ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਆਈ.ਪੀ.ਐਸ ਦੀ ਮਿਹਨਤ ਸਦਕਾ ਉਨ੍ਹਾਂ ਵੱਲੋਂ ਬਣਾਈ ਗਈ ਸਪੈਸ਼ਲ ਸੈਲ ਐਂਟੀ ਟਾਸਕ ਫੋਰਸ ਅਤੇ ਸਮਾਜ ਵਿਰੋਧੀ ਅਨ੍ਹਸਰਾਂ ਨੂੰ ਜਕੜਨ ਲਈ ਇੰਚਾਰਜ ਸਹਾਇਕ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਨੇ ਅੱਜ ਕੁੱਝ ਵਿਸ਼ੇਸ਼ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਇਹ ਸਾਰੀ ਟੀਮ ਨੂੰ ਪ੍ਰਸ਼ੰਸ਼ਾ ਪੱਤਰ ਦੇ ਕੇ ਨਵਾਜਿਆ ਗਿਆ। ਇਸ ਮੌਕੇ ਉਨ੍ਹਾਂ ਨਵਜੋਤ ਸਿੰਘ ਸਿੱਧ ਐਸ.ਪੀ ਹੈਡ ਕੁਆਟਰ ਵੀ ਮੌਜੂਦ ਸਨ।
ਇੱਥੇ ਵਰਣਯੋਗ ਹੈ ਕਿ ਐਸ.ਐਸ.ਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਵੱਲੋਂ ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸੱਕਰਾ ਨੂੰ ਨਕੇਲ ਪਾਉਣ ਵਿੱਚ ਸਫਲ ਰਹੇ ਹਨ। ਜਿਸ ਕਰਕੇ ਅੱਜ ਇਨ੍ਹਾਂ ਕਰਮਚਾਰੀਆਂ ਨੂੰ ਪਦ ਉੱਨਤ ਕਰਨ ਲਈ ਡੀ.ਜੀ.ਪੀ ਨੂੰ ਬੇਨਤੀ ਪੱਤਰ ਵੀ ਲਿਖਿਆ ਗਿਆ ਹੈ। ਅਜਿਹਾ ਹੋਣ ਨਾਲ ਜਿਲ੍ਹੇ ਦੇ ਸਮੂਹ ਪੁਲਸ ਕਰਮਚਾਰੀਆੰ ਵਿੱਚ ਖੁਸ਼ੀ ਦੀ ਲਹਿਰ ਹੈ।