ਗੁਰਦਾਸਪੁਰ,21 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ 171.15 ਲੱਖ ਰੁਪਏ ਦੀ ਲਾਗਤ ਨਾਲ ਡਿਫੈਂਸ ਰੋਡ ਬਾਈਪਾਸ ਹਰਦੋਬਥਵਾਲਾ ਤੋਂ ਸਰਕਾਰੀ ਕਾਲਜ ਗੁਰਦਾਸਪੁਰ ਵਾਇਆ ਬਥਵਾਲਾ ਸੁੱਖਾ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਸੀ ਇਸ ਲਿੰਕ ਸੜਕ ਦੀ ਲੰਬਾਈ 3.16 ਕਿ.ਮੀ ਹੈ ਅਤੇ ਇਸ ਨੂੰ 10 ਫੁੱਟ ਤੋਂ 16 ਫੁੱਟ ਚੋੜਾ ਕੀਤਾ ਜਾਣਾ ਹੈ ਅਤੇ ਇਸ ਉਪੱਰ 171.15 ਲੱਖ ਖਰਚਾ ਆਉਣ ਦੀ ਅਨੁਮਾਨ ਹੈ ਇਹ ਲਿੰਕ ਸੜਕ ਡਿਫੈਂਸ ਬਾਈਪਾਸ ਰੋਡ ਅਤੇ ਗੁਰਦਾਸਪੁਰ ਸਰਕਾਰੀ ਕਾਲਜ ਰੋਡ ਨੂੰ ਆਪਸ ਵਿੱਚ ਜੋੜੇਗੀ ਤੇ ਸ਼ੋਰਟੇਜ ਰੂਟ ਵਜੋ ਕੰਮ ਕਰੇਗੀ ਜਿੱਥੇ ਕਿਸਾਨ ਅਤੇ ਆਮ ਪਬਲਿਕ ਨੂੰ ਗੁਰਦਾਸਪੁਰ ਸ਼ਹਿਰ ਵਿਖੇ ਆਉਣ ਜਾਣ ਲਈ ਸਹੂਲਤ ਮਿਲੇਗੀ ਓਥੇ ਨਾਲ ਹੀ ਇਹ ਸੜਕ ਬੱਚਿਆਂ ਨੂੰ ਸਕੂਲ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਆਉਣ ਜਾਉਣ ਲਈ ਸਹੂਲਤ ਪ੍ਰਧਾਨ ਕਰੇਗੀ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਹਨ ਅਤੇ ਵਿਕਾਸ ਕੰਮ ਨਿਰੰਤਰ ਜਾਰੀ ਹਨ।
ਰਮਨ ਬਹਿਲ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ।
ਇਸ ਮੌਕੇ ਸੰਗਤਪੁਰਾ ਗੁਰਦੁਆਰਾ ਦੇ ਮੁੱਖ ਸੇਵਾਦਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਕੰਬੋਜ ਬਰਾਦਰੀ ਦੇ ਚੇਅਰਮੈਨ ਰਵਿੰਦਰ ਸਿੰਘ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਬਲਾਕ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ, ਸਰਪੰਚ ਟਿੰਕੂ ਬੱਬਰੀ, ਬਲਾਕ ਸੰਮਤੀ ਮੈਂਬਰ ਸਾਜਨ, ਮਾਸਟਰ ਸੁਭਾਸ਼ ਚੰਦਰ, ਮਾਸਟਰ ਸ਼ਸ਼ੀ, ਵੈਲਫੇਅਰ ਬੋਰਡ ਕੰਬੋਜ ਦੇ ਚੇਅਰਮੈਨ ਮਾਸਟਰ ਰਵਿੰਦਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਮਾਸਟਰ ਹਰਦੀਪ ਸਿੰਘ, ਨਗਰ ਪੰਚਾਇਤਾਂ ਦੇ ਸਰਪੰਚ ਸਾਹਿਬਾਨ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਹਾਜ਼ਰ ਸਨ।


