ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ ਤੇ ਵਰਿਆਮ ਨੰਗਲ ਕੱਥੂ ਨੰਗਲ ਵਾਲੇ ਟੋਲ ਤੇ 11 ਅਗਸਤ ਨੂੰ ਸਵੇਰੇ 9 ਵਜੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਯੂਨੀਅਨ ਦੇ ਮੈਂਬਰ ਅਤੇ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਧਰਨੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
