ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਹਰ ਇਕ ਸਾਲ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 26 ਦਸੰਬਰ ਨੂੰ ਵੀਰ ਬਾਲ ਦਿਵਸ ਤੇ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ, ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਸ਼ਾਮਲ ਹੁੰਦਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਸਾਲ ਵੀ ਇਹ ਪੁਰਸਕਾਰ ਦਿੱਤਾ ਜਾਣਾ ਹੈ। ਪੁਰਸਕਾਰ ਤਿੰਨ ਕੈਟੇਗਰੀਆਂ ਵਿੱਚ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਵੱਲੋਂ ਆਪਣੀ ਜਾਨ ਖਤਰੇ ਵਿੱਚ ਪਾ ਕੇ ਦੂਸਰਿਆਂ ਦੀ ਜਾਨ ਬਚਾਉਣ ਦਾ ਕੰਮ ਕੀਤਾ ਜਾਵੇ, ਬੇਮਿਸਾਲ ਬਹਾਦਰੀ ਦੇ ਨਿਰਸਵਾਰਥ ਕੰਮ ਕੀਤੇ ਹੋਣ, ਵਿਸ਼ੇਸ਼ ਲੋੜਾਂ ਵਾਲੇ ਬੱਚੇ ਜਿਨ੍ਹਾ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀ ਹੋਵੇ ਅਤੇ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਉਪਲਬੱਧੀਆਂ ਹਾਸਲ ਕੀਤੀਆਂ ਹੋਣ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਕੋਈ ਵੀ ਭਾਰਤੀ ਨਾਗਰਿਕ ਬੱਚਾ ਜੋ ਭਾਰਤ ਵਿੱਚ ਰਹਿ ਰਿਹਾ ਹੈ, ਅਤੇ ਉਮਰ 18 ਸਾਲ ਤੋਂ ਵੱਧ ਨਹੀ ਹੈ। ਪੁਰਸਕਾਰ ਲਈ ਸਿੱਧੇ ਤੋਰ ਤੇ ਆਨਲਾਇਨ ਅਪਲਾਈ ਕਰ ਸਕਦਾ ਹੈ।ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਸਿਰਫ਼ ਔਨਲਾਈਨ ਪੋਰਟਲ https://awards.gov.in `ਤੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 31.08.2023 ਹੈ। ਇਹਨਾਂ ਪੁਰਸਕਾਰਾਂ ਅਤੇ ਵਧੇਰੇ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ, ਕਮਰਾ ਨੰਬਰ: 218, ਬਲਾਕ ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾਵੇ ਜਾਂ ਜ਼ਿਲ੍ਹੇ ਦੀ ਵੈਬਸਾਈਟ gurdaspur.nic.in ਤੇ ਦੇਖਿਆ ਜਾ ਸਕਦਾ ਹੈ।