਬਰ 75089-73471 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *