ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ 13 ਹਜਾਰ 276 ਪਿੰਡਾਂ ਵਿੱਚੋਂ ਜਿਹੜੇ ਵੀ ਪਿੰਡ ਸਰਬਸੰਮਤੀ ਨਾਲ ਪਿੰਡ ਏਕਤਾ ਸਨਮਾਨ ਸਕੀਮ ਤਹਿਤ ਪਿੰਡਾਂ ਦੀ ਪੰਚਾਇਤ ਅਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ ਮੁੱਖ ਮੰਤਰੀ ਪਿੰਡ ਏਕਤਾ ਸਨਮਾਨ ਵੱਜੋਂ 5 ਲੱਖ ਰੂਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ ਜਾਂ ਉਸ ਸਰਪੰਚ ਨੂੰ ਦਿੱਤੀ ਜਾਵੇਗੀ ਜਾਂ ਉਸ ਪਿੰਡ ਦੇ ਵਿਕਾਸ ਕਾਰਜਾ ਲਈ ਜਾਰੀ ਕੀਤੀ ਜਾਵੇਗੀ।
ਪੰਜਾਬ ਦੇ ਮੁੱਖਮੰਤਰੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਵੱਧ-ਵੱਧ ਤੋੰ ਪਿੰਡਾਂ ਦੇ ਸਾਰੇ ਲੋਕ ਇਸ ਫੈਸਲੇ ਨੂੰ ਲਾਗੂ ਕਰਨਗੇ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰ ਪਿੰਡਾਂ ਨੂੰ ਵਿਕਾਸ ਵੱਲ ਲੈ ਕੇ ਜਾਣਗੇ।