ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਸ਼ਾਹਜਹਾਨ ਪੁਰ ਯੂ ਪੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਅਤੇ ਸਮੂਹ ਅਖੰਡ ਪਾਠ ਸ਼ਰਧਾਲੂਆਂ ਸਮੇਤ ਧਾਰਮਿੱਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨਾਲ ਸਮਾਗਮ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਦੋ ਲੜੀਵਾਰ ਸ਼੍ਰੀ ਅਖੰਡ ਪਾਠ ਗੁਰਦੁਆਰਾ ਸਾਹਿਬ ਵਿਖੇ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੇ ਪਵਿੱਤਰ ਹੁਕਮਨਾਮੇ ਦੀ ਕਥਾ ਵਿਚਾਰ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵੱਲੋਂ ਕਰਨ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਜੀ ਦੇ ਜਥੇ ਵੱਲੋਂ ਕੀਰਤਨ ਕਰਨ ਤੋਂ ਉਪਰੰਤ ਪੰਜਾਬ ਤੋਂ ਪਹੁੰਚੇ ਨਾਮਵਾਰ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਵੱਲੋਂ ਸਮੂਹ ਅਖੰਡ ਪਾਠ ਸ਼ਰਧਾਲੂਆਂ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਮੇਤ ਸੇਵਾਦਾਰਾਂ ਦਾ ਸੀਰੀਪਾਓ ਬਖਸ਼ਿਸ਼ ਕਰਕੇ ਸਨਮਾਨ ਕੀਤਾ ਗਿਆ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਬਲਬੀਰ ਸਿੰਘ, ਭਾਈ ਲਖਬੀਰ ਸਿੰਘ, ਲਖਵਿੰਦਰ ਸਿੰਘ, ਭਾਈ ਸੁਖਪਾਲ ਸਿੰਘ ਭਾਈ ਹਰਜਿੰਦਰ ਸਿੰਘ ਭਾਈ ਪਰਮਜੀਤ ਸਿੰਘ ਭਾਈ ਗੁਰਮੇਲ ਸਿੰਘ ਤੇ ਭਾਈ ਵੀਰੋ ਤੋਂ ਇਲਾਵਾ ਕਈ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ।


