ਅੰਮ੍ਰਿਤਸਰ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)- 18 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਜਿਲ੍ਹਾ ਗੁਰਦਾਸਪੁਰ ਪੁਲਸ ਵੱਲੋਂ 5 ਕਸ਼ਮੀਰੀ ਸਮੱਗਲਰਾਂ ਨੂੰ 11.20 ਲੱਖ ਰੂਪਏ ਦੀ ਡਰੱਗ ਮਨੀ ਅਤੇ ਇੱਕ ਪਿਸਤੌਲ ਸਮੇਤ ਗ੍ਰਿਫਤਾਰ ਕਰਨ ਤੇ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਹੌਂਸਲਾ ਅਫਜਾਈ ਕੀਤੀ ਗਈ ਹੈ।
ਵਰਣਯੋਗ ਹੈ ਕਿ ਕੁੱਝ ਦਿਨ੍ਹਾਂ ਪਹਿਲਾਂ ਅਮਰੀਕੇ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਇਸ਼ਾਰੇ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਨ ਲਈ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਤੋਂ ਲਿਆਂਦੀ ਜਾ ਰਹੀ 18 ਕਿਲੋ ਹੈਰੋਇਨ ਸਮੇਤ 1 ਔਰਤ ਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅਦਿੱਤਿਆ ਵਾਰਿਅਰ ਏ.ਐਸ.ਪੀ ਦੀਨਾਨਗਰ ਦੀ ਨਿਗਰਾਨੀ ਹੇਠ ਸਪੈਸ਼ਲ ਸੈਲ ਦੇ ਜਿਲ੍ਹਾਂ ਇੰਚਾਰਜ਼ ਸਹਾਇਕ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਬੀਤੇ 10 ਦਿਨ੍ਹ ਤੋਂ ਬੜੀ ਮੁਸ਼ੱਕਤ ਤੋਂ ਬਾਅਦ ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਵੱਡੀ ਕਾਰਵਾਈ ਕਰਦੇ ਹੋਏ 5 ਕਸ਼ਮੀਰੀ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋ 11.20 ਲੱਖ ਰੁਪਏ ਡਰੱਗ ਮਨੀ ਅਤੇ 1 ਪਿਸਤੌਲ ਗਲਾਕ, 2 ਮੈਗਜੀਨ, 16 ਜਿੰਦਾ ਕਾਰਤੂਸ, ਬਰਾਮਦ ਕੀਤੇ ਗਏ ਹਨ।
ਅੰਮ੍ਰਿਤਸਰ ਵਿਖੇ 15 ਅਗਸਤ ਦੇ ਸਬੰਧ ਵਿੱਚ ਜਾਇਜਾ ਲੈਣ ਪੁੱਜੇ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲੋਂ ਜੋ ਸਪੈਸ਼ਲ ਟੀਮ ਬਣਾਈ ਗਈ ਹੈ, ਜੋ ਕਿ ਦੇਸ਼ ਵਿਰੋਧੀ ਅਨ੍ਰਸਰਾਂ ਨੂੰ ਫੜਨ ਵਿੱਚ ਕਾਰਗਰ ਸਿੱਧ ਹੋ ਰਹੀ ਹੈ। ਜਿਸ ਦੀ ਕਮਾਨ ਏ.ਐਸ.ਪੀ ਦੀਨਾਨਗਰ ਅਦਿੱਤਿਆਰ ਵਾਰਿਅਰ ਅਤੇ ਜਿਲ੍ਹਾ ਗੁਰਦਾਸਪੁਰ ਦੇ ਸਹਾਇਕ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਵੱਲੋਂ ਤਸੱਕਰਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਜਲਦ ਹੀ ਪਦ ਉੱਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ ਕੁਮਾਰ ਦੀ ਮਿਹਨਤ ਸਦਕਾ ਹੀ ਅੱਜ ਨਸ਼ਾ ਤਸਕਰਾਂ ਨੂੰ ਦਬੋਚਿਆ ਗਿਆ ਹੈ ਅਤੇ ਅਮਰਿਕਾ ਤੋਂ ਪੰਜਾਬ ਵਿੱਚ ਚੱਲ ਰਹੀ ਨਸ਼ੇ ਦੀ ਚੈਨ ਨੂੰ ਤੋੜਿਆ ਗਿਆ ਹੈ, ਜੋ ਕਿ ਇੱਕ ਮਿਸਾਲ ਹੈ। ਇਸ ਮੌਕੇ ਉਨ੍ਹਾਂ ਆਈ.ਜੀ.ਪੀ ਕਮਿਸ਼ਨਰ ਪੁਲਸ ਨੋਨਿਹਾਲ ਸਿੰਘ, ਡੀ.ਆਈ.ਜੀ ਨਰਿੰਦਰ ਭਾਰਗਵ, ਐਸ.ਐਸ.ਪੀ ਬਟਾਲਾ, ਐਸ.ਐਸ.ਪੀ. ਪਠਾਨਕੋਟ, ਡੀ.ਐਸ.ਪੀ ਕਲਾਨੌਰ ਗੁਰਵਿੰਦਰ ਸਿੰਘ ਵੀ ਮੌਜੂਦ ਸਨ।