ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਦੇ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਸੰਗਰੂਰ ਜਿਲ੍ਹੇ ਦੇ ਕਸਬਾ ਲੌਂਗੋਵਾਲ ਵਿਖੇ ਚੰਡੀਗੜ੍ਹ ਨੂੰ ਕੂਚ ਕਰ ਰਹੇ ਕਿਸਾਨਾਂ ਉਪਰ ਵਾਹਿਸਾਨਾ ਲਾਠੀਚਾਰਜ ਕਰਕੇ ਬਹੁਤ ਸਾਰੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਅਤੇ ਇਕ ਕਿਸਾਨ ਨੂੰ ਸ਼ਹੀਦ ਕਰਨ, ਬਸਾ ਟਰੈਕਟਰਾ ਦੀ ਭੰਨ ਤੋੜ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਘਟਨਾ ਨੇ ਮਾਨ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਰਾਜਧਾਨੀ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਅਤੇ ਲੋਕਾਂ ਵਲੋਂ ਰੋਸ ਪ੍ਰਗਟ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਹੀ ਕਿਸਾਨ ਚੰਡੀਗੜ੍ਹ ਜਾ ਰਹੇ ਸਨ ਜਿਨ੍ਹਾਂ ਨੂੰ ਪੁਲਿਸ ਦੇ ਜਬਰ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕਈ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਕਈਆ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਮੁਖ ਮੰਤਰੀ ਅਤੇ ਉਸਦੇ ਮੰਤਰੀ ਹੜ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਫੋਟਿਆ ਖਿਚਵਾਉਣ ਦੀ ਹੋਸੀ ਰਾਜਨੀਤੀ ਕਰਨ ਤੋਂ ਬਿਨਾਂ ਡੇਢ਼ ਚਮਹੀਨੇ ਤੋਂ ਹੜ ਦੀ ਬਾਰ ਬਾਰ ਲਪੇਟ ਵਿਚ ਆਉਣ ਤੇ ਫ਼ਸਲਾਂ, ਗਰੀਬਾਂ ਦੇ ਢਠੇ ਮਕਾਨਾਂ, ਪਸ਼ੂਆਂ ਅਤੇ ਮਨੁੱਖੀ ਜਾਨਾਂ ਦੇ ਹੋਏ ਨੁਕਸਾਨ ਦੀ ਫੁਟੀ ਕੌਡੀ ਨਹੀਂ ਦੇ ਸਕੇ ਤਾਂ ਕਿਸਾਨਾਂ ਮਜਦੂਰਾ ਸਾਹਮਣੇ ਸੰਘਰਸ਼ ਹੀ ਇਕੋ ਇਕ ਰਸਤਾ ਬਚਦਾ ਹੈ ਜਿਸ ਰਸਤੇ ਨੂੰ ਵੀ ਮਾਨ ਸਰਕਾਰ ਪੁਲਿਸ ਦੇ ਡੰਡੇ ਨਾਲ ਬੰਦ ਕਰਨ ਦੇ ਕੁਰਾਹੇ ਰਸਤੇ ਉੱਪਰ ਚੱਲ ਪਈ ਹੈ ਜੋ ਸਰਕਾਰ ਨੂੰ ਬਹੁਤ ਮਹਿੰਗਾ ਪਵੇਗਾ। ਬੱਖਤਪੁਰਾ ਨੇ ਕਿਹਾ ਕਿ ਚੋਣਾਂ ਸਮੇਂ ਜਿਨ੍ਹਾਂ ਕਿਸਾਨ ਜਥੇਬੰਦੀਆਂ ਦੇ ਆਗੂ ਆਮ ਆਦਮੀ ਪਾਰਟੀ ਦੇ ਢਡੋਰਚੀ ਬਣੇਂ ਸਨ ਉਨ੍ਹਾਂ ਨੂੰ ਮਾਨ ਸਰਕਾਰ ਦੇ ਇਨ੍ਹਾਂ ਕਾਰਿਆਂ ਤੋਂ ਬਾਅਦ ਆਪਣੀ ਗਲਤੀ ਦੀ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ