ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)-ਪੰਜਾਬ ਦੀ ਆਪ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਪੰਚਾਇਤਾਂ ਭੰਗ ਕਰਕੇ ਦੁਬਾਰਾ ਚੋਣਾਂ ਕਰਵਾਉਣ ਵਾਲਾ ਵਧੀਆ ਤੇ ਸ਼ਲਾਘਾਯੋਗ ਫੈਸਲਾ ਲਿਆ ਹੈ,ਸਰਕਾਰ ਨੇ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਆਰਜ਼ੀ ਪੰਚਾਇਤਾ ਚਲਾਉਣ ਲਈ ਆਪਣੇ ਸਰਕਾਰੀ ਪ੍ਰਬੰਧਕ ਨਿਯੁਕਤ ਕਰਨ ਦੇ ਲਈ ਆਪਣੇ ਬਲਾਕ ਅਫਸਰਾਂ ਨੂੰ ਬਕਾਇਦਾ ਤੌਰ ਤੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਪੰਜਾਬ ਚੋਣ ਕਮਿਸ਼ਨ ਨੂੰ ਰੀਪੋਰਟ ਜਾਰੀ ਕਰ ਕੇ ਦੱਸ ਦਿੱਤਾ ਹੈ ਕਿ, ਅਸੀਂ ਚੋਣਾਂ ਲਈ ਬਿੱਲਕੁਲ ਤਿਆਰ ਬਰ ਤਿਆਰ ਹਾਂ, ਇਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਜਲਦੀ ਤੋਂ ਜਲਦੀ ਤਹਿ ਕੀਤੀ ਜਾਵੇ ਤਾਂ ਕਿ ਚੋਣਾਂ 31 ਦਸੰਬਰ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਵਾ ਲਈਆ ਜਾ ਸਕਣ ,ਸਰਕਾਰ ਦੇ ਇਸ ਫੈਸਲੇ ਨਾਲ ਹੁਣ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਰਾਹੀਂ ਲੋਕਾਂ ਨੂੰ ਪਰਖਿਆਂ ਜਾਵੇਗਾ, ਭਾਵੇਂ ਕਿ ਪੰਚਾਇਤੀ ਚੋਣਾਂ ਸਰਕਾਰ ਦੇ ਹੱਕ ਵਿੱਚ ਹੀ ਬਣਦੀਆਂ ਆਈਆਂ ਹਨ ਤੇ ਇਹ ਚੋਣਾਂ ਵੀ ਇਸ ਤਰ੍ਹਾਂ ਦੇ ਨਤੀਜੇ ਸਾਬਤ ਕਰ ਸਕਦੀਆਂ ਹਨ,ਪਰ ਸਰਕਾਰ ਨੇ ਚੋਣਾਂ ਦੇ ਪੰਜ ਸਾਲ ਖਤਮ ਹੋਣ ਤੋਂ ਪਹਿਲਾਂ ਹੀ ਇਹ ਐਲਾਨ ਕਰਕੇ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜੋਂ ਸਰਕਾਰ ਦਾ ਫੈਸਲਾ ਸਹੀ ਅਤੇ ਸ਼ਲਾਘਾਯੋਗ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਮਾਨ ਦੀ ਆਪ ਸਰਕਾਰ ਦੇ ਇਸ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ,ਉਥੇ ਸਰਕਾਰ ਨੂੰ ਬੇਨਤੀ ਕਰਦੀ ਹੈ ,ਕਿ ਇਹ ਪੰਚਾਇਤੀ ਚੋਣਾ ਕਰਵਾਉਣ ਤੋਂ ਪਹਿਲਾਂ ਪਹਿਲਾਂ ਵੋਟਾਂ ਬਣਾਉਣ ਦਾ ਕੰਮ ਦੁਬਾਰਾ ਸ਼ੁਰੂ ਕੀਤੀ ਜਾਵੇ, ਕਿਉਂਕਿ ਬੀਤੀਆਂ ਸਰਕਾਰਾਂ ਸਮੇਂ ਬਹੁਤ ਲੋਕਾਂ ਨੂੰ ਵੋਟ ਪਾਉਣ ਦੇ ਮੁਢਲੇ ਅਧਿਕਾਰ ਤੋਂ ਵਾਂਝੇ ਰੱਖਿਆ ਗਿਆ, ਜੋਂ ਲੋਕਤੰਤਰ ਪ੍ਰਨਾਲੀ ਦੀ ਵੱਡੀ ਉਲੰਘਣਾ ਹੈ ,ਇਸ ਕਰਕੇ ਇਹ ਹੱਕ ਸਭ ਨੂੰ ਦੇਣ ਲਈ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਸਭ ਦੀਆਂ ਵੋਟਾਂ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਪੰਚਾਇਤਾ ਭੰਗ ਕਰਕੇ ਦੁਬਾਰਾ ਚੋਣਾਂ ਕਰਵਾਉਣ ਵਾਲੇ ਫੈਸਲੇ ਦੀ ਪੂਰਨ ਹਮਾਇਤ, ਸ਼ਲਾਘਾ ਅਤੇ ਵੋਟਾਂ ਬਣਾਉਣ ਦਾ ਕੰਮ ਦੁਬਾਰਾ ਸ਼ੁਰੂ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਅਗਲੇ ਸਾਲ ਲੋਕ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ ਪੰਚਾਇਤ ਚੋਣਾਂ ਦਾ ਵੀ ਪੀਰਡ ਖਤਮ ਹੋਣ ਵਾਲਾ ਹੈ, ਇਸ ਕਰਕੇ ਸਰਕਾਰ ਨੇ ਪਹਿਲ ਕਦਮੀ ਨਾਲ ਪੰਚਾਇਤਾਂ ਭੰਗ ਕਰਕੇ ਦੁਬਾਰਾ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਭਾਈ ਖਾਲਸਾ ਨੇ ਦੱਸਿਆ ਸਰਕਾਰ ਨੇ ਉਨ੍ਹਾਂ ਦੇਰ ਤੱਕ ਪੰਚਾਇਤਾ ਨੂੰ ਆਰਜ਼ੀ ਤੌਰ ਤੇ ਚਲਾਉਣ ਲਈ ਬਲਾਕ ਪੱਧਰ ਦੇ ਅਫਸਰਾਂ ਨੂੰ ਪ੍ਰਬੰਧਕ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ,ਭਾਈ ਖਾਲਸਾ ਨੇ ਸਪਸ਼ਟ ਕੀਤਾ ਕਿ ਸਰਕਾਰ ਦਾ ਇਹ ਫੈਸਲਾ ਸਹੀ ਹੈ ਕਿਉਂਕਿ ਪੰਜ ਸਾਲ ਤੋਂ ਪਹਿਲਾਂ ਪਹਿਲਾਂ ਪੰਚਾਇਤੀ ਚੋਣਾਂ ਕਰਾਉਣਾ ਸਰਕਾਰੀ ਦੀ ਵੱਡੀ ਜੁੰਮੇਵਾਰੀ ਅਤੇ ਫਰਜ਼ ਬਣਦਾ ਹੈ, ਜਿਸ ਨੂੰ ਸਰਕਾਰ ਬਾਖੂਬੀ ਨਾਲ ਪੂਰਾ ਕਰਨ ਦਾ ਯਤਨ ਕਰ ਰਹੀ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਇਸ ਫੈਸਲੇ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਚੋਣਾਂ ਤੋਂ ਪਹਿਲਾਂ ਪਹਿਲਾਂ ਸਮੂਹ ਵੋਟਰਾਂ ਦੀਆਂ ਦੁਬਾਰਾ ਵੋਟਾਂ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ,ਕਿਉਂਕਿ ਬੀਤੀਆਂ ਸਰਕਾਰਾਂ ਸਮੇਂ ਬਹੁਤ ਲੋਕਾਂ ਨੂੰ ਪਾਰਟੀ ਬਾਜੀ ਰਾਹੀਂ ਵੋਟ ਅਧਿਕਾਰ ਤੋਂ ਵਾਂਝੇ ਰੱਖਿਆ ਗਿਆ ਜੋਂ ਲੋਕਤੰਤਰ ਪ੍ਰਨਾਲੀ ਦੀ ਵੱਡੀ ਉਲੰਘਣਾ ਹੈ ਇਸ ਕਰਕੇ ਸਰਕਾਰ ਬੀਤੀਆਂ ਸਰਕਾਰਾਂ ਦੀਆਂ ਭੁੱਲਾਂ ਨੂੰ ਦਰੁਸਤ ਕਰਨ ਲਈ ਸਮੂਹ ਵੋਟਰਾਂ ਦੀਆਂ ਬਿਨਾਂ ਪੱਖ ਪਾਤ ਵੋਟਾਂ ਬਣਾਉਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਭਨਾਂ ਨੂੰ ਵੋਟ ਪਾਉਣ ਦਾ ਅਧਿਕਾਰ ਬਰਾਬਰ ਮਿਲ ਸਕੇ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ, ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਬਾਗੀ ਗੁਰਦਾਸਪੁਰ ਤੋਂ ਇਲਾਵਾ ਕਈ ਕਾਰਕੁਨ ਹਾਜਰ ਸਨ।