ਜਲੰਧਰ, ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ)– ਨਰਿੰਦਰ ਮੋਦੀ ਦਾ ਅਸੀਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੇ ਆਉਣ ਦਾ ਸਵਾਗਤ ਕਰਦੇ ਹਾਂ ਪਰ ਇਸ ਮੌਕੇ ਤੇ ਪੰਜਾਬੀਆਂ ਨੂੰ ਕੁਝ ਵੀ ਦੇ ਕੇ ਨਾ ਜਾਣ ਵਾਲੀ ਨੀਤੀ ਕਰਕੇ ਪੰਜਾਬੀਆਂ ਨੂੰ ਵੱਡੀ ਨਿਰਾਸ਼ਤਾ ਪੈਦਾ ਹੋਈ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਇਸ ਫੇਰੀ ਤੇ ਪੰਜਾਬ ਦੇ ਲੋਕਾਂ ਨੂੰ ਉਮੀਦਾਂ ਸਨ ਕਿ ਪ੍ਰਧਾਨ ਮੰਤਰੀ ਜੀ ਚੋਣਾਂ ਨੂੰ ਮੁੱਖ ਰੱਖਦਿਆਂ ਕੋਈ ਨਾ ਕੋਈ ਐਲਾਨ ਜ਼ਰੂਰ ਕਰਨਗੇ ਪਰ ਲੋਕਾਂ ਦੇ ਪੱਲੇ ਉਸ ਵਕਤ ਵੱਡੀ ਨਿਰਾਸ਼ਤਾ ਪੈਦਾ ਹੋਈ ਜਦੋਂ ਪ੍ਰਧਾਨ ਮੰਤਰੀ ਜੀ ਨੇ ਆਪਣੇ ਇਸ ਦੌਰੇ ਦੌਰਾਨ ਪੰਜਾਬੀਆਂ ਲਈ ਕੋਈ ਵਿਸ਼ੇਸ਼ ਐਲਾਨ ਨਹੀਂ ਕੀਤਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਪੰਜਾਬ ਦੇ ਜਲ਼ੰਧਰ ਰੇਲਵੇ ਸਟੇਸ਼ਨ ਤੇ ਆਉਣ ਅਤੇ ਰਵਿਦਾਸੀਆ ਸਮਾਜ ਨੂੰ ਸਪੈਸ਼ਲ ਟਰੇਨ ਦਾ ਐਲਾਨ ਕਰਨ ਦੀ ਸ਼ਲਾਘਾ ਕਰਦੀ ਹੈ ਉਥੇ ਉਹਨਾਂ ਵੱਲੋਂ ਇਸ ਮੌਕੇ ਪੰਜਾਬੀਆਂ ਦੇ ਢੇਰ ਸਾਰੇ ਮਸਲਿਆਂ ਸਬੰਧੀ ਕੋਈ ਵੀ ਐਲਾਨ ਨਾ ਕਰਨ ਵਾਲ਼ੀ ਨੀਤੀ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਅਗਰ ਪੰਜਾਬ ਵਿੱਚ ਸਰਕਾਰ ਬਣਾਉਣੀ ਹੈ ਤਾਂ ਸਭ ਤੋਂ ਪਹਿਲਾਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੋਲਿਆ ਜਾਵੇ ,ਬੰਦੀ ਸਿੰਘਾਂ ਦੀ ਰਿਹਾਈ ਕਰਨ ਦੇ ਨਾਲ ਨਾਲ ਪੰਜਾਬੀਆਂ ਦੇ ਸਾਰੇ ਮੁੱਦੇ ਹੱਲ ਕਰਨ ਲਈ ਯਤਨਸ਼ੀਲ ਹੋਣ ਤਾਂ ਹੀ 2027 ਦੀਆਂ ਚੋਣਾਂ ਵਿੱਚ ਭਾਜਪਾ ਸਰਕਾਰ ਬਣਾਈ ਜਾ ਸਕਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਲੰਧਰ ਫੇਰੀ ਦੌਰਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਖੋਲ੍ਹਣ ਦਾ ਐਲਾਨ ਨਾ ਕਰਨ ਵਾਲੀ ਨੀਤੀ ਦੀ ਨਿੰਦਾ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੋਲ੍ਹਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਨਾਲ ਨਾਲ ਪੰਜਾਬ ਦੇ ਸਾਰੇ ਮਸਲੇ ਹੱਲ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਜਲੰਧਰ ਫੇਰੀ ਦੌਰਾਨ ਪੰਜਾਬੀਆਂ ਨੂੰ ਉਮੀਦਾਂ ਸਨ ਕਿ ਪ੍ਰਧਾਨ ਮੰਤਰੀ ਜੀ ਇਸ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੋਲ ਕੇ ਪੰਜਾਬੀਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨਗੇ ਪਰ ਪ੍ਰਧਾਨ ਮੰਤਰੀ ਜੀ ਵੱਲੋਂ ਕੋਈ ਵੀ ਐਲਾਨ ਨਾਂ ਕੀਤੇ ਜਾਣ ਕਾਰਨ ਪੰਜਾਬੀਆਂ ਦੇ ਪੱਲੇ ਨਿਰਾਸ਼ਤਾ ਪਈ, ਭਾਈ ਖਾਲਸਾ ਨੇ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸਤਾਧਾਰੀ ਆਪ ਪਾਰਟੀ ਤੇ ਕਾਂਗਰਸ ਤੇ ਹੈਵੀ ਰਹੇ ਅਤੇ ਹਰੇ ਰੰਗ ਦੀ ਪੱਗ ਬੰਨ੍ਹ ਕੇ ਪੰਜਾਬ ‘ਚ ਭਾਜਪਾ ਸਰਕਾਰ ਬਣਾਉਣ ਲਈ ਲੋਕਾਂ ਨੂੰ ਪ੍ਰੇਰਦੇ ਰਹੇ, ਕੇਜਰੀਵਾਲ ਨੇ ਪ੍ਰਧਾਨ ਨੂੰ ਕਿਹਾ ਰਾਮ ਮੰਦਰ ਚੋਰਾਂ ਦੇ ਆਗੂ ਪੰਜਾਬ ਆ ਕੇ ਆਪ ਸਰਕਾਰ ਨੂੰ ਚੋਰ ਦੱਸਣ ਲੱਗ ਪਏ ਹਨ, ਭਾਈ ਖਾਲਸਾ ਨੇ ਕਿਹਾ ਇਹ ਸਾਰੀਆਂ ਪਾਰਟੀਆਂ ਨੇ ਆਪਣੀਆਂ ਆਪਣੀਆਂ ਪਾਰਟੀਆਂ ਦੀ ਤਰੀਫ਼ ਅਤੇ ਵਿਰੋਧੀਆਂ ਤੇ ਦੋਸ ਲਾਉਣੇ ਹੀ ਹੁੰਦੇ ਹਨ ਪਰ ਮੋਦੀ ਜੀ ਇਸ ਫੇਰੀ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਅਤੇ ਲੰਮੇਂ ਸਮੇਂ ਤੋਂ ਆਪਣੀਆਂ ਅਦਾਲਤੀ ਸਜ਼ਾਵਾਂ ਕੱਟਣ ਦੇ ਬਾਵਜੂਦ ਜੇਲਾਂ ਵਿੱਚ ਡੱਕੇ ਹੋਏ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਘੱਟੋ ਘੱਟ ਐਲਾਨ ਕਰ ਦਿੰਦੇ ਜੋ ਨਰਿੰਦਰ ਮੋਦੀ ਜੀ ਨਹੀਂ ਕਰ ਪਾਏ ਜਿਸ ਕਰਕੇ ਲੋਕਾਂ ਵਿਚ ਵੱਡੀ ਨਿਰਾਸ਼ਤਾ ਪਾਈ ਜਾ ਰਹੀ ਹੈ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਜਲੰਧਰ ਫੇਰੀ ਸਮੇਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾਂ ਖੋਲ੍ਹਣ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਐਲਾਨ ਨਾਂ ਕਰਨ ਵਾਲੀ ਨੀਤੀ ਦੀ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਗੁਰਦੁਆਰਾ ਕਰਤਾਰ ਪੁਰ ਸਾਹਿਬ ਦਾ ਲਾਂਘਾਂ ਖੋਲਿਆ ਜਾਵੇ, ਸਾਰੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ, ਪੰਜਾਬ ਦੀ ਅਮਨ ਸ਼ਾਂਤੀ ਬਹਾਲ ਕਰਨ ਦੇ ਨਾਲ ਨਾਲ ਪੰਜਾਬ ਦੇ ਬਹੁਤ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਹੀ ਪੰਜਾਬ ਵਿਚ ਭਾਜਪਾ ਰਾਜ ਸਥਾਪਤ ਕੀਤਾ ਜਾ ਸਕਦਾ ਹੈ ।।


