11 ਅਗਸਤ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਪਿੰਡ ਜੌੜਾ ਛੱਤਰਾਂ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਗੁਰਦਾਸਪੁਰ

ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਗਸਤ ਪਿੰਡ ਜੌੜਾ ਛੱਤਰਾਂ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਪਿੰਡ ਜੌੜਾ ਛੱਤਰਾਂ ਦੇ ਅੰਮ੍ਰਿਤ ਪੈਲੇਸ ਵਿਖੇ ਲੱਗਣ ਵਾਲੇ ਇਸ ਅਬਾਦ ਕੈਂਪ ਵਿੱਚ ਪਿੰਡ ਜੌੜਾ ਛੱਤਰਾਂ ਤੋਂ ਇਲਾਵਾ ਪਿੰਡ ਅਮੀਪੁਰ, ਇੰਦਰਵਾਲ, ਹੀਰ, ਜੋਈਆਂ, ਕੈਲੇ ਖੁਰਦ ਦੇ ਵਸਨੀਕ ਭਾਗ ਲੈਣਗੇ।  

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ’ਤੇ ਲਾਭ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੌੜਾ ਛੱਤਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *