ਮਾਨਸਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਬੀਤੇ ਦਿਨੀਂ ਮਨਰੇਗਾ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਜੋ ਸੰਵਿਧਾਨ ਮੁਤਾਬਕ ਹਰ ਨਾਗਰਿਕ ਦਾ ਹੱਕ ਬਣਦਾ ਹੈ ਪਰ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਉਹਨਾਂ ਕੁੱਟ ਕੁੱਟ ਕੇ ਹਸਪਤਾਲਾਂ ਵਿੱਚ ਸੁੱਟਿਆਂ ਅਤੇ ਹੁਣ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਤੋਂ ਵੀ ਜੁਵਾਬ ਦੇ ਦਿੱਤਾ ਹੈ, ਜਦੋਂ ਕਿ ਇਸ ਸੰਬੰਧੀ ਪੁੱਛਣ ਤੇ ਸਰਕਾਰ ਦੇ ਇਕ ਮੰਤਰੀ ਦਾ ਕਹਿਣਾ ਹੈ ਅਸੀਂ ਨਹੀਂ ਨੌਕਰੀ ਤੋਂ ਹਟਾਇਆ?ਇਹ ਤਾਂ ਕੇਂਦਰ ਦੀ ਸਕੀਮ ਹੈ ਉਹਨਾਂ ਨੇ ਹਟਾਇਆ ਹੋਵੇਗਾ ਅਤੇ ਹੁਣ ਮਨਰੇਗਾ ਮਜ਼ਦੂਰਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਐਲਾਨ ਕਰ ਦਿੱਤਾ ਹੈ ਕਿ ਉਹ ਆਪਣੀ ਹੜਤਾਲ ਉਸੇ ਥਾ ਤੇ ਜਾਰੀ ਰੱਖਣਗੇ ਅਤੇ ਜਿੰਨੀ ਦੇਰ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨ ਨਹੀਂ ਲੈਦੀ ਉਹਦੋਂ ਤੱਕ ਸਾਡਾ ਰੋਸ ਪ੍ਰਦਰਸ਼ਨ ਜਾਰੀ ਹੈ, ਸਰਕਾਰ ਦੇ ਗਰੀਬਾਂ ਨਾਲ ਕੀਤੇ ਵਿਵਹਾਰ ਦੀ ਲੋਕਾਂ ਅਤੇ ਵਿਰੋਧੀਆਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਉਨ੍ਹਾਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਤੇ ਅੰਨ੍ਹੇ ਵਾਹ ਤਸ਼ੱਦਦ ਢਾਹ ਕੇ ਹਸਪਤਾਲਾਂ ਵਿੱਚ ਸੁੱਟਣ ਅਤੇ ਹੁਣ ਨੌਕਰੀ ਤੋਂ ਜੁਵਾਬ ਦੇਂਣ ਵਾਲੇ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨੀਆਂ ਜਾਣ ਦੇ ਨਾਲ ਉਹਨਾਂ ਨੂੰ ਨੌਕਰੀ ਤੇ ਬਹਾਲ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰੋਸ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ ਤੇ ਲਾਠੀਚਾਰਜ ਕਰਨ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਹਟਾਉਣ ਵਾਲੇ ਵਰਤਾਰੇ ਦੀ ਨਿੰਦਾ ਅਤੇ ਉਹਨਾਂ ਦੀਆਂ ਹੱਕੀ ਮੰਗਾਂ ਮੰਨਣ ਦੇ ਨਾਲ ਨਾਲ ਨੌਕਰੀ ਤੇ ਬਹਾਲ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਭਾਰਤੀ ਸੰਵਿਧਾਨ ਅਨੁਸਾਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਹੱਕਾਂ ਮੰਗ ਲਈ ਸਰਕਾਰ ਵਿਰੁੱਧ ਸਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ, ਭਾਈ ਖਾਲਸਾ ਨੇ ਕਿਹਾ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਨਰੇਗਾ ਮਜ਼ਦੂਰਾਂ ਨੇ ਬੀਤੇ ਦਿਨੀਂ ਆਪਣੀਆਂ ਮੰਗਾਂ ਮਨਵਾਉਣ ਲਈ ਸਰਕਾਰ ਵਿਰੁੱਧ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦੇ ਬਜਾਏ ਉਨ੍ਹਾਂ ਨੂੰ ਬੁਰੀ ਤਰ੍ਹਾਂ ਲਾਠੀਚਾਰਜ ਕਰਕੇ ਹਸਪਤਾਲਾਂ ਵਿੱਚ ਸੁੱਟਿਆ, ਭਾਈ ਖਾਲਸਾ ਨੇ ਦੱਸਿਆ ਸਰਕਾਰ ਨੇ ਇਥੇ ਹੀ ਬਸ ਨਹੀਂ ਕੀਤੀ ? ਸਗੋਂ ਹੁਣ ਉਹਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਨੌਕਰੀ ਤੋਂ ਵੀ ਜੁਵਾਬ ਦੇ ਦਿੱਤਾ ਹੈ ਜੋ ਸਰਕਾਰ ਦੀ ਬਹੁਤ ਹੀ ਨਿੰਦਣਯੋਗ ਨੀਤੀ ਹੈ ਅਤੇ ਇਸ ਹਰ ਪਾਸਿਓਂ ਵਿਰੋਧ ਹੋ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਮਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਸਰਕਾਰ ਮਨਰੇਗਾ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਅਤੇ ਉਨ੍ਹਾਂ ਨੂੰ ਨੌਕਰੀ ਤੇ ਬਹਾਲ ਕੀਤਾ ਜਾਵੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ ਅਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।


