ਗੁਰਦਾਸਪੁਰ 8 ਜੁਲਾਈ (ਸਰਬਜੀਤ)- ਜਿਲ੍ਹਾ ਸਿੱਖਿਆ ਦਫ਼ਤਰ ਐਲੀ: ਗੁਰਦਾਸਪੁਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰ ਤਰੱਕੀ ਲਈ ਸੀਨੀਅਰਤਾ ਸੂਚੀ/ਵਿਚਾਰੇ ਜਾਣ ਵਾਲੇ ਨਾਵਾਂ ਦੀ ਸੂਚੀ ਜ਼ਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਦੀ ਤਰੱਕੀ ਕਰਨ ਲਈ ਈ.ਟੀ.ਟੀ. ਅਧਿਆਪਕਾਂ ਤੋਂ ਹੈੱਡ ਟੀਚਰਾਂ ਦੀ ਤਰੱਕੀ ਲਈ 116 ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਇਸ ਸਬੰਧੀ ਇਤਰਾਜ਼ 08 ਜੁਲਾਈ 2022 ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣਗੀਆਂ ਅਤੇ ਅਗਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਡੀ.ਈ.ਓ. ਐਲੀ: ਨਾਲ ਸੰਪਰਕ ਕਰ ਸਕਦਾ ਹੈ। 08 ਜੁਲਾਈ 2022 ਤੋਂ ਬਾਅਦ ਕਿਸੇ ਕਿਸਮ ਦੇ ਇਤਰਾਜ਼ ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਡੀ.ਈ.ਓ. ਐਲੀਃ ਬਲਬੀਰ ਸਿੰਘ ਵੀ ਹਾਜ਼ਰ ਸਨ।