ਜਲੰਧਰ, ਗੁਰਦਾਸਪੁਰ, 19 ਜੁਲਾਈ (ਸਰਬਜੀਤ ਸਿੰਘ)–ਸਿਖਾਂ ਦਾ ਸਭ ਤੋਂ ਉੱਚੇ ਪ੍ਰਸਿੱਧ ਧਾਰਮਿਕ ਅਸਥਾਨ ਹੇਮਕੁੰਟ ਸਾਹਿਬ ਦੇ ਭਾਗਾਂ ਵਾਲੀਆਂ ਰੂਹਾਂ ਨੂੰ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ, ਇਹ ਅਸਥਾਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪੂਰਬਲਾ ਤਪ ਅਸਥਾਨ ਹੈ, ਇਸ ਅਸਥਾਨ ਤੇ ਬਜ਼ੁਰਗ ਮਹਿਲਾਵਾਂ ਤੇ ਮਰਦਾ ਨੂੰ ਜਾਣਾਂ ਬਹੁਤ ਮੁਸ਼ਕਲ ਸੀ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਸ ਮੁਸ਼ਕਲ ਦਾ ਪੱਕੇ ਤੌਰ ਹੱਲ ਕਰਨ ਲਈ ਹੇਮਕੁੰਟ ਸਾਹਿਬ ਤੱਕ ਇੱਕ ਸਪੈਸ਼ਲ ਰੋਪ ਤਿਆਰ ਕਰਨ ਦਾ ਐਲਾਨ ਕੀਤਾ ਹੈ ਜਿਸ ਨਾਲ ਵਡੇਰੀ ਉਮਰ ਦੇ ਮਰਦਾਂ ਅਤੇ ਔਰਤਾਂ ਨੂੰ ਹੁਣ ਹੇਮਕੁੰਟ ਸਾਹਿਬ ਜਾਣਾ ਅਸਾਨ ਹੋ ਜਾਵੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਹੇਮਕੁੰਟ ਸਾਹਿਬ ਪਰਬਤ ਤੇ ਯਾਤਰੂਆਂ ਦੀ ਸਹੂਲਤ ਲਈ ਸਪੈਸ਼ਲ ਰੋਪ ਤਿਆਰ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਸਿਖਾਂ ਦੀ ਮੰਗ ਵਾਲਾ ਸ਼ਲਾਘਾਯੋਗ ਕਦਮ ਮੰਨਦੀ ਹੋਈ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਕਿ ਸਿੱਖ ਸ਼ਰਧਾਲੂਆਂ ਦਾ ਹੇਮਕੁੰਟ ਜਾਣਾਂ ਆਸਾਨ ਬਣ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹੇਮਕੁੰਟ ਸਾਹਿਬ ਪਰਬਤ ਤੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸਪੈਸ਼ਲ ਰੋਪ ਤਿਆਰ ਕਰਨ ਦੀ ਸ਼ਲਾਘਾ ਅਤੇ ਇਸ ਪ੍ਰੋਜੈਕਟ ਨੂੰ ਜਲਦੀ ਮੁਕੰਮਲ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹੇਮਕੁੰਟ ਸਾਹਿਬ ਪਰਬਤ ਤੇ ਸਿਖਾਂ ਦੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪੂਰਬਲਾ ਤਪ ਅਸਥਾਨ ਹੈ ਅਤੇ ਹਰ ਸਿੱਖ ਦਾ ਮਨ ਲੋਚਦਾ ਹੈ ਕਿ ਉਹ ਗੁਰੂ ਸਾਹਿਬਾਨਾਂ ਦੇ ਇਸ ਪੂਰਬਲੇ ਤਪ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕੇ, ਭਾਈ ਖਾਲਸਾ ਨੇ ਕਿਹਾ ਇਹ ਅਸਥਾਨ ਉੱਚੇ ਪਰਬਤ ਤੇ ਹੋਣ ਕਾਰਨ ਬਜ਼ੁਰਗ ਮਰਦਾਂ ਅਤੇ ਔਰਤਾਂ ਨੂੰ ਚੜ੍ਹਨਾ ਮੁਸ਼ਕਿਲ ਸੀ ਪਰ ਹੁਣ ਪ੍ਰਧਾਨ ਮੰਤਰੀ ਨੇ ਇਸ ਪੱਕਾ ਹੱਲ ਕਰਦਿਆਂ ਜਮੀਨ ਤੋਂ ਪ੍ਰਬਤ ਤੱਕ ਸਪੈਸ਼ਲ ਰੋਪ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਜੋ ਕੇ ਬਹੁਤ ਹੀ ਮਹੱਤਵਪੂਰਨ ਤੇ ਸਿਖਾਂ ਦੀ ਮੰਗ ਵਾਲਾਂ ਸਹੀ ਫੈਸਲਾ ਮੰਨਿਆ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਹੇਮਕੁੰਟ ਸਾਹਿਬ ਪ੍ਰਬਤ ਤੇ ਚੜ੍ਹਨ ਲਈ ਸਪੈਸ਼ਲ ਰੋਪ ਬਣਾਉਣ ਵਾਲੇ ਐਲਾਨ ਦੀ ਸ਼ਲਾਘਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਪ੍ਰਾਜੈਕਟ ਨੂੰ ਜਲਦੀ ਜਲਦੀ ਤਿਆਰ ਕਰਨ ਦੇ ਨਾਲ ਨਾਲ ਕਰਤਾਰ ਪੁਰ ਸਾਹਿਬ ਦਾ ਲਾਂਘਾਂ ਖੋਲ੍ਹਣ ਦੀ ਲੋੜ ਤੇ ਵੀ ਜੋਰ ਦਿੱਤਾ ਜਾਵੇ, ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਮਜੌਦ ਸਨ ।


