ਗੁਰਦੁਆਰਾ ਸੰਤਸਰ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਸਿਆ ਦੇ ਸ਼ੁਭ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ ਅਤੇ ਗੁਰ ਇਤਿਹਾਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਇਸ ਮੌਕੇ ਅਖੰਡ ਦੇ ਲੜੀਵਾਰ ਪੰਜ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ,ਹਰ ਦੁਖ ਸੁਖ ਦੀਆਂ ਅਰਦਾਸਾਂ ਕੀਤੀਆਂ ਗਈਆਂ, ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ, ਲੰਗਰ ਸੇਵਾ,ਬਰਤਨ ਸੇਵਾ,ਪ੍ਰਸ਼ਾਦ ਸੇਵਾ ਤੇ ਸੇਵਾਵਾਂ ਨਿਭਾਉਣ ਵਾਲੇ ਸਾਰੇ ਸੇਵਾ ਦਾਰਾ ਦਾ ਪ੍ਰਧਾਨ ਕਸ਼ਮੀਰ ਸਿੰਘ, ਬਾਬਾ ਪਰਮਜੀਤ ਸਿੰਘ ਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦਸਿਆ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਵੱਡੇ ਉਪਰਾਲੇ ਨਾਲ ਹਰ ਮੱਸਿਆ ਤੇ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਆਈਆਂ ਹਜ਼ਾਰਾਂ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇਕ ਧਾਰਮਿਕ ਲਹਿਰ ਚਲਾਈ ਗਈ ਹੈ ,ਅਤੇ ਇਸੇ ਹੀ ਧਾਰਮਿਕ ਲਹਿਰ ਦੀ ਕੜੀ ਤਹਿਤ ਇਸ ਵਾਰ ਮੱਸਿਆ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਰਖਵਾਏ ਗਏ ਪੰਜ ਲੜੀਵਾਰ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਤੇ ਉਨ੍ਹਾਂ ਦੇ ਜਥੇ ਵੱਲੋ ਸ਼ਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਪ੍ਰਆਰੰਭਤਾ ਹੋਈ ,ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਗਏ, ਅਖੰਡ ਪਾਠ ਸ਼ਰਧਾਲੂਆਂ ਤੇ ਸਮੂਹ ਬੁਲਾਰਿਆਂ ਦਾ ਭਾਈ ਪਰਮਜੀਤ ਸਿੰਘ ਰਮੀਦੀ ਤੇ ਕਮੇਟੀ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ, ਮੁੱਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ ਵੱਲੋਂ ਸ਼ਰਧਾਲੂ ਸੰਗਤਾਂ ਦੀਆਂ ਦੁੱਖ ਸੁੱਖ ਦੀਆਂ ਅਰਦਾਸਾਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਕੀਤੀਆਂ ਗਈਆਂ, ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆਂ ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਮੇਟੀ ਵੱਲੋਂ ਹਰ ਐਤਵਾਰ, ਮੱਸਿਆ,ਸੰਗਰਾਂਦ ਤੇ ਧਾਰਮਿਕ ਦੀਵਾਨ ਸਜਾਕੇ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਵਾਲੇ ਧਾਰਮਿਕ ਉਪਰਾਲੇ ਦੀ ਸ਼ਲਾਘਾ ਕੀਤੀ ਇਸ ਮੌਕੇ ਤੇ ਸ੍ਰ ਕਸ਼ਮੀਰ ਸਿੰਘ ਪ੍ਰਧਾਨ, ਸੈਕਟਰੀ ਕੇਵਲ ਸਿੰਘ ਰਮੀਦੀ,ਮੁਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ, ਭਾਈ ਸਰਬਜੀਤ ਸਿੰਘ ਰਮੀਦੀ ਭਾਈ ਅਮਰਜੀਤ ਸਿੰਘ ਰਤਨ ਗੜ੍ਹ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਆਪਣਾ ਸੰਸਾਰੀ ਜੀਵਨ ਸਫਲ ਬਣਾਇਆ।

Leave a Reply

Your email address will not be published. Required fields are marked *