ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪਿੰਡਾਂ-ਪਿੰਡਾਂ ਵਿੱਚ ਬਣੀ ਲੋਕ ਲਹਿਰ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)–ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਮਾਲਵੇ ਦੇ ਪਿੰਡਾ ਪਿੰਡ ਵਿੱਚ ਬਣੀ ਲੋਕ ਲਹਿਰ ਨੇ ਇਕ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਭਵਿੱਖ ਵਿੱਚ ਇਸ ਦੇ ਵਧੀਆ ਸਿੱਟੇ ਨਿਕਲਣ ਸਕਦੇ ਹਨ,ਕਿਉਂਕਿ ਇਸ ਲਹਿਰ ਰਾਹੀਂ ਬੀਤੇ ਦਿਨੀਂ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਨਸ਼ਾ ਤਸਕਰ ਪਰਵਿੰਦਰ ਸਿੰਘ ਵੱਲੋਂ ਸ਼ਰੇਆਮ ਮਾਰੇ ਗਏ ਨਸ਼ਾ ਵਿਰੋਧੀ ਕਮੇਟੀ ਮੈਂਬਰ ਗੁਰੂ ਭਗਵਾਨ ਸਿੰਘ ਦੇ ਵੱਡੇ ਰੋਸ਼ ਅਤੇ ਸਰਕਾਰ ਤੋਂ ਇਨਸਾਫ ਲੈਣ ਲਈ ਪਿੰਡ ਵਿੱਚ ਹੀ ਧਰਨਾ ਲਗਾਕੇ ਮ੍ਰਿਤਕ ਦਾ ਸੰਸਕਾਰ ਕਰਨ ਤੋਂ ਇਨਕਾਰ ਕਰਨ ਕਰ ਦਿੱਤਾ ਗਿਆ ਸੀ ਅਤੇ ਇਸ ਲਹਿਰ ਅੱਗੇ ਗੋਡੇ ਟੇਕਦੇ ਹੋਏ ਸਰਕਾਰ ਨੇ ਲੋਕਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਹਨ, ਜਿਸ ਵਿਚ ਮਰਨ ਵਾਲੇ ਕਮੇਟੀ ਮੈਂਬਰ ਗੁਰ ਭਗਵਾਨ ਸਿੰਘ ਦੇ ਇੱਕ ਜੀ ਨੂੰ ਸਰਕਾਰੀ ਨੌਕਰੀ, 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਮਾਰਨ ਵਾਲੇ ਸਾਰੇ ਤਸਕਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਫਾਸਟ ਟ੍ਰੈਕ ਅਦਾਲਤ ਰਾਹੀਂ ਜਲਦੀ ਫ਼ੈਸਲਾ ਲੈ ਕੇ ਸਖ਼ਤ ਸਜ਼ਾ ਦੇਣ ਦਾ ਐਲਾਨ ਕੀਤਾ ਹੈ, ਇਹ ਐਲਾਨ ਰਾਤ ਦੇਰ ਬਾਅਦ ਫਰੀਦਕੋਟ ਦੇ ਡੀ.ਸੀ ,ਜ਼ਿਲ੍ਹਾ ਐਸ.ਐਸ.ਪੀ ਵੱਲੋਂ ਕਰਨ ਤੋਂ ਉਪਰੰਤ ਪਿੰਡ ਵਾਸੀਆਂ ਨੇ ਮ੍ਰਿਤਕ ਗੁਰ ਭਗਵਾਨ ਸਿੰਘ ਦਾ ਸੰਸਕਾਰ ਕਰ ਦਿੱਤਾ ਗਿਆ ਹੈ। ਪਿੰਡ ਦੇ ਲੋਕਾਂ ਦੀ ਇਸ ਕਾਰਵਾਈ ਦੀ ਇਲਾਕੇ ਵਿਚ ਸ਼ਲਾਘਾ ਕੀਤੀ ਜਾ ਰਹੀ ਹੈ, ਉਥੇ ਸਰਕਾਰ ਦੀਆਂ ਹੁਣ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਐਕਸ਼ਨ ਲੈਣ ਦੀਆਂ ਸੰਭਾਵਨਾਵਾਂ ਵੱਧ ਗਈਆਂ ਹਨ ਅਤੇ ਇਹ ਹੁਣ ਨਸ਼ਾ ਵਿਰੋਧੀ ਇਤਿਹਾਸਕ ਲਹਿਰ ਬਣ ਚੁੱਕੀ ਹੈ। ਜਿਸ ਤੇ ਕਾਬੂ ਪਾਉਣਾ ਸਰਕਾਰ ਲਈ ਸਿਰਦਰਦੀ ਬਣ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਰੇ ਗਏ ਨਸ਼ਾ ਵਿਰੋਧੀ ਕਮੇਟੀ ਮੈਂਬਰ ਗੁਰਭਗਵਾਨ ਸਿੰਘ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ, 10 ਲੱਖ ਰੁਪਏ ਅਤੇ ਮਾਰਨ ਵਾਲੇ ਪਰਵਿੰਦਰ ਸਿੰਘ ਤੇ ਹੋਰ ਸਾਰੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਫਾਸਟ ਟ੍ਰੈਕ ਅਦਾਲਤ ਰਾਹੀਂ ਜਲਦੀ ਫ਼ੈਸਲਾ ਲੈ ਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਵਾਲੇ ਹੁਕਮਾਂ ਦੀ ਸ਼ਲਾਘਾ ਕਰਦੀ ਹੈ ,ਉਥੇ ਲੋਕਾਂ ਵਲੋਂ ਪਿੰਡਾਂ ਪਿੰਡ ਵਿੱਚ ਨਸ਼ਿਆਂ ਦੇ ਸੁਦਾਗਰਾਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਲੋਕ ਲਹਿਰ ਦੀ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਨਸ਼ਾ ਤਸਕਰਾਂ ਤੇ ਤਰਸ ਨਾ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਨਾਲ ਇਹਨਾਂ ਵੱਲੋਂ ਨਸ਼ਿਆਂ ਨਾਲ ਪੰਜਾਬ ਦੀਆਂ ਜਵਾਨੀਆਂ ਨੂੰ ਖਤਮ ਕਰਕੇ ਬਣਾਈ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ ਘਰ ਤਬਾਹ ਕਰ ਦਿੱਤੇ ਜਾਣ,ਤਾਂ ਹੀ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਪੰਜਾਬ ਨੂੰ ਨਸ਼ਿਆਂ ਰਹਿਤ ਮੁਕਤ ਰਾਜ ਬਣਾਇਆ ਜਾ ਸਕਦਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਨਸ਼ਾ ਵਿਰੋਧੀ ਕਮੇਟੀ ਮੈਂਬਰ ਗੁਰਭਗਵਾਨ ਸਿੰਘ ਨੂੰ ਨਸ਼ਾ ਤਸਕਰ ਵੱਲੋਂ ਸ਼ਰੇਆਮ ਗੋਲੀ ਮਾਰ ਕੇ ਮਾਰਨ ਵਾਲੀ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਉਨ੍ਹਾਂ ਸਪੱਸ਼ਟ ਕੀਤਾ ਸਰਕਾਰ ਦੀ ਨਸ਼ਾ ਤਸਕਰਾਂ ਤੇ ਕਾਬੂ ਪਾਉਣ ਵਾਲੀ ਅਸਫਲਤਾ ਤੋਂ ਬਾਅਦ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਅਤੇ ਇਸ ਵਿਰੁੱਧ ਲੋਕਾਂ ਵੱਲੋਂ ਜ਼ਿਲ੍ਹਾ ਕਚਹਿਰੀਆਂ ਮਾਨਸਾ ਵਿਖੇ ਮੋਰਚਾ ਖੋਲ੍ਹਿਆ ਗਿਆ ਹੈ ਉਸ ਵਕਤ ਤੋਂ ਹੀ ਸਾਰੇ ਪੰਜਾਬ ਤੇ ਖਾਸ ਕਰਕੇ ਮਾਲਵਾ ਖੇਤਰ ਦੇ ਪਿੰਡੋ ਪਿੰਡ ਆਪਣੀ ਪੱਧਰ ਤੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਕਮੇਟੀਆਂ ਬਣਾ ਕੇ ਪਹਿਰਾ ਦਿੱਤਾ ਜਾ ਰਿਹਾ ਅਤੇ ਇਹ ਨਸ਼ਿਆਂ ਵਿਰੋਧੀ ਜਾਗਰੂਕਤਾ ਹੁਣ ਲੋਕ ਲਹਿਰ ਬਣ ਚੁੱਕੀ ਹੈ ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਸਿੱਟੇ ਨਿਕਲਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਭਾਈ ਖਾਲਸਾ ਨੇ ਕਿਹਾ ਕਿਸਾਨ ਆਗੂ ਡੱਲੇ ਵਾਲ ਤੇ ਕਈ ਹੋਰ ਆਗੂ ਇਸ ਲੋਕ ਲਹਿਰ ਦਾ ਹਿੱਸਾ ਬਣ ਕੇ ਨਸ਼ਿਆਂ ਨੂੰ ਰੋਕਣ ਲਈ ਹੋਂਦ ਵਿਚ ਆਈ ਆਪ ਸਰਕਾਰ ਵਿਰੁੱਧ ਚਟਾਨ ਵਾਂਗ ਖੜੇ ਹੋ ਚੁੱਕੇ ਹਨ ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਸਿੱਟੇ ਨਿਕਲਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਵਿਖੇ ਮਾਰੇਂ ਗਏ ਗੁਰਭਗਵਾਨ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪ੍ਰਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਵਾਲੇ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦੀ ਹੈ ਉਥੇ ਪਿੰਡਾਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਬਣੀਆਂ ਕਮੇਟੀਆਂ ਦੀ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੇ ਨਸ਼ਾ ਤਸਕਰਾਂ ਵਲੋਂ ਬਣਾਈ ਜਾਇਦਾਦ ਗਰਕ ਕੀਤੀ ਜਾਵੇ ਤਾਂ ਹੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ, ਭਾਈ ਰਛਪਾਲ ਸਿੰਘ ਕਮਾਲਕੇ , ਭਾਈ ਮਹਿੰਦਰ ਸਿੰਘ ਧਰਮਕੋਟ, ਭਾਈ ਸਰਵਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਬਾਗੀ ਗੁਰਦਾਸਪੁਰ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *