ਦਿੱਲੀ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਜੰਤਰ ਮੰਤਰ ਦਿੱਲੀ ਵਿਖੇ ਕੌਕਰੇਜ ਜਨਤਾ ਪਾਰਟੀ ਦੇ ਹਜ਼ਾਰਾਂ ਵਰਕਰ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਲੈ ਸੰਘਰਸ਼ ਕਰ ਰਹੇ ਹਨ ਪਰ ਇਨ੍ਹਾਂ ਪ੍ਰਦਰਸ਼ਨੀਆਂ ਦੀਆਂ ਮੰਗਾਂ ਮੰਨਣ ਦੇ ਬਜਾਏ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅੱਜ ਇਨ੍ਹਾਂ ਪ੍ਰਦਰਸ਼ਨੀਆਂ ਨੇ ਆਪਣੀ ਮੰਗ ਵਾਸਤੇ ਸੰਸਦ ਭਵਨ ਦਿੱਲੀ ਨੂੰ ਵਧਣ ਦੀ ਕੋਸ਼ਿਸ਼ ਕੀਤੀ ਤਾਂ ਵੱਡੀ ਗਿਣਤੀ ਵਿੱਚ ਤਾਇਨਾਤ ਪੁਲਿਸ ਕਰਮਚਾਰੀਆਂ ਨੇ ਇੰਨਾ ਪ੍ਰਦਰਸ਼ਨਕਾਰੀਆਂ ਨੂੰ ਲਾਠੀਚਾਰਜ ਨਾਲ ਕਈਆਂ ਨੂੰ ਜ਼ਖ਼ਮੀ ਕੀਤਾ ਤੇ ਬਹੁਤ ਸਾਰੇ ਵਰਕਰਾਂ ਨੂੰ ਪੁਲਿਸ ਹਿਰਾਸਤ ‘ਚ ਲੈ ਲਿਆ, ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀ ਮੰਗ ਨੂੰ ਸੰਸਦ ਭਵਨ ਵਿੱਚ ਰੱਖਣਾ ਚਾਹੁੰਦੇ ਸਨ ਪਰ ਸਰਕਾਰ ਨੇ ਬਲ ਪ੍ਰਦਰਸ਼ਨ ਰਾਹੀਂ ਉਹਨਾਂ ਤੇ ਤਸ਼ੱਸਦ ਢਾਹ ਕੇ ਉਨ੍ਹਾਂ ਦੇ ਸੰਵਿਧਾਨਿਕ ਹੱਕ ਨੂੰ ਕੁਚਲ ਕੇ ਰੱਖ ਪਰ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹਾਂ ਤੇ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ, ਸੰਘਰਸ਼ ਨੂੰ ਦਬਾਉਣ ਦੀ ਕਾਂਗਰਸ ਪ੍ਰਧਾਨ ਮਲਕਖੜਗੇ ਨੇ ਵੀ ਸਰਕਾਰ ਦੀ ਇਸ ਕਾਰਵਾਈ ਨਿੰਦਾ ਕੀਤੀ ਤੇ ਆਖਿਆ ਕਿ ਇਹ ਸੰਘਰਸ਼ ਵਿਦਿਆਰਥੀ ਭਵਿੱਖ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਪੇਪਰ ਲੀਕ ਮਾਮਲੇ ਵਿੱਚ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੰਤ੍ਰ ਮੰਤ੍ਰ ਦਿੱਲੀ ਵਿਖੇ ਕੌਕਰੇਜ ਜਨਤਾ ਪਾਰਟੀ ਦੇ ਸੰਸਦ ਭਵਨ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕਈਆਂ ਨੂੰ ਜ਼ਖ਼ਮੀ ਕਰਨ ਤੇ ਬਹੁਤ ਸਾਰੇ ਵਰਕਰਾਂ ਨੂੰ ਹਿਰਾਸਤ ਵਿੱਚ ਲੈਣ ਵਾਲੀ ਕਾਰਵਾਈ ਦੀ ਨਿੰਦਾ ਅਤੇ ਵਿਦਿਆਰਥੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਹਾ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਸੰਘਰਸ਼ ਕਰਨਾ ਦੇਸ ਦੇ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ ਪਰ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰਕੇ ਨਿੰਦਣਯੋਗ ਰਾਹੀਂ ਵਿਦਿਆਰਥੀਆਂ ਦਾ ਸੰਵਿਧਾਨਿਕ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ ਭਾਈ ਖਾਲਸਾ ਨੇ ਕਿਹਾ ਵਿਦਿਆਰਥੀ ਆਪਣੀ ਮੰਗ ਨੂੰ ਸੰਸਦ ਭਵਨ ਤੱਕ ਸ਼ਾਂਤਮਈ ਢੰਗ ਨਾਲ ਪਹੁੰਚਾਉਣ ਦੀ ਕੋਸ਼ਿਸ਼ ਕਰ ਸਨ ਪਰ ਸਰਕਾਰ ਨੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਕੇ ਕਈਆਂ ਨੂੰ ਜ਼ਖ਼ਮੀ ਤੇ ਕਈਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਵਿਦਿਆਰਥੀ ਅੰਦੋਲਨ ਨੂੰ ਕੁਚਲਣ ਦੀ ਨਿੰਦਣਯੋਗ ਕਾਰਵਾਈ ਕੀਤੀ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੀ ਸੰਵਿਧਾਨ ਵਿਰੋਧੀ ਕਾਰਵਾਈ ਦੀ ਨਿੰਦਿਆ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਵਿਦਿਆਰਥੀਆ ਦੀ ਮੰਗ ਅਨੁਸਾਰ ਪੇਪਰ ਲੀਕ ਮਾਮਲੇ ਵਿੱਚ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਤੁਰੰਤ ਅਸਤੀਫ਼ਾ ਲਿਆ ਜਾਵੇ ਤਾਂ ਕਿ ਅੰਦੋਲਨਕਾਰੀਆਂ ਨੂੰ ਆਪਣਾਂ ਅੰਦੋਲਨ ਖ਼ਤਮ ਕਰਨ ਲਈ ਤਿਆਰ ਕੀਤਾ ਜਾ ਸਕੇ, ਇਸ ਵਕ਼ਤ ਭਾਈ ਵਿਰਸਾ ਸਿੰਘ ਖਾਲਸਾ ਨਾਲ਼ ਫੈਡਰੇਸ਼ਨ ਖਾਲਸਾ ਦੇ ਬਹੁਤ ਸਾਰੇ ਆਗੂ ਮੌਜੂਦ ਸਨ ।


