ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਕਰੋੜਾਂ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦੀ ਨੁਹਾਰ ਬਦਲੀ ਜਾਵੇਗੀ। ਜਿਸ ਦਾ ਨੀਂਹ ਪੱਥਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਨਲਾਈਨ ਵੀਡੀਓ ਗ੍ਰਾਫੀ ਰਾਹੀਂ ਰੱਖਿਆ ਗਿਆ।
ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਰੱਖੇ ਗਏ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਗੁਰਦਾਸਪੁਰ ਤੋ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਸਿੰਘ ਰਾਜਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਬੱਚਿਆਂ ਵੱਲੋ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਔਨਲਾਈਨ ਲੋਕਾਂ ਦੇ ਸਾਹਮਣੇ ਪੇਸ਼ ਹੋਏ ਤਾਂ ਲੋਕਾਂ ਵੱਲੋਂ ਉਨ੍ਹਾਂ ਦਾ ਤਾੜੀਆਂ ਨਾਲ ਸੁਆਗਤ ਕੀਤਾ ਗਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਟੇਸ਼ਨਾਂ ਦੀ ਬਦਲੀ ਜਾ ਰਹੀ ਨੁਹਾਰ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ।