ਆਪਣੇ ਪ੍ਰਦਰਸ਼ਨ ਲਈ ਦਿੱਲੀ ਵੱਲ ਜਾ ਰਹੇ ਪੰਜਾਬ ਦੇ ਸੰਘਰਸ਼ੀ ਕਿਸਾਨਾਂ ਨੂੰ ਹਰਿਆਣਾ ਸ਼ੰਭੂ ਬਾਰਡਰ ਵੱਡੇ ਵੱਡੇ ਬੈਰੀਕੇਟਾ ਰਾਹੀਂ ਰੋਕਣਾ ਹਰਿਆਣਾ ਸਰਕਾਰ ਦੀ ਨਿੰਦਣਯੋਗ ਨੀਤੀ : ਭਾਈ ਵਿਰਸਾ ਸਿੰਘ ਖਾਲਸਾ

ਹਰਿਆਣਾ

ਹਰਿਆਣਾ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਅਮਰੀਕਾ ਭਾਰਤ ਕਿਸਾਨਾਂ ਸਮਝੌਤਾ ਰੱਦ ਕਰਵਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ ਅਤੇ ਇਸ ਪ੍ਰਦਰਸ਼ਨ ਵਿਚ ਭਾਰਤ ਦੇ ਸਾਰੇ ਕਿਸਾਨਾਂ ਨੇ ਆਪਣੇ ਆਪਣੇ ਸੂਬਿਆਂ ਤੋਂ ਦਿੱਲੀ ਪਹੁੰਚਣਾ ਸੀ ਅਤੇ ਇਸ ਮੁਤਾਬਕ ਪੰਜਾਬ ਦੇ ਸੰਘਰਸ਼ੀ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਨੂੰ ਜਾ ਰਹੇ ਸਨ ਅਤੇ ਹਰਿਆਣਾ ਸੰਭੂ ਬਾਰਡਰ ਤੇ ਉਹਨਾਂ ਨੂੰ ਵੱਡੇ ਵੱਡੇ ਬੈਰੀਕੇਟਾ ਰਾਹੀਂ ਰੋਕ ਲਿਆ ਗਿਆ, ਕਿਸਾਨਾਂ ਵੱਲੋਂ ਹੋਰ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਵੱਲੋਂ ਰੋਕਣ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਹਰਿਆਣਾ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸ਼ੰਬੂ ਬਾਰਡਰ ਤੇ ਰੋਕਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕਰਨ ਦੇ ਨਾਲ ਨਾਲ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪਣੇ ਪ੍ਰਦਰਸ਼ਨ ਲਈ ਦਿੱਲੀ ਵੱਲ ਨੂੰ ਕੂਚ ਰਹੇ ਪੰਜਾਬ ਦੇ ਸੰਘਰਸ਼ੀ ਕਿਸਾਨਾਂ ਨੂੰ ਸ਼ੰਬੂ ਬਾਰਡਰ ਤੇ ਰੋਕਣ ਵਾਲੀ ਕਿਸਾਨ ਵਿਰੋਧੀ ਨੀਤੀ ਦੀ ਨਿੰਦਾ ਅਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿਸਾਨ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਭਾਰਤ ਅਮਰੀਕਾ ਖੇਤੀ ਸਮਝੌਤਾ ਰੱਦ ਕੀਤਾ ਜਾਵੇ ਪਰ ਸਰਕਾਰ ਉਨ੍ਹਾਂ ਦੀ ਇੱਕ ਨਹੀਂ ਸੁਣ ਰਹੀ ਅਤੇ ਹਾਰ ਕੇ ਕਿਸਾਨਾ ਨੇ ਸੰਸਦ ਤੱਕ ਆਪਣੀ ਮੰਗ ਪਹੁਚਾਉਣ ਲਈ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਸੀ ਅਤੇ ਇਸ ਫੈਸਲੇ ਤਹਿਤ ਪੰਜਾਬ ਦੇ ਬਹੁਤ ਸਾਰੇ ਕਿਸਾਨ ਦਿੱਲੀ ਵੱਲ ਨੂੰ ਜਾ ਰਹੇ ਸਨ, ਭਾਈ ਖਾਲਸਾ ਨੇ ਦੱਸਿਆ ਇਹਨਾਂ ਪੰਜਾਬ ਦੇ ਸੰਘਰਸ਼ੀ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਸ਼ੰਬੂ ਬਾਰਡਰ ਤੇ ਵੱਡੇ ਵੱਡੇ ਬੈਰੀਕੇਟਾ ਤੇ ਭਾਰੀ ਫੋਰਸ ਰਾਹੀਂ ਰੋਕ ਲਿਆ, ਹਰਿਆਣਾ ਸਰਕਾਰ ਦੇ ਇਸ ਵਰਤਾਰੇ ਦੀ ਸਾਰੀਆਂ ਸਰਕਾਰ ਵਿਰੋਧੀ ਪਾਰਟੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਹਰਿਆਣਾ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਕਿਸਾਨ ਭਾਰਤੀ ਸੰਵਿਧਾਨ ਅਨੁਸਾਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਦੇ ਕਿਸਾਨਾਂ ਨੂੰ ਸ਼ੰਬੂ ਬਾਰਡਰ ਤੇ ਰੋਕਣ ਵਾਲੀ ਹਰਿਆਣਾ ਸਰਕਾਰ ਦੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਉਥੇ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਉਹਨਾਂ ਨੂੰ ਦਿੱਲੀ ਵਿਖੇ ਆਪਣਾ ਪ੍ਰਦਰਸ਼ਨ ਕਰਨ ਦੀ ਲੋੜ ਹੀ ਨਾ ਪਵੇ, ਇਸ ਵਕ਼ਤ ਭਾਈ ਖਾਲਸਾ ਨਾਲ ਫੈਡਰੇਸ਼ਨ ਆਗੂ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ, ਭਾਈ ਸਿੰਦਾ ਨਿਹੰਗ ਸਿੰਘ, ਭਾਈ ਪਿਰਥੀ ਸਿੰਘ, ਭਾਈ ਜੱਸਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *