ਸਹਾਇਕ ਕਮਿਸ਼ਨਰ ਗੁਰਦਾਸਪੁਰ ਕੁਲਦੀਪ ਚੰਦ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ

ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਸ ਮੌਕੇ ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਦਿਆਂ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸਮੂਹ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਦੀਆਂ ਹਦਾਇਤਾਂ ਕੀਤੀਆਂ।

ਮੀਟਿੰਗ ਦੌਰਾਨ ਉਨਾਂ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨਾਂ ਪੀ.ਡਬਲਿਊ.ਡੀ. ਪੁਲਿਸ, ਸਿਹਤ, ਜ਼ਿਲ੍ਹਾ ਸਿੱਖਿਆ ਅਫਸਰ, ਨਗਰ ਕੌਂਸਲ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਡੀ.ਐਫ.ਐਸ.ਸੀ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।

ਉਨਾਂ ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਉਨਾਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਉਣ ਦੀ ਹਦਾਇਤ ਵੀ ਕੀਤੀ।

ਮੀਟਿੰਗ ਵਿਚ ਜੋਬਨਜੀਤ ਕੌਰ ਆਰ.ਟੀ.ਏ, ਗੁਰਦਾਸਪੁਰ, ਡੀ ਐੱਸ ਪੀ ਸ਼ਾਹਬਾਜ ਸਿੰਘ, ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਡਾ.ਰਮੇਸ਼ ਅੱਤਰੀ ਡੀ ਐੱਮ ਸੀ, ਅਨਿਲ ਸ਼ਰਮਾ ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ (ਸ), ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਮੁਕੇਸ਼ ਕੁਮਾਰ ਵਰਮਾ ਜ਼ਿਲ੍ਹਾ ਗਾਈਡੈਂਸ ਕਾਊਂਸਲਰ, ਹਰਚਰਨ ਸਿੰਘ ਕੰਗ ਜ਼ਿਲ੍ਹਾ ਭੂਮੀ ਰੱਖਿਆ ਅਫਸਰ, ਰਾਜੀਵ ਕੁਮਾਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸੁਪਰਡੈਂਟ ਵਿਜੇ ਕੁਮਾਰ, ਵਿਨੋਦ ਭਾਟੀਆ, ਸਰਬਜੀਤ ਸਿੰਘ ਮੱਲੀ, ਮੁਲਖ ਰਾਜ ਆਦਿ ਹਾਜਰ ਸਨ।

Leave a Reply

Your email address will not be published. Required fields are marked *