ਹਿਮਾਚਲ ਪ੍ਰਦੇਸ਼, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾਈ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਦੱਸਿਆਕਿ ਲੋਕ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਕੇ ਹੋਏ ਹਨ। ਜਿਸ ਕਰਕੇ ਅੱਜ ਪੂਰੇ ਦੇਸ਼ ਵਿੱਚ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਿੱਚ ਧੜਾਧੜ ਦਾਖਲ ਹੋ ਰਹੇ ਹਨ।ਜਿਵੇ ਕਿ ਅੱਜ ਅੱਜ ਹਿਮਾਚਲ ਪ੍ਰਦੇਸ਼ ਦੇ ਊਨ੍ਹਾਂ ਜਿਲੇ ਦੇ ਕਸਬਾ ਦੂਲੈੜ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਸਥਾਪਿਤ ਕੀਤੀਆਂ। ਜਿਨ੍ਹਾਂ ਵਿੱਚ ਮਲਕੀਤ ਸਿੰਘ ਹੋਰੀਂ ਨੂੰ ਆਗੂ ਚੁਣਿਆ ਗਿਆ।


