ਨੈਸ਼ਨਲ ਲੋਕ ਅਦਾਲਤ 13 ਅਗਸਤ  ਨੂੰ ਲੱਗੇਗੀ

ਗੁਰਦਾਸਪੁਰ

ਗੁਰਦਾਸਪੁਰ, 9  ਜੁਲਾਈ  ( ਸਰਬਜੀਤ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ  ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,  ਦੁਆਰਾ, ਸੈਸ਼ਨਜ਼ ਡਵੀਜਨ ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 13 ਅਗਸਤ , 2022 ਨੂੰ ਜਿਲ੍ਹਾ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਨੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੈਸ਼ਨਲ ਲੋਕ ਅਦਾਲਤ ਵਿੱਚ ਫੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ। ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਨੈਸ਼ਨਲ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਲਿਆਇਆ ਜਾ ਸਕਦਾ ਹੈ।

ਨੈਸ਼ਨਲ ਲੋਕ ਅਦਾਲਤਾ ਵਿੱਚ ਕੇਸ ਲਗਾਉਣ ਦਾ ਤਰੀਕਾ :

ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਦੇ ਚਾਹਵਾਨ ਵਿਅਕਤੀ, ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ/ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

ਨੈਸ਼ਨਲ ਲੋਕ-ਅਦਾਲਤਾਂ ਦੇ ਲਾਭ :

 ਛੇਤੀ ਤੇ ਸਸਤਾ ਨਿਆਂ ਮਿਲਦਾ ਹੈ, ਇਸਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮਦੀ ਨਾਲ ਕਰਵਾਇਆ ਜਾਂਦਾ ਹੈ,  ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ,  ਇਸ ਦੇ ਫੈਸਲੇ ਅੰਤਿਮ ਹੁੰਦੇ ਹਨ।

ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ13 ਅਗਸਤ , 2022 ਦੇ ਸਬੰਧ ਵਿੱਚ ਸ੍ਰੀ ਰਜਿੰਦਰ ਅਗਰਵਾਲ, ਜਿਲ੍ਹਾ ਅਤੇ ਸੈਸਨ  ਕਮ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ  ਗੁਰਦਾਸਪੁਰ ਦੀਆਂ ਸਮੂਹ ਅਦਾਲਤਾਂ ਵਿੱਚ ਹਰ ਰੋਜ਼ ਪ੍ਰੀ- ਲੋਕ ਅਦਾਲਤਾਂ ਲਗਾਈਆਂ  ਜਾ ਰਹੀਆਂ ਹਨ ਤਾਂ ਜੋ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ  ਮਿਤੀ 13 ਅਗਸਤ ਨੂੰ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ । ਇਹ ਜਾਣਕਾਰੀ ਦਿੰਦਿਆਂ ਸਕੱਤਰ ਮੈਡਮ ਨਵਦੀਪ ਕੋਰ ਗਿੱਲ ਨੇ ਜਿਲਾ ਵਾਸੀਆਂ ਨੂੰ ਲੋਕ ਅਦਾਲਤ ਦਾ ਲਾਭ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *