ਕਨੈਡਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਕਨੇਡਾ ਦੀਆਂ ਸਿੱਖ ਸੰਗਤਾਂ ਨੇ ਇੱਕ ਵੱਡਾ ਇਕੱਠ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੰਟੇਨਰਾਂ ਵਿੱਚ ਭੇਜਣ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਸਪੱਸ਼ਟ ਪੁੱਛਿਆ, ਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਖੁਦ ਕੰਟੇਨਰਾਂ ਵਿਚ ਸਫ਼ਰ ਕਰ ਸਕਦੇ ਹਨ, ਜੇਕਰ ਉਹ ਕੰਟੇਨਰਾਂ ਵਿਚ ਸਫ਼ਰ ਨਹੀਂ ਕਰ ਸਕਦੇ ਤਾਂ ਫਿਰ ਵਿਦੇਸ਼ਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਿਉਂ ਭੇਜੇ ਜਾ ਰਹੇ ਹਨ, ਉਹਨਾਂ ਕਿਹਾ ਅਜਿਹਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਨੂੰ ਵੱਡੀ ਢਾਹ ਲਾ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੰਟੇਨਰਾਂ ਵਿੱਚ ਭੇਜਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕਰਦੀ ਹੈ ਕਿ ਵਿਦੇਸ਼ਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਲਈ ਵਿਸ਼ੇਸ਼ ਜਹਾਜ਼ ਦਾ ਇਸਤੇਮਾਲ ਕੀਤਾ ਜਾਵੇ, ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਗੁਰੂ ਕੀ ਗੋਲਕ ਦਾ ਪੈਸਾ ਬੇਅੰਤ ਹੈ ਅਤੇ ਇਸ ਪੈਸੇ ਨੂੰ ਬਾਦਲਕਿਆਂ ਕੂੜ ਸਿਆਸਤ ਲਈ ਵਰਤਿਆ ਜਾ ਰਿਹਾ ਹੈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੰਟੇਨਰਾਂ ਵਿਚ ਭੇਜ ਕੇ ਗੁਰੂ ਗ੍ਰੰਥ ਸਾਹਿਬ ਜੀ ਅਬਦ ਸਤਿਕਾਰ ਨੂੰ ਢਾਹ ਲਾਈ ਜਾ ਰਹੀ ਹੈ, ਜਿਸ ਕਰਕੇ ਕਨੇਡਾ ਦੀਆਂ ਸਿੱਖ ਸੰਗਤਾਂ ਨੇ ਇਸ ਦਾ ਜ਼ੋਰਦਾਰ ਵਿਰੋਧ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਕਿਹਾ ਕਿ ਤੁਸੀਂ ਕੰਟੇਨਰ ਵਿੱਚ ਸਫ਼ਰ ਕਰ ਸਕਦੇ ਹੋ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਨੇਡਾ ਦੀਆਂ ਸਿੱਖ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੰਟੇਨਰਾਂ ‘ਚ ਭੇਜਣ ਵਾਲੇ ਵਿਰੋਧ ਦਾ ਸਮਰਥਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਵਿਦੇਸ਼ਾਂ ਵਿੱਚ ਵਿਸ਼ੇਸ਼ ਜਹਾਜ਼ ਰਾਹੀਂ ਭੇਜਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਗੁਰੂ ਕੀ ਗੋਲਕ ਦਾ ਕਰੌੜਾਂ ਅਰਬਾਂ ਰੁਪਏ ਹੈ ਜਿਸ ਨੂੰ ਬਾਦਲਕਿਆਂ ਦੀ ਕੂੜ ਸਿਆਸਤ ਲਈ ਵਰਤਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਕਨੇਡਾ ਦੀਆਂ ਸਿੱਖ ਸੰਗਤਾਂ ਦੇ ਵੱਡੇ ਵਿਰੋਧ ਨੂੰ ਮੁੱਖ ਰੱਖਦਿਆਂ ਵਿਦੇਸ਼ਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪ ਕੰਟੇਨਰਾਂ ‘ਚ ਭੇਜਣ ਦੇ ਬਜਾਏ ਵਿਸ਼ੇਸ਼ ਜਹਾਜ਼ ਦਾ ਇਸਤੇਮਾਲ ਕਰਨ ਦੀ ਲੋੜ ਤੇ ਜ਼ੋਰ ਦੇਵੇ।


