ਗੁਰਦਾਸਪੁਰ, 16 ਅਗਸਤ (ਸਰਬਜੀਤ ਸਿੰਘ)–ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਅਤੇ ਅਕਾਲੀ ਦਲ ਅੰਮ੍ਰਿਤਸਰ ਸਮੇਤ ਦਲਖਾਲਸਾ ਵੱਲੋਂ ਕੱਲ੍ਹ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ ਬਿੱਲ ਕੁੱਲ ਸਹੀ ਫ਼ੈਸਲਾ ਦੱਸਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਪਸ਼ਟ ਕੀਤਾ ,ਅਜ਼ਾਦੀ ਦਿਹਾੜਾ ਤਾਂ ਅਜ਼ਾਦ ਕੌਮਾਂ ਹੀ ਮਨਾਉਂਦੀਆਂ ਹਨ, ਪਰ ਭਾਰਤ ਦੇਸ਼ ਦੀਆਂ ਘੱਟ ਗਿਣਤੀਆਂ ਤੇ ਖਾਸ ਕਰਕੇ ਸਿੱਖ ਕੌਮ ਤਾਂ ਦੇਸ਼ ਵਿਚ ਅਜੇ ਵੀ ਗੁਲਾਮਾਂ ਵਾਲਾ ਜੀਵਨ ਬਤੀਤ ਕਰਨ ਲਈ ਮਜਬੂਰ ਹੈ ਕਿਉਂਕਿ ਭਾਰਤ ਸਰਕਾਰ ਸਿਖਾਂ ਨਾਲ ਬਿਗਾਨਗੀ, ਬੇਇਨਸਾਫ਼ੀ ਤੇ ਧੱਕੇਸ਼ਾਹੀ ਵਾਲਾਂ ਵਰਤਾਰਾ ਸ਼ਰੇਆਮ ਕਰਦੀ ਹੋਈ ਅਦਾਲਤ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਨਜਾਇਜ਼ ਹੀ ਢੱਕੀ ਬੈਠੀ ਹੈ ਅਤੇ ਇਸ ਸਬੰਧੀ ਚੰਡੀਗੜ੍ਹ ਵਿਖੇ ਲੱਗੇ ਚਾਰ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨਾਲ ਕੋਈ ਗੱਲਬਾਤ ਕਰਨ ਨੂੰ ਤਿਆਰ ਹੀ ਨਹੀਂ, ਅਜਿਹੇ ਹਲਾਤਾਂ ਵਿੱਚ ਕੱਲ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਅਤੇ ਲੁਧਿਆਣਾ ਵਿਖੇ ਸਿੱਖਾਂ ਵੱਲੋਂ ਕੀਤੇ ਜਾ ਰਹੇ ਰੋਸ ਮਾਰਚ ਬਿਲਕੁਲ ਸਹੀ ਫ਼ੈਸਲਾ ਮੰਨਦੀ ਹੋਈ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਕਿ ਬੰਦੀ ਸਿੰਘ, ਜੋਂ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਘੱਟ ਗਿਣਤੀਆਂ ਨਾਲ ਕੀਤੀ ਜਾ ਬੇਇਨਸਾਫ਼ੀ, ਧੱਕੇਸ਼ਾਹੀ ਅਤੇ ਜ਼ੁਲਮ ਕਰਨੇ ਬੰਦ ਕੀਤੇ ਜਾਣ ,ਤਾਂ ਕਿ ਘੱਟ ਗਿਣਤੀਆਂ ਨੂੰ ਅਜ਼ਾਦੀ ਦਿਵਸ ਤੇ ਅਜਿਹੇ ਰੋਸ ਮਾਰਚ ਕਰਨ ਦੀ ਲੋੜ ਹੀ ਨਾਂ ਪਵੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਅਤੇ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਸਮੇਤ ਦਲਖਾਲਸਾ ਵੱਲੋਂ ਲੁਧਿਆਣਾ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਨੂੰ ਸਹੀ ਫ਼ੈਸਲਾ ਅਤੇ ਨਜਾਇਜ਼ ਜੇਲ੍ਹਾਂ ਵਿੱਚ ਬੰਦ ਸਿੱਖ ਨੌਜ਼ਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਚੰਡੀਗੜ੍ਹ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨਾਲ ਸਰਕਾਰ ਦੇ ਮੰਤਰੀਆਂ ਵੱਲੋਂ ਕੋਈ ਗੱਲਬਾਤ ਨਾਂ ਕਰਨੀਂ ਭਾਰਤ ਸਰਕਾਰ ਦੀ ਵੱਡੀ ਬੇਇਨਸਾਫ਼ੀ, ਧੱਕੇਸ਼ਾਹੀ ਤੇ ਬਿਗਾਨਗੀ ਵਾਲਾਂ ਵਰਤਾਰਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ,ਕਿ ਦੇਸ਼ ਦੀ ਆਜ਼ਾਦੀ ਤੇ ਹੋਰ ਦੇਸ਼ਾਂ ਨਾਲ ਹੋਏ ਜੰਗਾਂ ਯੁਧਾਂ ਸਮੇਂ 90% ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨਾਲ ਬਿਗਾਨਗੀ ਅਤੇ ਗੁਲਾਮਾਂ ਵਾਲਾ ਵਰਤਾਰਾ ਬੰਦ ਕੀਤਾ ਜਾਵੇ, ਕਿਉਂਕਿ ਸਿੱਖ ਕੌਮ ਨੂੰ ਇਨਸਾਫ ਲੈਣ ਲਈ ਸੜਕਾਂ ਤੇ ਬੈਠ ਕੇ ਵੀ ਇਨਸਾਨ ਨਹੀਂ ਮਿਲ ਰਿਹਾ ਅਤੇ ਅਜਿਹੇ ਹਲਾਤਾਂ ਵਿੱਚ ਕੱਲ 15 ਅਗਸਤ ਨੂੰ ਚੰਡੀਗੜ੍ਹ ਅਤੇ ਲੁਧਿਆਣਾ ਵਿਖੇ ਰੋਸ ਮਾਰਚ ਕਰਨਾ ਸਹੀ ਫ਼ੈਸਲਾ ਹੈ ਤਾਂ ਕਿ ਦੇਸ਼ ਦੀਆਂ ਸਰਕਾਰਾਂ ਨੂੰ ਇਨਸਾਫ ਦੇਣ ਲਈ ਜਗਾਇਆ ਜਾ ਸਕੇ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੂੰ ਪੂਰਨ ਵਿਸ਼ਵਾਸ ਹੈ ਕਿ ਸਰਕਾਰ ਸਿੱਖਾਂ ਦੇ ਰੋਸ ਮਾਰਚ ਤੋਂ ਕੁੱਝ ਸਬਕ਼ ਸਿਖੇਗੀ ਅਤੇ ਅੱਗੇ ਤੋਂ ਬੇਇਨਸਾਫ਼ੀ ਵਾਲਾ ਵਰਤਾਰਾ ਬੰਦ ਕਰਕੇ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ’ਚ ਸੜ ਰਹੇ ਸਿੱਖ ਕੈਦੀਆਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇਗੀ। ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਅਤੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਆਦਿ ਆਗੂ ਹਾਜਰ ਸਨ ।


