ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਕਿਸੇ ਗੈਰ ਸਿੱਖ ਨੂੰ ਪ੍ਰਸ਼ਾਸਕ ਨਿਯੁਕਤ ਕਰਨਾ ਸਰਕਾਰ ਦੀ ਸਿਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜੀ ਹੈ ਅਤੇ ਇਸ ਦਖ਼ਲ ਅੰਦਾਜੀ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ, ਇਸੇ ਹੀ ਕਰਕੇ ਅਕਾਲੀ ਦਲ ਤੇ ਹੋਰ ਪੰਥਕ ਸ਼ਖਸ਼ੀਅਤਾਂ ਵੱਲੋਂ ਇਸ ਦਾ ਤਿੱਖਾ ਵਿਰੋਧ ਕਰਕੇ ਮੰਗ ਕੀਤੀ ਜਾ ਰਹੀ ਹੈ ਕਿ ਹਜ਼ੂਰ ਸਾਹਿਬ ਸਿਖਾਂ ਦੇ ਚਾਰ ਤਖ਼ਤ ਸਾਹਿਬਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਦੂਸਰੇ ਤਖ਼ਤਾਂ ਦੀ ਮਰਯਾਦਾ ਅਨੁਸਾਰ ਅਜਿਹੇ ਮਹਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਕਿਸੇ ਗੈਰ ਸਿੱਖ ਦਾ ਪ੍ਰਸ਼ਾਸਕ ਲੱਗਣਾ ਸਿੱਖ ਕੌਮ ਕੇਵੇ ਬਰਦਾਸ਼ਤ ਕਰ ਸਕਦੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੀ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ, ਕਿ ਉਹ (ਸਰਕਾਰ )ਆਪਣੀ ਇਸ ਬੱਜਰ ਭੁੱਲ ਨੂੰ ਦੁਰਸਤ ਕਰੇ ਅਤੇ ਸਿੱਖ ਮਰਯਾਦਾ ਅਨੁਸਾਰ ਗੈਰ ਸਿੱਖ ਲਾਏ ਪ੍ਰਸ਼ਾਸਕ ਨੂੰ ਤੁਰੰਤ ਹਟਾਏ ਅਤੇ ਇਸ ਦੀ ਜਗ੍ਹਾ ਸਿੱਖ ਰਹਿਤ ਮਰਯਾਦਾ ਅਨੁਸਾਰ ਕਿਸੇ ਤਿਆਰ ਬਰ ਤਿਆਰ ਸਿੱਖ ਨੂੰ ਹੀ ਲਾਇਆ ਜਾਵੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਜ਼ੂਰ ਸਾਹਿਬ ਵਿਖੇ ਲਾਏ ਗੈਰ ਸਿੱਖ ਪ੍ਰਸ਼ਾਸਕ ਵਾਲੇ ਸਿੱਖ ਵਿਰੋਧੀ ਸਰਕਾਰੀ ਵਰਤਾਰੇ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਕਿਹਾ ਪਹਿਲੀ ਗੱਲ ਤਾਂ ਇਹ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਲਾਉਣਾ ਹੀ ਗਲਤ ਹੈ ਭਾਈ ਖਾਲਸਾ ਨੇ ਕਿਹਾ ਜਦੋਂ ਉਥੇ ਦੀ ਸੰਗਤ ਨੇ ਵੋਟਾਂ ਪਾ ਕੇ ਮੈਂਬਰ ਚੁਣੇ ਹੋਏ ਹਨ ਅਤੇ ਉਨ੍ਹਾਂ ਮੈਂਬਰਾਂ ਵਿਚੋਂ ਹੀ ਪ੍ਰਧਾਨ ਜਾਂ ਚੇਅਰਮੈਨ ਚੁਣਿਆ ਜਾ ਸਕਦਾ ਹੈ ਜੋਂ ਸਿੱਖ ਸਿਧਾਂਤ ਤੇ ਮਰਯਾਦਾ ਹੈ,ਭਾਈ ਖਾਲਸਾ ਨੇ ਕਿਹਾ ਮਹਾਂਰਾਸ਼ਟਰ ਸਰਕਾਰ ਨੇ ਚੁਣੇ ਹੋਏ ਮੈਂਬਰਾਂ ਦਾ ਬੋਰਡ ਭੰਗ ਕਰਕੇ ਸਰਕਾਰੀ ਪ੍ਰਸ਼ਾਸਕ ਲਾ ਕੇ ਸਿਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲ ਅੰਦਾਜੀ ਵਾਲ਼ੀ ਨਵੀਂ ਹੀ ਪਿਰਤ ਪਾਈ ਹੋਈ ਹੈ ,ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਜਿਸ ਲਈ ਮਹਾਰਾਸ਼ਟਰ ਸਰਕਾਰ ਜੁਮੇਵਾਰ ਹੋਵੇਗੀ,ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪੰਥਕ ਆਗੂਆਂ ਨੇ ਇਸ ਦੇ ਵਿਰੋਧ ਵਿਚ ਨਿਤਰਕੇ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ ਅਤੇ ਮਹਾਰਾਸ਼ਟਰ ਦੇ ਸਿਖਾਂ ਨੂੰ ਵੀ ਇਸ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ, ਭਾਈ ਖਾਲਸਾ ਨੇ ਕਿਹਾ ਜਦੋਂ ਉਥੋ ਦੇ ਚੁਣੇ ਹੋਏ ਮੈਂਬਰਾਂ ਨੇ ਪਹਿਲਾਂ ਹੀ ਬੋਰਡ ਨੂੰ ਭੰਗ ਕਰਕੇ ਲਾਏ ਸਰਕਾਰੀ ਪ੍ਰਸ਼ਾਸਕ ਦੇ ਵਿਰੋਧ’ਚ ਹਾਈਕੋਰਟ ਵਿਚ ਰਿੱਟ ਪਾਈਂ ਹੋਈ ਹੈ ਜੋਂ ਸੁਣਵਾਈ ਅਧੀਨ ਹੈ ,ਭਾਈ ਖਾਲਸਾ ਨੇ ਕਿਹਾ ਅਜਿਹੇ ਹਲਾਤਾਂ ਵਿੱਚ ਮਹਾਰਾਸ਼ਟਰ ਸਰਕਾਰ ਨੇ ਸਿੱਖ ਪ੍ਰਸ਼ਾਸਕ ਦੀ ਥਾਂ ਇਕ ਗੈਰ ਸਿੱਖ ਨੂੰ ਪ੍ਰਸ਼ਾਸਕ ਲਾ ਕੇ ਸਿਖਾਂ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜੀ ਕੀਤੀ ਹੈ, ਜੋਂ ਸਿੱਖ ਕੌਮ ਨੂੰ ਕਦੇ ਬਰਦਾਸ਼ਤ ਨਹੀਂ ਹੋ ਸਕਦੀ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਹਾਰਾਸ਼ਟਰ ਸਰਕਾਰ ਦੀ ਇਸ ਬੱਜਰ ਪਾਪ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਚੁਣੇ ਹੋਏ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰੀ ਪ੍ਰਸ਼ਾਸਕ ਲਾਉਂਣ ਵਾਲੇ ਸਿੱਖ ਵਿਰੋਧੀ ਵਰਤਾਰੇ ਨੂੰ ਤੁਰੰਤ ਖਤਮ ਕੀਤਾ ਜਾਵੇ ਅਤੇ ਉਥੋਂ ਦੇ ਲੋਕਾਂ ਵਲੋਂ ਚੁਣੇ ਗਏ ਮੈਂਬਰਾਂ ਵਿਚੋਂ ਹੀ ਕਿਸੇ ਨੂੰ ਪ੍ਰਧਾਨ ਨਿਯੁਕਤ ਕੀਤਾ ਜਾਵੇ, ਕਿਉਂਕਿ ਸਿੱਖ ਆਪਣੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਸਰਕਾਰੀ ਦਖਲ ਅੰਦਾਜੀ ਰਾਹੀਂ ਬਣਾਏ ਗੈਰ ਸਿੱਖ ਪ੍ਰਸ਼ਾਸਕ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੇ ਅਤੇ ਆਉਣ ਵਾਲੇ ਦਿਨਾਂ ਵਿਚ ਸਰਕਾਰ ਵਿਰੁੱਧ ਇਸ ਦਾ ਤਿੱਖਾ ਕੀਤਾ ਜਾ ਸਕਦਾ ਹੈ ਜਿਸ ਲਈ ਸਰਕਾਰ ਹੀ ਜੁਮੇਵਾਰ ਹੋਵੇਗੀ ।ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮ ਕੋਟ,ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਭਾਈ ਬਾਗੀ ਗੁਰਦਾਸਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ


