ਹਾੜ ਸੁਦੀ ਦਸਮੀਂ ਦਾ ਦਿਹਾੜਾ 24 ਜੁਲਾਈ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ,ਕੁੱਪ ਕਲਾਂ ਵਿਖੇ ਮਨਾਇਆ ਜਾਵੇਗਾ – ਭਾਈ ਮਨਪ੍ਰੀਤ ਸਿੰਘ

ਮਾਲਵਾ

ਮਾਲੇਰਕੋਟਲਾ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)–ਹਰ ਮਹੀਨੇ ਇਸ ਅਸਥਾਨ ਦੇ ਬਾਨੀ ਸ੍ਰੀਮਾਨ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਹੋਰਾਂ ਵੱਲੋਂ ਹਰ ਦਸਵੀਂ ਤੇ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਨ ਲਈ ਮਰਯਾਦਾ ਚਲਾਈ ਹੋਈ ਅਤੇ ਇਸ ਮਰਯਾਦਾ ਤੇ ਮਜੌਦਾ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਇਸ ਆਰੰਭੀ ਪਰੰਪਰਾ ਨੂੰ ਨਿਰੰਤਰ ਜਾਰੀ ਰੱਖਿਆ ਗਿਆ ਹੈ ਅਤੇ ਇਸੇ ਕੜੀ ਤਹਿਤ ਹਾੜ ਸੁਦੀ ਦਸਮੀਂ ਦਾ ਦਿਹਾੜਾ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ 24 ਜੁਲਾਈ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਨਾਇਆ ਜਾਵੇਗਾ, ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਤੇ ਕਥਾ ਵਾਚਕਾਂ ਵੱਲੋਂ ਆਈ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ 22 ਜੁਲਾਈ ਦਿਨ ਬੁਧਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਗੁਰਬਾਣੀ ਦੇ ਅਖੰਡਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ ਦਿਨ ਸ਼ੁੱਕਰਵਾਰ ਨੂੰ ਦਸਵੀਂ ਦੇ ਸ਼ੁੱਭ ਦਿਹਾੜੇ ਤੇ ਪਾਏ ਜਾਣਗੇ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ ਅਤੇ ਗੁਰੂ ਲੰਗਰ ਅਤੁੱਟ ਵਰਤਾਏ ਜਾਣਗੇ, ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮੇ ਸਿਰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ।

Leave a Reply

Your email address will not be published. Required fields are marked *