ਸੱਚਖੰਡਵਾਸੀ ਜਥੇਦਾਰ ਬਾਬਾ ਜਗਤਾਰ ਸਿੰਘ ਸੋਢੀ ਦੀ ਯਾਦ ਨੂੰ ਸਮਰਪਿਤ ਪੰਥ ਅਕਾਲੀ ਤਰਨਾ ਦਲ ਮਿਸਲ ਬਾਬਾ ਮਾਨ ਦੇ ਮੌਜੂਦਾ ਜਥੇਦਾਰ ਬਾਬਾ ਜਸਬੀਰ ਸਿੰਘ ਜੀ ਸੋਢੀ ਮਜੀਠਾ ਬਾਈ ਪਾਸ ਵਾਲਿਆਂ ਦੀ ਅਗਵਾਈ ‘ਚ ਗੁਰਮਤਿ ਸਮਾਗਮ ਕਰਵਾਇਆ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ)– ਸੱਚਖੰਡਵਾਸੀ ਜਥੇਦਾਰ ਬਾਬਾ ਜਗਤਾਰ ਸਿੰਘ ਜੀ ਸੋਢੀ ਦੀ ਸਲਾਨਾ ਯਾਦ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਪੰਥ ਅਕਾਲੀ ਤਰਨਾ ਦਲ ਮਿਸਲ ਬਾਬਾ ਮਾਨ ਸਿੰਘ ਦੇ ਮਜੌਦਾ ਜਥੇਦਾਰ ਬਾਬਾ ਜਸਬੀਰ ਸਿੰਘ ਸੋਢੀ ਮਜੀਠਾ ਬਾਈਪਾਸ ਅੰਮ੍ਰਿਤਸਰ ਦੀ ਅਗਵਾਈ ਹੇਠ ਕਰਵਾਇਆ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸ਼ਾਸਤਰ ਵਿਦਿਆ ਦੇ ਜੌਹਰ ਵਿਖਾਏ ਗਏ ਅਤੇ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾ ਦਾ ਜਥੇਦਾਰ ਬਾਬਾ ਜਸਬੀਰ ਸਿੰਘ ਸੋਢੀ ਮਜੀਠਾ ਬਾਈਪਾਸ ਵਾਲਿਆਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਲਾਨਾ ਯਾਦ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਪਰਸੋਂ ਤੋਂ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰਤ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਹੁੰਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾ ਨੇ ਵੀ ਜਿਥੇ ਸੱਚਖੰਡਵਾਸੀ ਜਥੇਦਾਰ ਬਾਬਾ ਜਗਤਾਰ ਸਿੰਘ ਸੋਢੀ ਦੀਆਂ ਪੰਥਕ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਅਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਅਮਰਜੀਤ ਕੌਰ ਜੀ ਦਾ ਵਿਸ਼ੇਸ਼ ਸਨਮਾਨ ਜਥੇਦਾਰ ਬਾਬਾ ਜਸਬੀਰ ਸਿੰਘ ਸੋਢੀ ਵੱਲੋਂ ਕੀਤਾਂ ਗਿਆ, ਇਸ ਮੌਕੇ ਤੇ ਜਥੇਦਾਰ ਬਾਬਾ ਗੁਰਮੀਤ ਸਿੰਘ ਫਿਲੌਰ ਪੰਜਾਬ ਸੈਕਟਰੀ ਦਸਮੇਸ਼ ਤਰਨਦਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੋਂ ਇਲਾਵਾ ਬਹੁਤ ਸਾਰੇ ਦਲ ਪੰਥਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ , ਇਸ ਮੌਕੇ ਭਾਈ ਸੁਖਦੇਵ ਸਿੰਘ ਜਗਰਾਓਂ ਭਾਈ ਇੰਦਰਜੀਤ ਸਿੰਘ ਅਤੇ ਹੋਰ ਸੈਂਕੜੇ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *