ਅੰਮ੍ਰਿਤਸਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਸਮੇਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ।
ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਭੋਮਾ ਨੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਬਾਬਾ ਬਕਾਲਾ ਬਲਾਕ ਦਾ ਇਨਚਾਰਜ ਬਣਾ ਕੇ ਬਹੁਤ ਹੀ ਸ਼ਲਾਘਾਯੋਗ ਕਾਰਵਾਈ ਕੀਤੀ ਹੈਂ ,ਵੱਖ ਵੱਖ ਸ਼ਖ਼ਸੀਅਤਾਂ ਤੋਂ ਇਲਾਵਾ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਸਮੇਤ ਪੰਜਾਬ ਚੇਅਰਮੈਨ ਭਾਈ ਮਨਜੀਤ ਸਿੰਘ ਭੂਮਾ ਤੇ ਉਨ੍ਹਾਂ ਦੀ ਟੀਮ ਦਾ ਤਹਿਦਿਲੋਂ ਧੰਨਵਾਦ ਕੀਤਾ ਹੈ ਅਤੇ ਭਵਿੱਖ ਵਿੱਚ ਭਾਈ ਵਿਰਸਾ ਸਿੰਘ ਖਾਲਸਾ ਨੂੰ ਪੂਰਾ ਸਾਥ ਦੇਣ ਦਾ ਐਲਾਨ ਕੀਤਾ ਹੈ,ਅਜ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸ਼੍ਰੀ ਗੁਰੂ ਤੇਗ ਬਹਾਦਰ ਨਿਵਾਸ ਲਾਂਸ ਰੋੜ ਸ਼ਾਸਤਰੀ ਮਾਰਕੀਟ ਅੰਮ੍ਰਿਤਸਰ ਵਿਖੇ ਦਿੱਲੀ ਕਮੇਟੀ ਪੰਜਾਬ ਵੱਲੋਂ ਇਕ ਸਾਲ ਦੀਆਂ ਪ੍ਰਾਪਤੀਆਂ ਅਤੇ ਸਿੱਖ ਜਾਗਰੂਕਤਾ ਦੀ ਇਸ ਲਹਿਰ ਨੂੰ ਉਸਾਰੂ ਢੰਗ ਨਾਲ ਅੱਗੇ ਤੋਰਨ ਲਈ ਡੇਢ ਦਰਜਨ ਦੇ ਕਰੀਬ ਧਰਮ ਪ੍ਰਚਾਰ ਆਹੁੰਦੇ ਦਾਰਾ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਲੰਮੇ ਸਮੇਂ ਤੋਂ ਜੁਝਾਰੂ ਸੰਗਰਸਸੀਲ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਬਾਬਾ ਬਕਾਲਾ ਬਲਾਕ ਦਾ ਇਨਚਾਰਜ ਬਣਾਇਆ ਗਿਆ, ਇਸ ਸਬੰਧੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਚੇਅਰਮੈਨ ਭਾਈ ਮਨਜੀਤ ਸਿੰਘ ਭੂਮਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਉਹ ਦਿੱਲੀ ਗੁਰਦੁਆਰਾ ਪੰਜਾਬ ਕਮੇਟੀ ਵੱਲੋਂ ਦਿੱਤੀ ਸੇਵਾ ਨੂੰ ਪੂਰੀ ਲਗਨ,ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ, ਭਾਈ ਖਾਲਸਾ ਨੇ ਬਿਆਨ’ਚ ਕਿਹਾ ਬਾਦਲਕਿਆਂ ਦੀ ਗੁਲਾਮ ਬਣ ਚੁੱਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਰਹਿਤ ਮਰਯਾਦਾਵਾਂ, ਪਰੰਪਰਾਵਾਂ ਸਮੇਤ ਸਿੱਖੀ ਸਿਧਾਂਤਾਂ ਦਾ ਪੂਰੀ ਤਰ੍ਹਾਂ ਨਾਲ ਘਾਣ ਕੀਤਾ ਹੈ, ਜਿਸ ਦੇ ਸਿੱਟੇ ਵਜੋਂ ਧਰਮ ਪਰਿਵਰਤਣ ਨੇ ਗਰੀਬ ਸਿੱਖਾਂ ਨੂੰ ਆਪਣੇ ਕਲਾਵੇ ਵਿਚ ਲੈ ਲਿਆਂ ਹੈ ਇਹ ਪ੍ਰਚਾਰ ਦੀ ਵੱਡੀ ਘਾਟ ਸੀ ,ਭਾਈ ਖਾਲਸਾ ਨੇ ਕਿਹਾ ਇਸ ਤੋਂ ਗਹਿਰੀ ਚਿੰਤਤ ਹੋਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਤੇਗ ਬਹਾਦਰ ਨਿਵਾਸ ਅੰਮ੍ਰਿਤਸਰ ਵਿਖੇ ਦਫ਼ਤਰ ਖੋਲ੍ਹ ਕੇ ਪੰਜਾਬ ਚੇਅਰਮੈਨ ਭਾਈ ਮਨਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਵਿੱਚ 500 ਤੋਂ ਵੱਧ ਇਸਾਈ ਧਰਮ ਵਿੱਚ ਗਏ ਸਿਖਾਂ ਨੂੰ ਮੁੜ ਵਾਪਸੀ ਕਰਵਾਈ ਜੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਡੀ ਪ੍ਰਾਪਤੀ ਹੈ, ਭਾਈ ਖਾਲਸਾ ਨੇ ਦੱਸਿਆ ਧਰਮ ਜਾਗਰੂਕਤਾਂ ਵਾਲੀ ਚਲਾਈ ਇਹ ਲਹਿਰ ਦਿਨੋ ਦਿਨ ਤਰੱਕੀ ਵੱਲ ਵੱਧ ਰਹੀ ਹੈ ਅਤੇ ਇਸ ਦੀ ਟੀਮ ਪੂਰੀ ਤਰ੍ਹਾਂ ਇਮਾਨਦਾਰੀ ਨਾਲ ਸਿੱਖ ਧਰਮ ਦੀ ਸੇਵਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਅਤੇ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਨੇ ਜਿਥੇ ਭਾਈ ਵਿਰਸਾ ਸਿੰਘ ਖਾਲਸਾ ਨੂੰ ਬਾਬਾ ਬਕਾਲਾ ਸਾਹਿਬ ਦਾ ਇਨਚਾਰਜ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਉਥੇ ਪੰਜਾਬ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਭੂਮਾ ਨੂੰ ਹਰ ਤਰ੍ਹਾਂ ਦਾ ਸੰਯੋਗ ਦੇਣ ਦਾ ਐਲਾਨ ਕੀਤਾ ਇਸ ਹੋਰਨਾਂ ਤੋਂ ਭਾਈ ਅਮਰਜੀਤ ਸਿੰਘ ਧੂਲਕਾ ਸੀਨੀਅਰ ਮੀਤ ਪ੍ਰਧਾਨ ਬਾਬਾ ਸੱਤਾ ਸਿੰਘ ਖਾਪੜਖੇੜੀ ਜਥੇਦਾਰੀਆਂ ਗੁਰਮੀਤ ਕੌਰ ਤੋਂ ਇਲਾਵਾ ਕਈ ਨਿਹੰਗ ਸਿੰਘ ਫ਼ੌਜਾਂ ਹਾਜਰ ਸਨ ।


