ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)–ਪੰਜਾਬ’ਚ ਨਸ਼ਿਆਂ ਰਾਹੀਂ ਮਰਨ ਵਾਲੇ ਨੌਜਵਾਨਾਂ ਤੇ ਹੋਰਾਂ ਦੀਆਂ ਜਾਨਾਂ ਬਚਾਉਣ ਲਈ ਸਰਕਾਰ ਦੀ ਅਸਫ਼ਲਤਾ ਤੋਂ ਉਪਰੰਤ ਪਿੰਡੋਂ ਪਿੰਡ ਦੀਆਂ ਪੰਚਾਇਤਾਂ ਵੱਲੋਂ ਆਪਣੀ ਪੱਧਰ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਹਿੱਤ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਪੁਲਿਸ ਦੇ ਸੰਯੋਗ ਨਾਲ ਨਸਾਂ ਤਸਕਰਾਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਨੂੰ ਇਹ ਕਾਰੋਬਾਰ ਛੱਡਣ ਦੇ ਨਾਲ ਨਾਲ ਸਖ਼ਤ ਐਕਸ਼ਨ ਵੀ ਲੈ ਰਹੀਆਂ ਹਨ ,ਜਿਸ ਦਾ ਵਧੀਆ ਸਿੱਟਾ ਨਿਕਲ ਰਿਹਾ ਹੈ ਅਤੇ ਲੋਕਾਂ ਵੱਲੋਂ ਬਣੀਆਂ ਇਹ ਨਸ਼ਾ ਵਿਰੋਧੀ ਕਮੇਟੀਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ,ਕਿਉਂਕਿ ਇਸ ਨਾਲ ਲੋਕਾਂ ਨੂੰ ਨਸ਼ੇ ਵਿਰੁੱਧੀ ਜਾਗਰੂਕਤਾ ਫੈਲਾਹ ਕਿ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਇਸੇ ਹੀ ਤਹਿਤ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਸ਼ੁਕਰਵਾਰ ਨੂੰ ਮਿਰਤਕ ਭਗਵਾਨ ਸਿੰਘ ਤੇ ਹੋਰ ਨਸ਼ਾ ਵਿਰੋਧੀ ਕਮੇਟੀ ਮੈਂਬਰਾਂ ਨੇ ਪਿੰਡ ਵਿੱਚੋ ਦੋ ਨਸ਼ੇੜੀਆਂ ਨੂੰ ਰੰਗੇ ਹੱਥੀਂ ਫੜਿਆ ਅਤੇ ਇਹਨਾਂ ਨਸ਼ੇੜੀਆਂ ਨੇ ਸਭ ਦੇ ਸਾਹਮਣੇ ਇਕਬਾਲ ਕੀਤਾ ਕਿ ਇਹ ਨਸ਼ਾ ਉਨ੍ਹਾਂ ਨੇ ਇਸੇ ਪਿੰਡ ਦੇ ਹੀ ਅਮਨਦੀਪ ਸਿੰਘ ਤੋਂ ਖਰੀਦਿਆ ਸੀ ਅਤੇ ਇਸ ਤਕਰਾਰ ਦਰਮਿਆਨ ਅਮਨਦੀਪ ਸਿੰਘ ਤਸਕਰ ਵੀ ਮੌਕੇ ਤੇ ਪਹੁੰਚ ਜਾਂਦਾ ਹੈ ਅਤੇ ਨਸ਼ਾ ਵਿਰੋਧੀ ਭਗਵਾਨ ਸਿੰਘ ਤੇ ਸਿੱਧੀਆਂ ਗੋਲੀਆਂ ਚਲਾ ਦਿੰਦਾ ਹੈ ਤੇ ਉਸ ਦੀ ਹੱਤਿਆ ਹੋ ਜਾਂਦੀ ਹੈ ਲੋਕ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੇ ਹੋਏ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।
ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਲੋਕਾਂ ਦੀ ਮੰਗ ਅਨੁਸਾਰ ਸਰਕਾਰ ਤੋਂ ਮੰਗ ਕਰਦੀ ਹੈ ਕਿ, ਅਗਰ ਸਰਕਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਫ਼ਿਕਰਮੰਦ ਹੈ ਤਾਂ ਇਸ ਨਸ਼ਾ ਤਸਕਰ ਨੂੰ ਲੋਕਾਂ ਦੀ ਭਰੀ ਕਚਹਿਰੀ ਵਿੱਚ ਗੋਲੀ ਮਾਰ ਕੇ ਮੌਤ ਦਾ ਮੂੰਹ ਵਖਾਇਆ ਜਾਵੇ ਤਾਂ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੀਆਂ ਕਮੇਟੀਆਂ ਦਾ ਮਨੋਬਲ ਉੱਚਾ ਚੁੱਕਿਆ ਜਾ ਸਕੇ ਅਤੇ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਈ ਜਾ ਸਕੇ ਦੇ ਨਾਲ ਨਾਲ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਨਸ਼ਾ ਤਸਕਰ ਅਮਨਦੀਪ ਸਿੰਘ ਵੱਲੋਂ ਨਸ਼ਾ ਵਿਰੋਧੀ ਕਮੇਟੀ ਮੈਂਬਰ ਭਗਵਾਨ ਸਿੰਘ ਜੋ ਬਿਜਲੀ ਮਹਿਕਮੇ ਦਾ ਮੁਲਾਜ਼ਮ ਸੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਵਾਲੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਗੋਲੀ ਮਾਰਨ ਵਾਲੇ ਨਸ਼ਾ ਤਸਕਰਾਂ ਅਮਨਦੀਪ ਸਿੰਘ ਨੂੰ ਲੋਕਾਂ ਦੇ ਕਚਿਹਰੀ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਕਿਹਾ ਸਰਕਾਰ ਲੋਕਾਂ ਨੂੰ ਨਸ਼ਾ ਬੰਦ ਕਰਨ ਦਾ ਭਰੋਸਾ ਦੇ ਕੇ ਹੋਂਦ ਵਿੱਚ ਆਈ ਸੀ,ਪਰ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਮੁੱਕਰ ਚੁੱਕੀ ਹੈ ਅਤੇ ਨਸ਼ੇ ਦੇ ਸੁਦਾਗਰ ਹੁਣ ਸ਼ਰੇਆਮ ਨਸ਼ਾ ਵੇਚ ਰਹੇ ਹਨ ਅਤੇ ਨਸ਼ਾ ਵਿਰੋਧੀ ਬਣੀਆਂ ਕਮੇਟੀਆਂ ਦੇ ਮੈਂਬਰਾਂ ਨੂੰ ਲੋਕਾਂ ਦੇ ਸਾਹਮਣੇ ਗੋਲੀ ਕੇ ਮਾਰ ਕੇ ਮਾਰਨ ਤੱਕ ਪਹੁੰਚ ਗਏ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਰਨ ਵਾਲੇ ਭਗਵਾਨ ਸਿੰਘ ਦੇ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਅਜਿਹੇ ਨਸ਼ਾ ਤਸਕਰਾਂ ਦਾ ਫਾਸਟ ਟਰੈਕ ਅਦਾਲਤ ਰਾਹੀਂ ਜਲਦੀ ਫੈਸਲਾ ਕਰਕੇ ਜਨਤਾ ਦੀ ਕਚਹਿਰੀ ਵਿੱਚ ਗੋਲੀ ਮਾਰੀ ਜਾਵੇ ਤਾਂ ਹੀ ਅਜਿਹੇ ਨਸ਼ਾ ਤਸਕਰਾਂ ਤੇ ਕਾਬੂ ਪਾਇਆ ਜਾ ਸਕਦਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ, ਭਾਈ ਖਾਲਸਾ ਕਿਹਾ ਸਰਕਾਰ ਨੂੰ ਮਿਰਤਕ ਪ੍ਰਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਕਿਉਂਕਿ ਸ ਭਗਵਾਨ ਸਿੰਘ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਖਾਤਰ ਸ਼ਹਾਦਤ ਦਿੱਤੀ ਹੈ ਅਤੇ ਉਸ ਨੂੰ ਯਾਦ ਰੱਖਿਆ ਜਾਵੇਗਾ।ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ।