ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦਾਅਵਾ ਸੀ, ਕਿ ਉਹਨਾਂ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਦਿੱਲੀ ਸਰਕਾਰੀ ਸਕੂਲਾਂ ਦੇ ਮਾਡਲ ਤਹਿਤ ਇਕ ਆਦਰਸ਼ ਮਾਡਲ ਬਣਾ ਦਿੱਤਾ ਹੈ, ਪਰ ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਟਰ ਡਿਗਣ ਵਾਲ਼ੀ ਘਟਨਾ ਨੇ ਸਾਬਤ ਕਰ ਦਿੱਤਾ, ਕਿ ਸਰਕਾਰੀ ਸਕੂਲਾਂ ਨੂੰ ਸਿਰਫ਼ ਰੰਗ ਰੋਗਨ ਅਤੇ ਆਪ ਸਰਕਾਰ ਦੇ ਮੁੱਖ ਮੰਤਰੀ ਦੀਆਂ ਤਸਵੀਰਾਂ ਲਾਉਣ ਤੱਕ ਹੀ ਸੀਮਤ ਰੱਖਿਆ ਗਿਆ, ਜਦੋਂ ਕਿ ਸਰਕਾਰੀ ਸਕੂਲਾਂ ਨੂੰ ਦੀ ਖ਼ਸਤਾ ਹਾਲਤ ਨੂੰ ਦੇਖਦੇ ਹੋਏ ਸਕੂਲਾਂ ਦੀ ਮੁਰੰਮਤ ਕਰਨੀ ਚਾਹੀਦੀ ਸੀ ਤਾਂ ਕਿ ਛੋਟੇ ਬੱਚੇ ਤੇ ਅਧਿਆਪਕ ਸੇਫਟੀ ਨਾਲ ਸੇਵਾਵਾਂ ਲੈ ਸਕਦੇ । ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲੁਧਿਆਣਾ ਸਰਕਾਰੀ ਸਕੂਲ ਅਧਿਆਪਕਾਂ ਦੇ ਸਟਾਫ ਰੂਮ ਦਾ ਲੈਟਰ ਡਿਗਣ ਨਾਲ ਚਾਰ ਅਧਿਆਪਕਾਂ ਦੇ ਮਲਬੇ ਹੇਠ ਆਉਣ ਵਾਲੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਘਟਨਾ ਦੀ ਪੂਰੀ ਜਾਂਚ ਕਰਵਾਉਣ ਦੀ ਮੰਗ ਕਰਦੀ ਹੈ, ਉਥੇ ਮਲਬੇ ਹੇਠ ਆਉਣ ਵਾਲੇ ਚਾਰ ਅਧਿਆਪਕਾਂ ਦੇ ਪ੍ਰਵਾਰਾਂ ਨਾਲ਼ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸਰਕਾਰੀ ਖਰਚੇ ਨਾਲ ਇਲਾਜ ਕਰਵਾਉਣ ਦੀ ਮੰਗ ਕਰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਲੁਧਿਆਣਾ ਸਕੂਲ ਦੇ ਸਟਾਫ ਰੂਮ ਦਾ ਲੈਟਰ ਡਿਗਣ ਅਤੇ ਚਾਰ ਅਧਿਆਪਕਾਂ ਦੇ ਮਲਬੇ ਹੇਠ ਆਉਣ ਵਾਲੀ ਘਟਨਾ ਤੇ ਗਹਿਰੀ ਚਿੰਤਾ ਅਤੇ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ ਨੂੰ ਸੁਧਾਰਨ, ਘਟਨਾ ਦੇ ਸ਼ਿਕਾਰ ਹੋਏ ਅਧਿਆਪਕਾਂ ਦੇ ਪ੍ਰਵਾਰਾਂ ਨਾਲ਼ ਗਹਿਰੀ ਹਮਦਰਦੀ ਅਤੇ ਘਟਨਾ ਦੀ ਜਾਂਚ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਆਪ ਸਰਕਾਰ ਨੇ ਕਾਹਲੀ ਵਿਚ ਇਹਨਾਂ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ ਨੂੰ ਨਜ਼ਰ ਅੰਦਾਜ਼ ਕਰਕੇ ਸਕੂਲਾਂ ਤੇ ਰੰਗ ਰੋਗਨ ਕਰਵਾਕੇ ਵਿਰੋਧੀਆਂ ਅਤੇ ਆਮ ਲੋਕਾਂ ਨੂੰ ਦੱਸਣ ਦੀ ਕੋਸ਼ਿਸ਼ ਕੀਤੀ, ਕਿ ਵੇਖੋ ਜੀ, ਸਾਡੀ ਸਰਕਾਰ ਨੇ ਦਿੱਲੀ ਮਾਡਲ ਸਕੂਲਾਂ ਦੀ ਤਰਜ਼ ਤੇ ਪੰਜਾਬ ਵਿੱਚ ਵੀ ਸਰਕਾਰੀ ਸਕੂਲਾਂ ਨੂੰ ਆਦਰਸ਼ ਮਾਡਲ ਸਕੂਲ ਬਣਾ ਦਿੱਤਾ ਹੈ, ਭਾਈ ਖਾਲਸਾ ਨੇ ਕਿਹਾ ਆਪ ਸਰਕਾਰ ਨੇ ਲੱਖਾਂ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਨੂੰ ਸਿਰਫ਼ ਲੀਪਾ ਪੋਚਾ ਕਰਕੇ ਆਦਰਸ਼ ਸਕੂਲਾਂ ਦਾ ਮਾਡਲ ਬਣਾ ਦਿੱਤਾ ,ਪਰ ਸਰਕਾਰੀ ਬਣੀਂ ਇਮਾਰਤ ਦੇ ਕਮਰਿਆਂ ਦੀਆਂ ਨਾਜ਼ੁਕ ਹਾਲਾਤਾਂ ਵੱਲ ਬਿਲਕੁਲ ਖਿਆਲ ਨਹੀਂ ਦਿੱਤਾ, ਜਿਸ ਦੇ ਸਿੱਟੇ ਵਜੋਂ ਲੁਧਿਆਣਾ ਸਕੂਲ ਦੇ ਸਟਾਫ ਰੂਮ ਦਾ ਲੈਟਰ ਡਿਗਿਆ ਤੇ ਚਾਰ ਅਧਿਆਪਕ ਮਲਬੇ ਹੇਠ ਆਏਂ ਭਾਈ ਖਾਲਸਾ ਨੇ ਕਿਹਾ ਇਸ ਘਟਨਾ ਲਈ ਸਰਕਾਰ ਜਿੰਮੇਵਾਰ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਸਰਕਾਰੀ ਸਕੂਲਾਂ ਦੀ ਹਾਲਤ ਪਹਿਲਾਂ ਹੀ ਨਾਜ਼ੁਕ ਸੀ ਅਤੇ ਹੁਣ ਬਾਰਸ਼ ਅਤੇ ਹੜ ਆਉਣ ਨਾਲ ਇਹਨਾਂ ਸਕੂਲਾਂ ਦੀ ਸਥਿਤੀ ਹੋਰ ਵੀ ਖਤਰਨਾਕ ਬਣ ਚੁੱਕੀ ਹੈ, ਜਿਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਸਾਰੇ ਸਕੂਲਾਂ ਦੀ ਹਾਲਤ ਸੁਧਾਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦੇਵੇ, ਅਤੇ ਮਲਬੇ ਹੇਠ ਆਉਣ ਵਾਲੇ ਸਾਰੇ ਅਧਿਆਪਕਾਂ ਦੀ ਢੁਕਵੀਂ ਸਹਾਇਤਾ ਕਰੇ ,ਇਸ ਮੌਕੇ ਭਾਈ ਖਾਲਸਾ ਨਾਲ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਸੁਰਜੀਤ ਸਿੰਘ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਆਦਿ ਆਗੂ ਹਾਜਰ ਸਨ।


