ਪੇਪਰ ਲੀਕ ਮਾਮਲੇ ਵਿੱਚ ਆਖਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ ਬਿਆਨ ਦੇ ਕੇ ਆਖਣਾ ਕਿ ਸਰਕਾਰ ਫਾਸਟਰੇਕ ਅਦਾਲਤਾਂ ਬਣਾ ਕੇ ਅਜਿਹੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਵਚਨਬੱਧ ਹੈ ਸਮੇਂ ਦੀ ਲੋੜ ਵਾਲਾ- ਭਾਈ ਵਿਰਸਾ ਸਿੰਘ ਖਾਲਸਾ

ਦੇਸ਼

ਦਿੱਲੀ,ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਪੇਪਰ ਲੀਕ ਮਾਮਲੇ ਨੂੰ ਲੈਕੇ ਵਿਦਿਆਰਥੀਆਂ ਵੱਲੋਂ ਦਿੱਲੀ ਦੇ ਜੰਤ੍ਰ ਮੰਤ੍ਰ ਤੇ ਭੁੱਖ ਹੜਤਾਲ ਕਰਕੇ ਮੰਗ ਕੀਤੀ ਜਾ ਰਹੀ ਹੈ ਕਿ ਪੇਪਰ ਲੀਕ ਮਾਮਲੇ ਵਿੱਚ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਦੇਣ ਪਰ ਸਰਕਾਰ ਵਿਦਿਆਰਥੀਆਂ ਦੀ ਇਸ ਗੰਭੀਰ ਨਹੀਂ ਸੀ ਦਿਸ ਰਹੀ ਸੀ ਅਤੇ ਦੂਸਰੇ ਪਾਸੇ ਵਿਦਿਆਰਥੀਆਂ ਆਪਣੇ ਇਸ ਸੰਗਰਸ ਨੂੰ ਸਰਕਾਰ ਵਿਰੋਧੀ ਪਾਰਟੀਆਂ ਦੇ ਸਮਰਥਨ ਨਾਲ ਹੋਰ ਤੇਜ਼ ਕਰੀ ਜਾ ਰਹੇ ਸਨ ਜਿਸ ਨੂੰ ਮੁੱਖ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਸ ਮਾਮਲੇ ਤੇ ਹੁਣ ਆਪਣਾ ਰੁਖ ਬਦਲਦਿਆਂ ਐਲਾਨ ਕਰ ਦਿੱਤਾ ਹੈ ਕਿ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ ਪਰ ਵਿਰੋਧੀ ਪ੍ਰਧਾਨ ਮੰਤਰੀ ਦੇ ਇਸ ਬਿਆਨ ਤੋਂ ਅਸੰਤੁਸ਼ਟ ਨਜਰ ਆ ਰਹੇ ਤੇ ਮੰਗ ਕਰ ਰਹੇ ਹਨ ਕਿ ਇਸ ਮਾਮਲੇ ਵਿੱਚ ਦੋਸ਼ੀ ਸਿਖਿਆ ਮੰਤਰੀ ਪਹਿਲਾਂ ਵਿਦਿਆਰਥੀਆਂ ਤੇ ਲੋਕਾਂ ਤੋਂ ਮੁਵਾਫੀ ਮੰਗਣ ਕਿਉਂਕਿ ਇਹ ਮਾਮਲਾ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੇਪਰ ਲੀਕ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ ਬਿਆਨ ਦੇ ਕੇ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਫਾਸਟ ਟਰੈਕ ਅਦਾਲਤਾਂ ਬਣਾਉਣ ਵਾਲੇ ਫੈਸਲੇ ਦਾ ਸਵਾਗਤ ਅਤੇ ਇਸ ਨੂੰ ਸਮੇਂ ਦੀ ਲੋੜ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਭਾਵੇਂ ਕਿ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਾਸਟ ਟਰੈਕ ਅਦਾਲਤਾਂ ਬਣਾ ਕੇ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਦਿੱਤੇ ਬਿਆਨ ਤੇ ਨਾਖੁਸ਼ ਹਨ ? ਪਰ ਲੋਕਾਂ ਵੱਲੋਂ ਨਰਿੰਦਰ ਮੋਦੀ ਵੱਲੋਂ ਦਿੱਤੇ ਇਸ ਬਿਆਨ ਦੀ ਸ਼ਲਾਘਾ ਤੇ ਇਸ ਨੂੰ ਸਮੇਂ ਦੀ ਲੋੜ ਵਾਲੀ ਨੀਤੀ ਦੱਸਿਆ ਜਾ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਫਾਸਟ ਟਰੈਕ ਅਦਾਲਤਾਂ ਸਥਾਪਨ ਕਰਨ ਵਾਲੇ ਬਿਆਨ ਦਾ ਸਮਰਥਨ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਾ ਬਹੁਤ ਜ਼ਰੂਰੀ ਹਨ ਕਿੰਨੀ ਕਿ ਇਹ ਮਾਮਲਾ ਵਿਦਿਆਰਥੀ ਭਵਿੱਖ ਨਾਲ ਜੁੜਿਆ ਹੋਇਆ ਹੈ।

Leave a Reply

Your email address will not be published. Required fields are marked *