ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਗੈਰ ਸਿੱਖ ਨੂੰ ਹਟਾ ਕੇ ਸਿੱਖ ਪ੍ਰਸ਼ਾਸਕ ਲਾਉਣ ਵਾਲਾਂ ਸ਼ਲਾਘਾ ਯੋਗ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)–ਤਖ਼ਤ ਸ੍ਰੀ ਹਜ਼ੂਰ ਸਾਹਿਬ ਮਹਾਰਾਸ਼ਟਰ ਵਿਖੇ ਸਰਕਾਰ ਨੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲ ਅੰਦਾਜੀ ਕਰਦਿਆਂ ਇਕ ਗੈਰ ਸਿੱਖ ਨੂੰ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਸੀ,ਸਰਕਾਰ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਬਾਦਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ,ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ , ਭਾਈ ਮਨਜਿੰਦਰ ਸਿੰਘ ਸਿਰਸਾ , ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਅਤੇ ਏ ਆਈ ਐਸ ਐਸ ਐਫ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸਮੇਤ ਸਿੱਖ ਕੌਮ ਦੀਆਂ ਉੱਚ ਪੰਥਕ ਸ਼ਖਸ਼ੀਅਤਾਂ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਮੰਗ ਕੀਤੀ ਜਾ ਰਹੀ ਸੀ, ਕਿ ਸਰਕਾਰ ਆਪਣੇ ਇਸ ਬੱਜਰ ਪਾਪ ਨੂੰ ਦਰੁਸਤ ਕਰਕੇ ਕਿਸੇ ਸਿੱਖ ਪ੍ਰਸ਼ਾਸਕ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਾਵੇ ,ਮਹਾਰਾਸ਼ਟਰ ਸਰਕਾਰ ਨੇ ਆਪਣੀ ਇਸ ਗਲਤੀ ਨੂੰ ਮੰਨਦਿਆਂ ਤੇ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਇੱਕ ਸਿੱਖ ਡਾਕਟਰ ਨੂੰ ਪ੍ਰਸ਼ਾਸਕ ਨੂੰ ਨਿਯੁਕਤ ਕਰ ਦਿੱਤਾ ਹੈ ,ਜੋ ਮਹਾਰਾਸ਼ਟਰ ਸਰਕਾਰ ਦਾ ਸ਼ਲਾਘਾਯੋਗ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਮੰਨਿਆ ਜਾ ਸਕਦਾ ਹੈ ਜਿਸ ਕਰਕੇ ਲੋਕ ਅਤੇ ਸਿੱਖ ਪ੍ਰਸ਼ਾਸਕ ਲਾਉਣ ਦੀ ਮੰਗ ਕਰਨ ਵਾਲੇ ਸਿਆਸੀ ਅਤੇ ਧਾਰਮਿਕ ਆਗੂਆਂ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਪੂਰਨ ਸ਼ਲਾਘਾ ਅਤੇ ਧੰਨਵਾਦ ਕੀਤਾ ਜਾ ਰਿਹਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਹਾਰਾਸ਼ਟਰ ਸਰਕਾਰ ਦੇ ਸਿੱਖ ਪ੍ਰਸ਼ਾਸਕ ਲਾਉਣ ਦੇ ਇਸ ਫੈਸਲੇ ਦਾ ਤਨੋਂ ਮਨੋਂ ਸਵਾਗਤ ਤੇ ਧੰਨਵਾਦ ਕਰਦੀ ਹੈ ,ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਰਕਾਰੀ ਪ੍ਰਸ਼ਾਸਕ ਲਾਉਂਣ ਵਾਲੇ ਇਸ ਸਿੱਖ ਵਿਰੋਧੀ ਵਰਤਾਰੇ ਨੂੰ ਬੰਦ ਕੀਤਾ ਜਾਵੇ ਅਤੇ ਇਥੋਂ ਦੇ ਲੋਕਾਂ ਵਲੋਂ ਵੋਟਾਂ ਪਾ ਕੇ ਚੁਣੇ ਮੈਂਬਰਾਂ ਵਿਚੋਂ ਕਿਸੇ ਇੱਕ ਨੂੰ ਪ੍ਰਧਾਨ ਜਾਂ ਚੇਅਰਮੈਨ ਬਣਾਉਣ ਦਾ ਰਾਹ ਪੱਧਰਾ ਕਰੇ, ਕਿਉਂਕਿ ਸਿਖਾਂ ਦੇ ਚਾਰ ਤਖ਼ਤਾਂ ਦੀ ਮਰਿਆਦਾ, ਪਰੰਪਰਾ ਤੇ ਸਿਧਾਂਤਾਂ ਮੁਤਾਬਿਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਸਰਕਾਰੀ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਰਹਿਤ ਮਰਿਯਾਦਾ ਦੇ ਬਿਲਕੁਲ ਉਲਟ ਹੈ ਅਤੇ ਇਸ ਵਰਤਾਰੇ ਨੂੰ ਤੁਰੰਤ ਖਤਮ ਕਰਕੇ ਸਿੱਖ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਸਰਕਾਰ ਵੱਲੋਂ ਲਾਏ ਗਏ ਗੈਰ ਸਿੱਖ ਪ੍ਰਸ਼ਾਸਕ ਨੂੰ ਬਦਲ ਕੇ ਸਿੱਖ ਪ੍ਰਸ਼ਾਸਕ ਲਾਉਣ ਦਾ ਧੰਨਵਾਦ ਅਤੇ ਸਰਕਾਰੀ ਪ੍ਰਸ਼ਾਸਕ ਲਾਉਂਣ ਵਾਲੇ ਵਰਤਾਰੇ ਨੂੰ ਖਤਮ ਕਰਕੇ ਚੁਣੇ ਹੋਏ ਮੈਂਬਰਾਂ ਵਿਚੋਂ ਪ੍ਰਧਾਨ ਨਿਯੁਕਤ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ । ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸਿੱਖ ਪ੍ਰਸ਼ਾਸਕ ਲਾਉਣ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਥੋਂ ਦੇ ਲੋਕਾਂ ਵਲੋਂ ਵੋਟਾਂ ਪਾ ਕੇ ਚੁਣੇ ਮੈਂਬਰਾਂ ਵਿਚੋਂ ਕਿਸੇ ਇੱਕ ਨੂੰ ਪ੍ਰਧਾਨ ਨਿਯੁਕਤ ਕੀਤਾ ਜਾਵੇ ਅਤੇ ਸਰਕਾਰੀ ਪ੍ਰਸ਼ਾਸਕ ਲਾਉਂਣ ਵਾਲੇ ਸਿੱਖ ਵਿਰੋਧੀ ਵਰਤਾਰੇ ਨੂੰ ਖਤਮ ਕਰਕੇ ਸਿੱਖ ਦੀਆਂ ਧਰਮੀ ਮਨ ਭਾਵਨਾਵਾਂ ਦੀ ਕਦਰ ਕੀਤੀ ਜਾਵੇ ਭਾਈ ਖਾਲਸਾ ਨੇ ਸਪਸ਼ਟ ਕੀਤਾ ਮਹਾਰਾਸ਼ਟਰ ਸਰਕਾਰ ਦੇ ਚੁਣੇ ਹੋਏ ਮੈਂਬਰਾਂ ਦਾ ਬੋਰਡ ਭੰਗ ਕਰਕੇ ਸਰਕਾਰੀ ਪ੍ਰਸ਼ਾਸਕ ਲਾਉਂਣ ਵਾਲੇ ਵਰਤਾਰੇ ਵਿਰੁੱਧ ਹਾਈਕੋਰਟ ਵਿਚ ਰਿੱਟ ਪਾਈਂ ਹੋਈ ਹੈ ਜੋਂ ਸੁਣਵਾਈ ਅਧੀਨ ਹੈ ਅਤੇ ਸਾਨੂੰ ਪੂਰੀ ਆਸ ਹੈ ਕਿ ਹਾਈਕੋਰਟ ਦਾ ਫੈਸਲਾ ਸਿਖਾਂ ਦੇ ਹੱਕ ਵਿੱਚ ਹੀ ਆਵੇਗਾ ਅਤੇ ਲੋਕਾਂ ਦੇ ਚੁਣੇ ਹੋਏ ਮੈਂਬਰਾਂ ਵਿਚੋਂ ਹੀ ਪ੍ਰਧਾਨ ਰਾਹੀਂ ਪ੍ਰਬੰਧ ਚਲਾਉਣ ਲਈ ਰਸਤਾ ਸਾਫ ਹੋਵੇਗਾ ਅਤੇ ਸਰਕਾਰੀ ਪ੍ਰਸ਼ਾਸਕ ਲਾਉਂਣ ਵਾਲੇ ਵਰਤਾਰੇ ਨੂੰ ਠੱਲ੍ਹ ਪਵੇਗੀ। ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ,ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਬਾਗੀ ਗੁਰਦਾਸਪੁਰ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਆਦਿ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *