ਗੁਰਦਾਸਪੁਰ,7 ਜੁਲਾਈ (ਸਰਬਜੀਤ)– ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਮਿਤੀ 5 ਜੁਲਾਈ, 2022 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੈਤੋਂ ਸਰਜਾ, ਜਿਲ੍ਹਾ ਗੁਰਦਾਸਪੁਰ ਵਿਖੇ ਵੈਬੀਨਾਰ ਲਗਾਇਆ ਗਿਆ। ਇਹ ਵੈਬੀਨਾਰ ਪੈਨਲ ਐਡਵੋਕੇਟ ਸ੍ਰੀ ਗੁਰਬਖਸ਼ ਸਿੰਘ ਜੱਫਰਵਾਲ ਦੁਆਰਾ ਵੀ ਲਗਾਇਆ ਗਿਆ। ਇਸ ਵੈਬੀਨਾਰ ਵਿੱਚ ਲਗਭਗ 45 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਾਲਸਾ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ।
