ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)–ਦੋਆਬਾ ਖੇਤਰ’ਚ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਸਰਗਰਮੀਆਂ ਰਾਹੀਂ ਦੇਸ਼ਾਂ ਵਿਦੇਸ਼ਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ, ਵੱਲੋਂ ਭਾਦਰੋਂ ਮਹੀਨੇ ਦੀ ਪ੍ਰਆਰੰਭਤਾ ਅਤੇ ਸਰਬੱਤ ਦੇ ਭਲੇ ਨੂੰ ਮੁੱਖ ਰੱਖ ਕੇ 15 ਲੜੀਵਾਰ ਅਖੰਡ ਪਾਠਾਂ ਦੇ ਭੋਗ ਕੇ ਧਾਰਮਿਕ ਦੀਵਾਨ ਸਜਾਏ ਗਏ ਤੇ ਸੰਗਤਾਂ ਨੂੰ ਗੁਰਬਾਣੀ ਗੁਰੂ ਜਸ ਨਾਲ ਜੋੜਿਆ ਗਿਆ , ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਸਮੇਤ ਵਿਸ਼ੇਸ਼ ਪੰਥਕ ਹਸਤੀਆਂ ਦਾ ਮੁੱਖ ਪ੍ਰਬੰਧਕ ਅਤੇ ਬੁਲਾਰੇ ਸੰਤ ਸਮਾਜ ਬਾਬਾ ਸੁਖਵਿੰਦਰ ਸਿੰਘ ਆਲੋਵਾਲ , ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਅਤੇ ਡਾਕਟਰ ਅਮਰਜੋਤ ਸਿੰਘ ਸੰਧੂ ਸਮੇਤ ਹੋਰਾਂ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ, ਸਮੂਹ ਸੰਗਤਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਇਸ ਅਸਥਾਨ ਤੇ ਹਰ ਮਹੀਨੇ ਸੰਗਤਾਂ ਵੱਲੋਂ ਰਖਵਾਏ ਅਖੰਡ ਪਾਠ ਸਾਹਿਬਾਨਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸ਼ਰਧਾਵਾਨ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਜਾਂਦਾ ਹੈ ਅਤੇ ਲੰਗਰ ਅਟੁੱਟ ਵਰਤਾਏ ਜਾਂਦੇ ਹਨ । ਭਾਈ ਖਾਲਸਾ ਨੇ ਦੱਸਿਆ ਇਸੇ ਹੀ ਮਹੀਨਾਵਾਰੀ ਧਾਰਮਿਕ ਲਹਿਰ ਦੀ ਕੜੀ ਤਹਿਤ ਭਾਦਰੋਂ ਮਹੀਨੇ ਦੀ ਪ੍ਰਅਰੰਭਤਾ ਅਤੇ ਸਰਬੱਤ ਦੇ ਭਲੇ ਲਈ ਪਰਸੋਂ ਦੇ ਰੋਜ਼ ਤੋਂ 11 ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ,ਸੰਪਟ 3 ਅਤੇ ਜਪਜੀ ਸਾਹਿਬਾ ਦੇ ਦੋ ਪਾਠਾਂ ਸਮੇਤ ਟੋਟਲ 15 ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ,ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਸਰਵਣ ਕਰਵਾਏ ਗਏ ਜਿਨ੍ਹਾਂ ਦੀ ਕਥਾ ਵਿਚਾਰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ,ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਜੀ ਦੇ ਕੀਰਤਨੀ ਜਥੇ ਸਮੇਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਵੀ ਹਾਜ਼ਰੀ ਲਵਾਈ ,ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਹੋਰ ਪੰਥਕ ਸ਼ਖਸ਼ੀਅਤਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ,ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ,ਡਾਕਟਰ ਅਮਰਜੋਤ ਸਿੰਘ ਸੰਧੂ ਅਤੇ ਸਲਾਹਕਾਰ ਭਾਈ ਗਰੇਵਾਲ ਲੁਧਿਆਣਾ ਆਦਿ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ, ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਭਾਈ ਖਾਲਸਾ ਨੇ ਸੰਤ ਬਾਬਾ ਸੁਖਵਿੰਦਰ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਹੜਪੀੜਤਾ ਨੂੰ ਹਰ ਤਰ੍ਹਾਂ ਦੇ ਦਿਤੇ ਸੰਯੋਗ ਲਈ ਧੰਨਵਾਦ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਕਰਮਜੀਤ ਕੌਰ ਸੰਧੂ, ਭਾਈ ਦਾਰਾ ਸਿੰਘ, ਭਾਈ ਹਰਜੀਤ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ।