ਗੁਰਦਾਸਪੁਰ, 7 ਜੁਲਾਈ (ਸਰਬਜੀਤ)-ਥਾਣਾ ਸਿਟੀ ਦੀ ਪੁਲਸ ਨੇ ਜੰਗਲਾਤਮਹਿਕਮੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਵਿੱਚ 3 ਲੋਕਾ ਖਿਲਾਫ ਮਾਮਲਾ ਦਰਜ ਕੀਤਾ ਹੈ।
ਤਿ੍ਰਸ਼ਲਾ ਦੇਵੀ ਪਤਨੀ ਬਲਕਾਰ ਸਿੰਘ ਵਾਸੀ ਪਨਿਆੜ ਨੇ ਦੱਸਿਆ ਕਿ ਉਸਦੇ ਲੜਕੇ ਅਭਿਸ਼ੇਕ ਨੂੰ ਜੰਗਲਾਤ ਮਹਿਕਮੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੋਸੀਆਂ ਕੰਵਲਜੀਤ ਸਿੰਘ ਪੁੱਤਰ ਮਲੂਕ ਸਿੰਘ, ਰਾਜਵਿੰਦਰ ਕੋਰ ਪੱਤਨੀ ਕੰਵਲਜੀਤ ਸਿੰਘ, ਸਤਿੰਦਰਜੀਤ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀਆਂਨ ਭਿਖਾਰੀਵਾਲ ਥਾਣਾ ਕਲਾਨੌਰ ਨੇ ਮਾਰੀ ਹੈ।


