ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ) –ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ., ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਮੈਡੀਕਲ ਕੈਂਪ ਜੇਲ ਸੁਪਰਡੈਂਟ, ਨਵਇੰਦਰ ਸਿੰਘ ਅਤੇ ਸਿਵਲ ਸਰਜਨ, ਹਰਭਜਨ ਰਾਮ ਮਾਂੜੀ, ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਹ ਮੈਡੀਕਲ ਕੈਂਪ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਮੈਡੀਕਲ ਜਾਂਚ ਕਰਨ ਲਈ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਰਕਾਰੀ ਹਸਪਤਾਲ, ਗੁਰਦਾਸਪੁਰ ਦੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਹਵਾਲਾਤੀਆਂ ਅਤੇ ਕੈਂਦੀਆਂ ਨੂੰ ਚੈੱਕ ਕੀਤਾ ਗਿਆ ਅਤੇ ਉਹਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੈਡੀਕਲ ਕੈਂਪ ਵਿੱਚ ਸਰਕਾਰੀ ਹਸਪਤਾਲ ਦੇ ਸਪੈਸ਼ਲਿਸ਼ਟ ਡਾਕਟਰ ਬੱਚਿਆਂ ਦੇ ਰੋਗਾਂ ਦੇ ਮਾਹਿਰ, ਹੱਡੀਆਂ ਦੇ ਰੋਗਾਂ ਦੇ ਮਾਹਿਰ, ਅੱਖ, ਨੱਥ ਅਤੇ ਗਲੇ ਦੇ ਰੋਗਾਂ ਦੇ ਮਾਹਿਰ, ਦਵਾਈਆਂ ਦੇ ਮਾਹਿਰ, ਸਰਜੀਕਲ, ਅੱਖਾਂ ਦੇ ਮਾਹਿਰ, ਦੰਦਾਂ ਦੇ ਮਾਹਿਰ, ਅੱਖਾਂ ਦੇ ਮਾਹਿਰ ਅਤੇ ਗਾਇਨੋਕੋਲੋਜਿਸਟ ਆਦਿ ਡਾਕਟਰ ਮੌਜੂਦ ਸਨ। ਇਹਨਾਂ ਸਪੈਸ਼ਲਿਸ਼ਟ ਡਾਕਟਰ ਨੇ ਕੇਂਦਰੀ ਜੇਲ, ਗੁਰਦਾਸਪੁਰ ਵਿੱਚ 240 ਹਵਾਲਾਤੀਆਂ ਅਤੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਦਵਾਈਆਂ ਮੁਹੱਈਆਂ ਕਰਵਾਈਆਂ ਗਈਆਂ। ਇਸ ਕੈਂਪ ਵਿੱਚ ਜੇਲ ਸੁਪਰਡੈਂਟ ਨਵਇੰਦਰ ਸਿੰਘ ਤੋਂ ਇਲਾਵਾ ਕੇਂਦਰੀ ਜੇਲ, ਗੁਰਦਾਸਪੁਰ ਦਾ ਸਾਰਾ ਸਟਾਫ਼ ਵੀ ਮੌਜੂਦ ਸੀ।